27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਨਿਊ ਅੰਮਿ੍ਤਸਰ ਵਿਖੇ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 01-06-2026
ਸੁਲਤਾਨਵਿੰਡ, 31 ਮਈ (ਗੁਰਨਾਮ ਸਿੰਘ ਬੁੱਟਰ)-ਨਿਊ ਅੰਮਿ੍ਤਸਰ ਦੇ ਭਾਈ ਗੁਰਦਾਸ ਜੀ ਨਗਰ ਸਥਿਤ ਗੁਰਦੁਆਰਾ ਨੌਵੀਂ ਪਾਤਸ਼ਾਹ ਸਾਹਿਬ ਵਿਖੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਇਕ ਵਿਸ਼ੇਸ਼ ਧਾਰਮਿਕ ਸਮਾਗਮ ਸ਼ਰਧਾਪੂਰਵਕ ਕਰਵਾਇਆ ਗਿਆ | ਇਸ ਮੌਕੇ ਪਿਛਲੇ ਦਿਨਾਂ ਤੋਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਹਜ਼ੂਰੀ ਕੀਰਤਨੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀਆਂ ਵਲੋਂ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ, ਭਾਈ ਹਰਦੇਵ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਬੀਬੀ ਨਰਿੰਦਰ ਕੌਰ (ਸਮੂਹ ਗੁਰਦੁਆਰਿਆਂ ਵਿਚ ਰੋਜ਼ਾਨਾ ਹੁਕਮਨਾਮਾ ਲਿਖਣ ਦੀ ਨਿਸ਼ਕਾਮ ਸੇਵਾ ਨਿਭਾਉਣ ਵਾਲੇ), ਬੀਬੀ ਅਮਰਜੀਤ ਕੌਰ ਮਾਨ (ਸਥਾਨਕ ਕੌਂਸਲਰ), ਇਹ ਸਨਮਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਗੁਰਦਿਆਲ ਸਿੰਘ ਛੱਜਲਵੱਡੀ, ਐਸੋਸੀਏਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਅਤੇ ਕੁਲਦੀਪ ਸਿੰਘ ਮੱਤੇਵਾਲ ਵਲੋਂ ਸਾਂਝੇ ਤੌਰ 'ਤੇ ਭੇਟ ਕੀਤਾ ਗਿਆ | ਸਮਾਗਮ ਦੌਰਾਨ ਗੁਰੂ ਕੇ ਅਤੁੱਟ ਲੰਗਰ ਵੀ ਵਰਤਾਏ ਗਏ | ਇਸ ਧਾਰਮਿਕ ਸਮਾਗਮ ਵਿਚ ਇਲਾਕੇ ਦੀਆਂ ਕਈ ਮਾਣਯੋਗ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ, ਜਿਨ੍ਹਾਂ ਵਿਚ ਕੁਲਜੀਤ ਸਿੰਘ ਬ੍ਰਦਰਜ਼, ਸੁਰਜੀਤ ਸਿੰਘ ਰਾਹੀ, ਹਜ਼ਾਰਾ ਸਿੰਘ, ਮਹਿੰਦਰ ਸਿੰਘ ਮਹਿਸਮਪੁਰ, ਕਿਰਪਾਲ ਸਿੰਘ ਬਲਾਕੀਪੁਰ, ਨਰਿੰਦਰ ਸਿੰਘ ਸੋਹੀ, ਸਾਬਕਾ ਤਹਿਸੀਲਦਾਰ ਸੁਖਦੇਵ ਸਿੰਘ, ਸਾਬਕਾ ਪਿ੍ੰ: ਸਰਬਜੀਤ ਸਿੰਘ, ਹਰਜਿੰਦਰ ਸਿੰਘ ਬੱਗਾ, ਮਨਪ੍ਰੀਤ ਸਿੰਘ ਚੌਹਾਨ, ਕੌਂਸਲਰ ਪਤੀ ਗੁਰਕੰਵਲ ਸਿੰਘ ਮਾਨ, ਗੁਰਿੰਦਰਪਾਲ ਸਿੰਘ ਸੁਰਸਿੰਘ, ਬੀ. ਐੱਸ. ਚੌਹਾਨ, ਮਾ: ਜਗਜੀਤ ਸਿੰਘ ਤੇ ਬੀਬੀ ਪਰਮਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਏਕਤਾ ਉਗਰਾਹਾਂ ਦੀ ਮੀਟਿੰਗ ਹੋਈ ਅਗਲੀ ਖ਼ਬਰ ਪਾਕਿ ਦੇ ਕਰਾਚੀ 'ਚ ਲਗਪਗ 70 ਫ਼ੀਸਦੀ ਆਬਾਦੀ ਪਾਣੀ ਦੀ ਕਿੱਲਤ ਤੋਂ ਪੀੜਤ
Ad Position 24