17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਧਾਮੀ ਵਲੋਂ ਮਜੀਠੀਆ ਵਿਰੁੱਧ ਪੁਲਿਸ ਵਲੋਂ ਦਰਜ ਪਰਚੇ ਦੀ ਨਿੰਦਾ <br/>

Ad Position 21
No active advertisement
ਅਜੀਤ ਡੈਸਕ 02-06-2026
ਅੰਮਿ੍ਤਸਰ, 1 ਜੂਨ (ਜੱਸ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਪੰਜਾਬ ਪੁਲਿਸ ਵਲੋਂ ਦਰਜ ਕੀਤੇ ਗਏ ਪਰਚੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਇਹ ਲੋਕਤੰਤਰ ਵਿਚ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸਰਕਾਰੀ ਏਜੰਸੀਆਂ ਅਤੇ ਕਾਨੂੰਨੀ ਪ੍ਰਕਿਰਿਆਵਾਂ ਦੀ ਦੁਰਵਰਤੋਂ ਹੈ | ਜਾਰੀ ਬਿਆਨ ਵਿਚ ਉਨ੍ਹਾਂ ਕਿਹਾ ਕਿ ਸਰਕਾਰ ਮਜੀਠਾ ਹਲਕੇ ਵਿਚ ਚੋਣਾਂ ਦੌਰਾਨ ਕਥਿਤ ਵੱਡੀ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੂੰ ਸ. ਮਜੀਠੀਆ ਨਾਲੋਂ ਤੋੜਨ ਵਿਚ ਕਾਮਯਾਬ ਨਹੀਂ ਹੋਈ, ਇਸੇ ਰੰਜਿਸ਼ ਕਾਰਨ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਜਿਹੇ ਹਥਕੰਡਿਆਂ ਨੂੰ ਭਲੀ-ਭਾਂਤੀ ਸਮਝਦੇ ਹਨ ਅਤੇ ਲੋਕਤੰਤਰ ਨੂੰ ਕਮਜ਼ੋਰ ਕਰਨ ਵਾਲੀਆਂ ਕੋਸ਼ਿਸ਼ਾਂ ਨੂੰ ਕਦੇ ਵੀ ਸਫ਼ਲ ਨਹੀਂ ਹੋਣ ਦੇਣਗੇ |

Ad Position 22
No active advertisement
ਪਿਛਲੀ ਖ਼ਬਰ ਭੇਦ-ਭਰੇ ਹਾਲਾਤਾਂ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਜੀ. ਐੱਸ. ਟੀ. ਵਿਭਾਗ ਦੀ 'ਓ. ਟੀ. ਐੱਸ. ਸਕੀਮ 2025' 'ਚ ਚੌਥੀ ਵਾਰ ਕੀਤਾ ਵਾਧਾ <br/>
Ad Position 24