17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਡਾ. ਇੰਦਰਜੀਤ ਸਿੰਘ ਗੋਗੋਆਣੀ ਖ਼ਾਲਸਾ 'ਵਰਸਿਟੀ ਦੇ ਰਿਲੀਜੀਅਸ ਸਟੱਡੀ ਵਿਭਾਗ ਦੇ ਡੀਨ ਨਿਯੁਕਤ <br/>

Ad Position 21
No active advertisement
ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਖ਼ਾਲਸਾ ਯੂਨੀਵਰਸਿਟੀ ਦੇ ਰਿਲੀਜੀਅਸ ਸਟੱਡੀਜ਼ ਵਿਭਾਗ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਪ੍ਰੋਫੈਸਰ ਇੰਚਾਰਜ ਵਜੋਂ ਕਾਰਜਭਾਰ ਸੌਂਪਣ ਸਮੇਂ 'ਵਰਸਿਟੀ ਦੇ ਪ੍ਰੋ-ਚਾਂਸਲਰ ਰਜਿੰਦਰ ਮੋਹਨ ਸਿੰਘ, ਵਾਈਸ ਚਾਂਸਲਰ ਡਾ. ਮਹਿਲ ਸਿੰਘ ਤੇ ਹੋਰ ਸ਼ਖ਼ਸੀਅਤਾਂ | ਤਸਵੀਰ : ਹਰਜੀਤ ਸਿੰਘ <br/> 02-06-2026
ਅੰਮਿ੍ਤਸਰ, 1 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਸਿੱਖਿਆ, ਖੋਜ ਤੇ ਸਿੱਖ ਵਿਰਾਸਤ ਦੇ ਪ੍ਰਸਾਰ ਲਈ ਕੰਮ ਕਰ ਰਹੀਆਂ ਖ਼ਾਲਸਾ ਸੰਸਥਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਤਹਿਤ ਅੱਜ ਨਾਮਵਰ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਖ਼ਾਲਸਾ 'ਵਰਸਿਟੀ ਦੇ ਰਿਲੀਜੀਅਸ ਸਟੱਡੀਜ਼ ਵਿਭਾਗ ਦੇ ਡੀਨ ਅਤੇ ਸਿੱਖ ਇਤਿਹਾਸ ਖੋਜ ਕੇਂਦਰ ਦੇ ਪ੍ਰੋਫੈਸਰ ਇੰਚਾਰਜ ਵਜੋਂ ਕਾਰਜਭਾਰ ਸੌਂਪਿਆ ਗਿਆ, ਜਦਕਿ ਉਨ੍ਹਾਂ ਦੀ ਥਾਂ 'ਤੇ ਸੀਨੀਅਰ ਅਧਿਆਪਕ ਸ਼ਰਨਜੀਤ ਸਿੰਘ ਨੂੰ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦਾ ਪਿ੍ੰਸੀਪਲ ਨਿਯੁਕਤ ਕੀਤਾ ਗਿਆ | ਇਸ ਮੌਕੇ ਸ. ਛੀਨਾ ਨੇ ਕੌਂਸਲ ਦੇ ਮੀਤ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ, ਜੁਆਇੰਟ ਸਕੱਤਰ ਗੁਨਬੀਰ ਸਿੰਘ, 'ਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਤੇ ਹੋਰਨਾਂ ਅਹੁਦੇਦਾਰਾਂ ਦੀ ਮੌਜ਼ੂਦਗੀ 'ਚ ਗੱਲਬਾਤ ਦੌਰਾਨ ਡਾ. ਗੋਗੋਆਣੀ 'ਤੇ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਖ਼ਾਲਸਾ ਸੰਸਥਾਵਾਂ ਨਾ ਸਿਰਫ਼ ਅਕਾਦਮਿਕ ਖੇਤਰ, ਸਗੋਂ ਨੈਤਿਕ, ਸੱਭਿਆਚਾਰਕ ਅਤੇ ਸਮਾਜਿਕ ਮੁੱਲਾਂ ਦੇ ਪ੍ਰਚਾਰ-ਪ੍ਰਸਾਰ 'ਚ ਵੀ ਨਵੀਆਂ ਮਿਸਾਲਾਂ ਕਾਇਮ ਕਰਨਗੀਆਂ |

Ad Position 22
No active advertisement
ਪਿਛਲੀ ਖ਼ਬਰ ਪੰਜਵੇਂ ਪਾਤਿਸ਼ਾਹ ਨਾਲ ਸੰਬੰਧਿਤ ਦਰਸ਼ਨੀ ਡਿਉੜੀ ਦੀਆਂ ਕੰਧਾਂ ਅਤੇ ਛੱਤਾਂ 'ਤੇ ਕੀਤੀ ਖ਼ੂਬਸੂਰਤ ਮੀਨਾਕਾਰੀ ਹੋ ਰਹੀ ਨਸ਼... ਅਗਲੀ ਖ਼ਬਰ ਆਰਟ ਗੈਲਰੀ ਵਿਖੇ ਲਗਾਈ ਗਈ ਪੇਂਟਿੰਗ ਕਲਾ ਪ੍ਰਦਰਸ਼ਨੀ
Ad Position 24