ਜਲੰਧਰ, 1 ਜੂਨ (ਪਵਨ ਖਰਬੰਦਾ)-ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਨੁਸਾਰ ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿਚ ਸ਼ੁਰੂ ਕੀਤੇ ਜਾ ਰਹੇ 'ਵਿਸ਼ੇਸ਼ ਗਹਿਰਾ ਦੁਹਰਾਈ' ਅਭਿਆਸ ਐੱਸ. ਆਈ. ਆਰ. ਦੇ ਮੱਦੇਨਜ਼ਰ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਲਈ ਗੁਰਮੀਤ ਸਹਿਗਲ (ਮੋਂਟੀ) ਨੂੰ ਜ਼ਿਲ੍ਹਾ ਐੱਸ. ਆਈ. ਆਰ. ਕੋ-ਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ | ਇਸ ਦੌਰਾਨ ਗੁਰਮੀਤ ਸਹਿਗਲ (ਮੋਂਟੀ) ਅਭਿਆਨ ਦੌਰਾਨ ਜ਼ਿਲ੍ਹੇ ਵਿੱਚ ਮੰਡਲ ਅਤੇ ਬੂਥ ਕਮੇਟੀਆਂ ਦੇ ਗਠਨ, ਬੀਐਲਏ 2 ਦੀ ਸੂਚੀ ਤਿਆਰ ਕਰਵਾਉਣ, 5 ਜੂਨ ਤੋਂ ਸ਼ੁਰੂ ਹੋਣ ਵਾਲੀ ਬੀਐਲਏ 2 ਸਿਖਲਾਈ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਐੱਸਆਈਆਰ ਪ੍ਰਕਿਰਿਆ ਨਾਲ ਸੰਬੰਧਿਤ ਸਮੁੱਚੇ ਕੰਮਾਂ ਦੇ ਪ੍ਰਭਾਵਸ਼ਾਲੀ ਸੰਚਾਲਨ ਲਈ ਚੋਣ ਕਮਿਸ਼ਨ ਦੀ ਟੀਮ ਨਾਲ ਕੰਮ ਕਰਨਗੇ |