17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਜੂਨ '84 ਘੱਲੂੁਘਾਰੇ ਦੇ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਤੇ ਸਮੂਹ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਬਾਬਾ ਅਟੱਲ ਰਾਇ ਜੀ ਵਿਖੇ ਸ਼ਹੀਦੀ ਸਮਾਗਮ ਤੇ ਅਕਾਲ ਤਖ਼ਤ ਸਾਹਿਬ ਸਨਮੁੱਖ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 02-06-2026
ਅੰਮਿ੍ਤਸਰ, 1 ਜੂਨ (ਜਸਵੰਤ ਸਿੰਘ ਜੱਸ)-ਭਾਰਤੀ ਫੌਜ ਵਲੋਂ ਜੂਨ '84 'ਚ ਦਰਬਾਰ ਸਾਹਿਬ ਸਮੂਹ ਵਿਖੇ ਕੀਤੇ ਹਮਲੇ ਦੌਰਾਨ 1 ਜੂਨ ਨੂੰ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਹੋਏ ਪਹਿਲੇ ਸ਼ਹੀਦ ਭਾਈ ਮਹਿੰਗਾ ਸਿੰਘ ਬੱਬਰ ਤੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਜਥੇਦਾਰ ਹਵਾਰਾ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ, ਮੈਨੇਜਰ ਸ੍ਰੀ ਦਰਬਾਰ ਸਾਹਿਬ, ਅਖੰਡ ਕੀਰਤਨੀ ਜਥਾ ਅਤੇ ਹੋਰ ਪੰਥਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਅਤੇ ਭਾਈ ਹਰਸਿਮਰਨਜੀਤ ਸਿੰਘ ਦੇ ਜਥਿਆਂ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਪਰਵਿੰਦਰਪਾਲ ਸਿੰਘ ਅਤੇ ਗਿਆਨੀ ਰਾਜਦੀਪ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਦਿਆਂ ਸ਼ਹੀਦ ਭਾਈ ਮਹਿੰਗਾ ਸਿੰਘ ਅਤੇ ਸਮੂਹ ਸ਼ਹੀਦਾਂ ਪ੍ਰਤੀ ਸਤਿਕਾਰ ਭੇਟ ਕੀਤਾ | ਇਸ ਮੌਕੇ ਭਾਈ ਮਹਿੰਗਾ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਵਿੰਦਰ ਸਿੰਘ, ਬੇਅੰਤ ਸਿੰਘ ਖਿਆਲਾ, ਸਤਵੰਤ ਸਿੰਘ, ਮਹਾਂਬੀਰ ਸਿੰਘ ਸੁਲਤਾਨਵਿੰਡ, ਹਰਦੀਪ ਸਿੰਘ, ਬੀਬੀ ਮਨਿੰਦਰ ਕੌਰ, ਸਰਬਜੀਤ ਸਿੰਘ ਆਦਿ ਨੂੰ ਸਿੰਘ ਸਾਹਿਬਾਨ ਹਵਾਰਾ ਕਮੇਟੀ ਦੇ ਆਗੂਆਂ ਬਾਪੁੂ ਗੁਰਚਰਨ ਸਿੰਘ ਪਟਿਆਲਾ, ਪ੍ਰੋ: ਬਲਜਿੰਦਰ ਸਿੰਘ ਤੇ ਹੋਰਨਾਂ ਵਲੋਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਉਕਤ ਆਗੂੁ ਅਤੇ ਸੰਗਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਖੇ ਨਤਮਸਤਕ ਹੋਈਆਂ ਜਿੱਥੇ ਭਾਈ ਸਤਨਾਮ ਸਿੰਘ ਝੰਝੀਆਂ ਨੇ ਸ਼ਹੀਦਾਂ ਨਮਿਤ ਅਰਦਾਸ ਕੀਤੀ | ਪ੍ਰੋ. ਬਲਜਿੰਦਰ ਸਿੰਘ ਨੇ ਦੱਸਿਆ ਇਸ ਮੌਕੇ ਜਥੇਦਾਰ ਬਖਸ਼ੀਸ਼ ਸਿੰਘ, ਪੰਜ ਪਿਆਰੇ ਭਾਈ ਸਤਨਾਮ ਸਿੰਘ ਖੰਡਾ, ਭਾਈ ਤਰਲੋਕ ਸਿੰਘ, ਬਾਪੂ ਗੁਰਚਰਨ ਸਿੰਘ, ਉਪਕਾਰ ਸਿੰਘ ਸੰਧੂ, ਰਜਿੰਦਰ ਸਿੰਘ ਮੁਗਲਵਾਲ, ਬਲਦੇਵ ਸਿੰਘ ਨਵਾਂਪਿੰਡ, ਪ੍ਰਗਟ ਸਿੰਘ ਚੋਗਾਵਾਂ, ਸਵਰਨਜੀਤ ਸਿੰਘ ਕੁਰਾਲੀਆ, ਨਰਿੰਦਰ ਸਿੰਘ ਗਿੱਲ, ਪ੍ਰਤਾਪ ਸਿੰਘ ਕਾਲੀਆਂ, ਡਾ. ਸੁਖਦੇਵ ਸਿੰਘ ਬਾਬਾ, ਰਘਬੀਰ ਸਿੰਘ ਭੁੱਚਰ, ਸਤਜੋਤ ਸਿੰਘ ਮੂਧਲ, ਸਤਨਾਮ ਸਿੰਘ ਕਾਹਲੋਂ, ਬੀਬੀ ਮਨਿੰਦਰ ਕੌਰ, ਮਾਤਾ ਸੁਰਜੀਤ ਕੌਰ, ਬੀਬੀ ਚਰਨਜੀਤ ਕੌਰ, ਗੁਰਦੀਪ ਸਿੰਘ ਮਟੀਆ, ਹਰਮਨਦੀਪ ਸਿੰਘ, ਜਸਬੀਰ ਸਿੰਘ ਸੇਠੀ, ਕੁਲਦੀਪ ਸਿੰਘ ਨਾਗੋਕੇ, ਮਾਸਟਰ ਬਲਦੇਵ ਸਿੰਘ, ਜਸਬੀਰ ਸਿੰਘ ਖ਼ਾਲਸਾ, ਦਲਜੀਤ ਸਿੰਘ ਗਿੱਲ, ਪਰਮਜੀਤ ਸਿੰਘ ਟਾਂਡਾ ਦਲ ਖ਼ਾਲਸਾ, ਮਨਜੀਤ ਸਿੰਘ ਵੇਰਕਾ, ਜਗਦੀਪ ਸਿੰਘ ਸੋਹੀਆਂ, ਪ੍ਰਕਾਸ਼ ਸਿੰਘ, ਹਰਜੀਤ ਸਿੰਘ ਮੈਨੇਜਰ, ਅਜੈ ਸਿੰਘ ਮੀਤ ਮੈਨੇਜਰ, ਪ੍ਰਤਾਪ ਸਿੰਘ ਕਾਲੀਆਂ ਕੋਚ, ਸੁਖਦੇਵ ਸਿੰਘ ਕਾਦੀਆਂ, ਰਾਜ ਸਿੰਘ ਸੁਲਤਾਨਵਿੰਡ, ਨਰਿੰਦਰ ਸਿੰਘ ਗਿੱਲ, ਸ਼ਮਸ਼ੇਰ ਸਿੰਘ ਪੱਧਰੀ, ਗੁਰਮੀਤ ਸਿੰਘ ਬਾਬਾ, ਸੁਰਜੀਤ ਸਿੰਘ ਗਿੱਲ, ਸੁਰਿੰਦਰ ਸਿੰਘ ਕਿਸ਼ਨਪੁਰਾ, ਪਿਸ਼ੌਰਾ ਸਿੰਘ ਗਿੱਲ, ਦਰਸ਼ਨ ਸਿੰਘ, ਜਤਿੰਦਰ ਸਿੰਘ ਤੇ ਦਵਿੰਦਰ ਸਿੰਘ ਨਵਾਂਪਿੰਡ ਤੇ ਭਰਪੂਰ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਇੰਟੀਗ੍ਰੇਟਿਡ ਸਪਾਈਨ ਤੇ ਟਰੌਮਾ ਕੇਅਰ 'ਚ ਐਮਰਜੈਂਸੀ ਇਲਾਜ ਤੋਂ ਲੈ ਕੇ ਪੂਰੀ ਤਰ੍ਹਾਂ ਤੰਦਰੁਸਤ ਹੋਣ ਤੱਕ ਦੀ ਮਹੱਤਤਾ ਕੀ... ਅਗਲੀ ਖ਼ਬਰ ਪਾਕਿ ਨੂੰ ਕੌਮਾਂਤਰੀ ਕਾਨੂੰਨ ਦੇ ਤਹਿਤ ਆਪਣਾ ਬਚਾਅ ਕਰਨ ਦਾ ਪੂਰਾ ਅਧਿਕਾਰ-ਕਾਜਾ ਕੈਲਸ <br/>
Ad Position 24