27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੀ ਅੰਮਿ੍ਤਸਰ ਫੇਰੀ ਦੀਆਂ ਤਿਆਰੀਆਂ ਸੰਬੰਧੀ ਪ੍ਰਧਾਨ ਸੰਧੂ ਨੇ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 01-06-2026
ਅੰਮਿ੍ਤਸਰ, 31 ਮਈ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਅੰਮਿ੍ਤਸਰ ਆਉਣ ਦੀ ਤਿਆਰੀ ਲਈ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਭਾਜਪਾ ਜ਼ਿਲ੍ਹਾ ਦਫ਼ਤਰ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ 'ਚ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਸੂਬਾ ਪ੍ਰਧਾਨ ਸ਼ਵੇਤ ਮਲਿਕ ਤੇ ਸੂਬਾ ਸਕੱਤਰ ਰਾਕੇਸ਼ ਸ਼ਰਮਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਨੇ ਨਿਤਿਨ ਨਵੀਨ ਦੇ ਦੌਰੇ ਸੰਬੰਧੀ ਸੂਬਾ, ਜ਼ਿਲ੍ਹਾ ਅਤੇ ਮੰਡਲ ਪੱਧਰ ਦੇ ਅਧਿਕਾਰੀਆਂ ਨਾਲ ਸਲਾਹ-ਮਸ਼ਵਰਾ ਕੀਤਾ ਅਤੇ ਆਉਣ ਵਾਲੇ ਦੋ ਦਿਨਾਂ ਕੈਂਪ ਲਈ ਰਣਨੀਤੀਆਂ 'ਤੇ ਚਰਚਾ ਕੀਤੀ | ਇਸ ਸੰਬੰਧ 'ਚ ਇਕ ਬਿਆਨ ਰਾਹੀਂ ਰਾਕੇਸ਼ ਸ਼ਰਮਾ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਆਉਣ ਵਾਲੇ ਦਿਨਾਂ ਵਿਚ ਪੰਜਾਬ ਦਾ ਦੌਰਾ ਕਰਨਗੇ | ਉਨ੍ਹਾਂ ਦਾ ਅੰਮਿ੍ਤਸਰ ਪਹੁੰਚਣ 'ਤੇ ਸ਼ਾਨਦਾਰ ਸਵਾਗਤ ਅਤੇ ਵੱਖ-ਵੱਖ ਸੰਗਠਨਾਤਮਕ ਪ੍ਰੋਗਰਾਮਾਂ ਲਈ ਯੋਜਨਾ ਤਿਆਰ ਕੀਤੀ ਗਈ | ਰਾਸ਼ਟਰੀ ਪ੍ਰਧਾਨ ਦਾ ਇਹ ਦੌਰਾ ਪੰਜਾਬ, ਖਾਸ ਕਰਕੇ ਅੰਮਿ੍ਤਸਰ ਵਿਚ ਪਾਰਟੀ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਅਤੇ ਵਰਕਰਾਂ ਵਿਚ ਨਵਾਂ ਉਤਸ਼ਾਹ ਭਰਨ ਲਈ ਬਹੁਤ ਮਹੱਤਵਪੂਰਨ ਹੈ | ਉਨ੍ਹਾਂ ਦੇ ਅੰਮਿ੍ਤਸਰ ਆਉਣ ਨੂੰ ਲੈ ਕੇ ਵਰਕਰਾਂ ਵਿਚ ਉਤਸ਼ਾਹ ਹੈ | ਹਰਵਿੰਦਰ ਸਿੰਘ ਸੰਧੂ ਨੇ ਕਿਹਾ ਕਿ ਨਿਤਿਨ ਨਬੀਨ ਦੀ ਅਗਵਾਈ ਹੇਠ ਪਾਰਟੀ ਪੰਜਾਬ ਵਿਚ ਭਾਜਪਾ ਇਕ ਮਜ਼ਬੂਤ ਰਾਜਨੀਤਿਕ ਵਿਕਲਪ ਵਜੋਂ ਉੱਭਰ ਰਹੀ ਹੈ | ਸੂਬਾ ਸੰਗਠਨ ਵਿਚ ਹਾਲ ਹੀ ਵਿਚ ਹੋਏ ਬਦਲਾਅ ਅਤੇ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੇ ਵਰਕਰਾਂ ਦਾ ਮਨੋਬਲ ਵਧਾਇਆ ਹੈ | ਇਸ ਦੌਰੇ ਰਾਹੀਂ, ਪਾਰਟੀ ਆਉਣ ਵਾਲੀਆਂ 2027 ਵਿਧਾਨ ਸਭਾ ਚੋਣਾਂ ਲਈ ਆਪਣੀ ਜ਼ਮੀਨੀ ਪੱਧਰ 'ਤੇ ਮੌਜੂਦਗੀ ਨੂੰ ਮਜ਼ਬੂਤ ਕਰੇਗੀ | ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ-ਆਪਣੀਆਂ ਜ਼ਿੰਮੇਵਾਰੀਆਂ ਪੂਰੀ ਲਗਨ ਨਾਲ ਨਿਭਾਉਣ ਤਾਂ ਜੋ ਕੌਮੀ ਪ੍ਰਧਾਨ ਦੀ ਅੰਮਿ੍ਤਸਰ ਫੇਰੀ ਇਕ ਇਤਿਹਾਸਕ ਸਫਲਤਾ ਹੋਵੇ | ਇਸ ਮੌਕੇ ਹਰਜਿੰਦਰ ਸਿੰਘ ਠੇਕੇਦਾਰ, ਸੁਖਮਿੰਦਰ ਸਿੰਘ ਪਿੰਟੂ, ਡਾ: ਰਾਮ ਚਾਵਲਾ, ਕੁਮਾਰ ਅਮਿਤ, ਜ਼ਿਲ੍ਹਾ ਜਨਰਲ ਸਕੱਤਰ ਮਨੀਸ਼ ਸ਼ਰਮਾ ਅਤੇ ਸਲਿਲ ਕਪੂਰ, ਡਾ: ਜਸਵਿੰਦਰ ਸਿੰਘ ਢਿੱਲੋਂ, ਪਵਨ ਕੁਮਾਰ ਸ਼ਰਮਾ, ਭਾਜਪਾ ਕੌਂਸਲਰ ਦਲ ਦੇ ਆਗੂ ਕੌਂਸਲਰ ਗੌਰਵ ਗਿੱਲ, ਕੌਂਸਲਰ ਸ਼ਰੂਤੀ ਵਿਜ, ਕੌਂਸਲਰ ਵਿਕਾਸ ਗਿੱਲ, ਮਹਾਜਨ ਗਿੱਲ, ਸਵਿਤਾ ਦੋਗਰਾ, ਵਿੱਕੀ ਕਪੂਰ, ਅਮਿਤ ਅਬਰੋਲ, ਨੂਰੀਨ ਮਹਾਜਨ, ਸੁਖਦੇਵ ਹਨੇਰੀਅਨ, ਨੀਰਜ ਰਾਜਪੂਤ, ਕਰਮਬੀਰ ਸਿੰਘ, ਵਰਿੰਦਰ ਸਿੰਘ ਸਵੀਟੀ, ਰਮਨ ਰਾਠੌਰ, ਰਾਜੀਵ ਸ਼ਰਮਾ ਸੰਨੀ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦੇਸ਼ ਵਿਚ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਡਿੰਪਾ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਨਿਗਮ ਚੋਣਾਂ ਦੀ ਜਿੱਤ ਦੀ ਖੁਸ਼ੀ 'ਚ ਮੰਤਰੀ ਈ. ਟੀ. ਓ. ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ
Ad Position 24