17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਭਾਕਿਯੂ ਏਕਤਾ (ਸਿੱਧੂਪੁਰ) ਤੇ ਡੇਅਰੀ ਫਾਰਮਰਾਂ ਨੇ ਦੁੱਧ ਰੋੜ੍ਹ ਕੇ ਕੀਤਾ ਰੋਸ ਪ੍ਰਦਰਸ਼ਨ <br/>

Ad Position 21
No active advertisement
ਦੁੱਧ ਰੋੜ੍ਹ ਕੇ ਸਰਕਾਰ ਤੇ ਪ੍ਰਸ਼ਾਸਨ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਤੇ ਹੋਰ | ਤਸਵੀਰ : ਹਰਜੀਤ ਸਿੰਘ <br/> 02-06-2026
ਅੰਮਿ੍ਤਸਰ, 1 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਦੀ ਅਗਵਾਈ ਹੇਠ ਸਮੂਹ ਡੇਅਰੀ ਫਾਰਮਰਾਂ ਵਲੋਂ ਅੰਮਿ੍ਤਸਰ ਬਾਈਪਾਸ 'ਤੇ ਸੈਂਕੜੇ ਲੀਟਰ ਦੁੱਧ ਸੜਕਾਂ 'ਤੇ ਰੋੜ੍ਹ ਕੇ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਦੱਸਿਆ ਕਿ ਪਿਛਲੇ ਦਿਨੀਂ ਸਿਹਤ ਵਿਭਾਗ ਵਲੋਂ ਕੀਤੀ ਗਈ ਛਾਪੇਮਾਰੀ ਮਹਿਜ਼ ਇਕ ਵਿਖਾਵਾ ਸਾਬਤ ਹੋਈ ਹੈ | ਉਨ੍ਹਾਂ ਦੋਸ਼ ਲਾਇਆ ਕਿ ਛੇਹਰਟਾ ਰੋਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪਿੰਡਾਂ ਤੋਂ ਆਉਣ ਵਾਲੇ ਗਰੀਬ ਤੇ ਛੋਟੇ ਕਿਸਾਨਾਂ ਨੂੰ ਤਾਂ ਨਿਸ਼ਾਨਾ ਬਣਾਇਆ ਗਿਆ, ਪਰ ਨਕਲੀ ਤੇ ਕੈਮੀਕਲ ਯੁਕਤ ਦੁੱਧ ਦਾ ਵੱਡਾ ਕਾਰੋਬਾਰ ਕਰਨ ਵਾਲੀਆਂ ਡੇਅਰੀਆਂ 'ਤੇ ਕੋਈ ਹੱਥ ਨਹੀਂ ਪਾਇਆ ਗਿਆ | ਉਨ੍ਹਾਂ ਦੱਸਿਆ ਕਿ ਸਰੋਂ ਅਤੇ ਵੜੇਵਿਆਂ ਦੀ ਖਲ ਦੇ ਰੇਟ 600 ਰੁਪਏ ਪ੍ਰਤੀ ਕੁਇੰਟਲ ਤੱਕ ਵੱਧ ਗਏ ਹਨ | ਇਸ ਤੋਂ ਵੀ ਵੱਧ ਚਿੰਤਾਜਨਕ ਗੱਲ ਇਹ ਹੈ ਕਿ ਕਣਕ ਦੀ ਤੂੜੀ ਦਾ ਰੇਟ 800 ਤੋਂ 1100 ਰੁਪਏ ਪ੍ਰਤੀ ਕੁਇੰਟਲ ਤੱਕ ਪਹੁੰਚਣ ਦੇ ਬਾਵਜੂਦ ਵੀ ਤੂੜੀ ਮਿਲ ਨਹੀਂ ਰਹੀ | ਸਥਾਨਕ ਪੱਧਰ 'ਤੇ ਪਸ਼ੂਆਂ ਲਈ ਤੂੜੀ ਇਸ ਲਈ ਨਹੀਂ ਮਿਲ ਰਹੀ ਕਿਉਂਕਿ ਇਹ ਹੁਸ਼ਿਆਰਪੁਰ, ਚੂਮੋ ਮੰਡੀ, ਊਨਾ ਆਦਿ ਇਲਾਕਿਆਂ ਦੇ ਬਾਇਓਮਾਸ ਪਲਾਂਟਾਂ ਅਤੇ ਵੱਡੀਆਂ ਫੈਕਟਰੀਆਂ ਵਿਚ ਬਾਲਣ ਵਜੋਂ ਸਸਤੇ ਰੇਟਾਂ 'ਤੇ ਸਪਲਾਈ ਕੀਤੀ ਜਾ ਰਹੀ ਹੈ | ਵਪਾਰਕ ਹਿੱਤਾਂ ਲਈ ਪਸ਼ੂਆਂ ਦੇ ਮੁੱਖ ਆਹਾਰ ਨੂੰ ਫੈਕਟਰੀਆਂ 'ਚ ਸਾੜਿਆ ਜਾ ਰਿਹਾ ਹੈ, ਜਿਸ ਕਾਰਨ ਬੇਜ਼ੁਬਾਨ ਪਸ਼ੂ ਭੁੱਖਮਰੀ ਦੇ ਕੰਢੇ ਪਹੁੰਚ ਚੁੱਕੇ ਹਨ | ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਮਿਲਾਵਟਖੋਰਾਂ 'ਤੇ ਬਿਨਾਂ ਪੱਖਪਾਤ ਦੇ ਸਖ਼ਤ ਕਾਰਵਾਈ ਕੀਤੀ ਜਾਵੇ, ਫੈਕਟਰੀਆਂ ਅਤੇ ਉਦਯੋਗਾਂ ਵਿਚ ਬਾਲਣ ਵਜੋਂ ਵਰਤੀ ਜਾ ਰਹੀ ਤੂੜੀ ਦੀ ਸਪਲਾਈ 'ਤੇ ਤੁਰੰਤ ਕਾਨੂੰਨੀ ਰੋਕ ਲਗਾਈ ਜਾਵੇ, ਸਰੋਂ ਦੀ ਖਲ, ਫੀਡ ਤੇ ਤੂੜੀ ਦੇ ਰੇਟ ਤੈਅ ਕਰਨ ਲਈ ਪ੍ਰਸ਼ਾਸਨਿਕ ਕਮੇਟੀ ਬਣਾਈ ਜਾਵੇ ਅਤੇ ਪਸ਼ੂ ਪਾਲਕਾਂ ਨੂੰ ਵਿਸ਼ੇਸ਼ ਸਬਸਿਡੀ ਦਿੱਤੀ ਜਾਵੇ ਅਤੇ ਦੁੱਧ ਦੇ ਸੈਂਪਲ ਲੈਣ ਅਤੇ ਲੈਬ ਰਿਪੋਰਟ ਦੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇ ਤਾਂ ਜੋ ਇਮਾਨਦਾਰ ਕਿਸਾਨਾਂ ਦਾ ਸ਼ੋਸ਼ਣ ਬੰਦ ਹੋਵੇ | ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮਿਲਾਵਟਖੋਰਾਂ ਤੇ ਫੈਕਟਰੀ ਮਾਲਕਾਂ ਖ਼ਿਲਾਫ਼ ਤੁਰੰਤ ਕਾਰਵਾਈ ਨਾ ਹੋਈ ਤਾਂ ਇਹ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਸਿਹਤ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਡੇਅਰੀ ਫਾਰਮਰ ਦੇ ਪ੍ਰਧਾਨ ਰਣਜੀਤ ਸਿੰਘ, ਘੁੱਕ ਲੁਹਾਰਕਾ, ਪਰਮਜੀਤ ਸਿੰਘ, ਮੇਜਰ ਸਿੰਘ, ਕਿੰਦਰ ਸਿੰਘ, ਰਸਾਲ ਸਿੰਘ, ਹਰਭਜਨ ਸਿੰਘ ਤੇ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਮਜੀਠਾ ਥਾਣੇ ਦੀ ਘਟਨਾ 'ਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ-ਤਲਬੀਰ ਸਿੰਘ ਗਿੱਲ <br/> ਅਗਲੀ ਖ਼ਬਰ ਪੰਜਵੇਂ ਪਾਤਿਸ਼ਾਹ ਨਾਲ ਸੰਬੰਧਿਤ ਦਰਸ਼ਨੀ ਡਿਉੜੀ ਦੀਆਂ ਕੰਧਾਂ ਅਤੇ ਛੱਤਾਂ 'ਤੇ ਕੀਤੀ ਖ਼ੂਬਸੂਰਤ ਮੀਨਾਕਾਰੀ ਹੋ ਰਹੀ ਨਸ਼...
Ad Position 24