ਚੱਬਾ, 1 ਜੂਨ (ਜੱਸਾ ਅਨਜਾਣ)-ਛੇਵੇਂ ਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁਰਦੁਆਰਾ ਸ਼੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 13 ਸ਼ਹੀਦ ਸਿੱਖਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਮਨਾਇਆ | ਜਿਸ ਵਿਚ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਅੱਜ ਭੋਗ ਪੈਣ ਉਪਰੰਤ ਵਿਸ਼ਾਲ ਦੀਵਾਨ ਸਜਾਏ ਗਏ, ਜਿਸ ਵਿਚ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਮੁੱਖੀ ਸ਼੍ਰੀ ਮਿਸਲ ਤਰਨਾ ਦਲ, ਬਾਬਾ ਦਰਸ਼ਨ ਸਿੰਘ ਗੁਰਦੁਆਰਾ ਟਾਹਲਾ ਸਾਹਿਬ ਵਾਲੇ, ਬਾਬਾ ਗੁਰਸੇਵਕ ਸਿੰਘ ਗੁਰੂਵਾਲੀ ਤੋਂ ਇਲਾਕਾ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, (ਜਥੇਦਾਰ ਮਗਵਿੰਦਰ ਸਿੰਘ ਖਾਪੜਖੇੜੀ, ਗੁਰਇਕਬਾਲ ਸਿੰਘ ਲਾਲੀ ਰਣੀਕੇ, ਬਾਵਾ ਸਿੰਘ ਗੁਮਾਨਪੁਰਾ ਤੇ ਰਜਿੰਦਰ ਸਿੰਘ ਮਹਿਤਾ ਚਾਰੇ ਸ਼੍ਰੋਮਣੀ ਕਮੇਟੀ ਮੈਂਬਰ ਆਦਿ ਨੇ ਵਿਸ਼ੇਸ਼ ਤੌਰ ਤੇ ਹਾਜ਼ਰੀਆਂ ਭਰੀਆਂ | ਇਸ ਮੌਕੇ ਕਵੀਸ਼ਰ ਗਿਆਨੀ ਮਲਕੀਤ ਸਿੰਘ ਵਰਪਾਲ, ਕਥਾਵਾਚਕ ਗਿਆਨੀ ਸੁਖਚੈਨ ਸਿੰਘ ਵਰਪਾਲ, ਕਥਾਵਾਚਕ ਗਿਆਨੀ ਸਰਵਣ ਸਿੰਘ ਚਾਟੀਵਿੰਡ, ਢਾਡੀ ਗੁਰਭੇਜ ਸਿੰਘ ਚਵਿੰਡਾ, ਢਾਡੀ ਬੀਬੀ ਰੁਪਿੰਦਰ ਕੌਰ, ਰਾਗੀ ਬੀਬੀ ਕੁਲਜੀਤ ਕੌਰ, ਰਾਗੀ ਭਾਈ ਕਰਨਵੀਰ ਸਿੰਘ ਨੇ ਪੰਡਾਲ ਵਿਚ ਜੁੜ ਬੈਠੀਆਂ ਸੰਗਤਾਂ ਨੂੰ ਗੁਰੂ ਜਸ ਸੁਣਾਅ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਦਿਲਬਾਗ ਸਿੰਘ ਰੱਤੋਕੇ, ਸਾਬਕਾ ਪ੍ਰਧਾਨ ਸੁਖਦੇਵ ਸਿੰਘ ਚੱਬਾ ਤੇ ਗਿਆਨੀ ਮਲਕੀਤ ਸਿੰਘ ਵਰਪਾਲ ਵਲੋਂ ਸੰਤਾਂ ਮਹਾਂਪੁਰਸ਼ਾਂ ਤੇ ਪੁੱਜੀਆਂ ਧਾਰਮਿਕ ਸ਼ਖ਼ਸੀਅਤਾਂ ਸਮੇਤ ਜਥਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਨਾਲ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਇੰਸਪੈਕਟਰ ਤਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਢਾਲਾ, ਬਲਜੀਤ ਸਿੰਘ ਸਰਾਂ, ਹਰਿੰਦਰ ਸਿੰਘ ਮੈਨੇਜਰ ਗੁਰਦੁਆਰਾ ਛੇਹਰਟਾ ਸਾਹਿਬ, ਸਰਪੰਚ ਪ੍ਰਤਾਪ ਸਿੰਘ ਚੱਬਾ, ਜੁਗਪ੍ਰੀਤ ਸਿੰਘ ਚੱਬਾ, ਹਰਪਾਲ ਸਿੰਘ ਚੱਬਾ, ਪ੍ਰਧਾਨ ਗੁਰਚਰਨ ਸਿੰਘ ਚੱਬਾ, ਮਨਪ੍ਰੀਤ ਸਿੰਘ, ਸੰਦੀਪ ਸਿੰਘ, ਅਮਨਦੀਪ ਸਿੰਘ, ਡਾ. ਸ਼ਰਨਜੀਤ ਸਿੰਘ, ਗੁਰਦੀਪ ਸਿੰਘ, ਵਾਹਿਗੁਰੂ ਸਿੰਘ, ਡਾ. ਸਤਨਾਮ ਸਿੰਘ, ਪ੍ਰਮਜੀਤ ਸਿੰਘ ਵਰਪਾਲ, ਜਥੇਦਾਰ ਕਸ਼ਮੀਰ ਸਿੰਘ, ਦਿਲਬਾਗ ਸਿੰਘ ਭੋਲਾ, ਮਾਹਣਾ ਸਿੰਘ, ਮੰਗਲ ਸਿੰਘ ਵਰਪਾਲ, ਸਰਪੰਚ ਰਾਮ ਸਿੰਘ ਗੁਰੂਵਾਲੀ, ਸਰਪੰਚ ਸੁਖਰਾਜ ਸਿੰਘ ਚਾਟੀਵਿੰਡ, ਡਾ. ਸਤਿੰਦਰ ਸਿੰਘ ਸਾਹਨੀ, ਗਿਆਨੀ ਸੂਰਤਾ ਸਿੰਘ, ਜਸਵਿੰਦਰ ਸਿੰਘ ਚੱਬਾ, ਲੱਖਾ ਸਿੰਘ ਲਾਂਗਰੀ, ਗ੍ਰੰਥੀ ਤਰਸੇਮ ਸਿੰਘ, ਲਾਈਨਮੈਨ ਕਰਨਵੀਰ ਸਿੰਘ ਆਦਿ ਹਾਜ਼ਰ ਸਨ, ਤੇ ਬਾਅਦ ਦੁਪਹਿਰ ਪ੍ਰਸਿੱਧ ਕਬੱਡੀ ਟੀਮਾਂ ਦੇ ਮੈਚ ਕਰਵਾਏ ਗਏ ਤੇ ਜੇਤੂ ਟੀਮਾਂ ਨੂੰ ਪ੍ਰਬੰਧਕਾਂ ਵਲੋਂ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ |