29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਭਗਤਾਂਵਾਲਾ ਡੰਪ 'ਤੇ 7 ਲੱਖ ਮੀਟਿ੍ਕ ਟਨ ਕੂੜੇ ਦਾ ਹੋਇਆ ਨਿਪਟਾਰਾ-ਪ੍ਰਭਬੀਰ ਸਿੰਘ ਬਰਾੜ <br/>

Ad Position 21
No active advertisement
ਅਜੀਤ ਡੈਸਕ 03-06-2026
ਅੰਮਿ੍ਤਸਰ, 2 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਪਨਸਪ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਅੰਮਿ੍ਤਸਰ ਵਿਖੇ ਭਗਤਾਂਵਾਲਾ ਡੰਪ ਨੂੰ ਖਤਮ ਕਰਨ ਲਈ ਕੀਤੇ ਜਾ ਰਹੇ ਯਤਨਾਂ ਨੂੰ ਵੱਡੀ ਸਫਲਤਾ ਮਿਲੀ ਹੈ | ਉਨ੍ਹਾਂ ਕਿਹਾ ਕਿ ਡੰਪ ਵਿਚ ਮੌਜੂਦ ਕੁੱਲ ਕੂੜੇ 'ਚੋਂ ਹੁਣ ਤੱਕ ਕਰੀਬ 7 ਲੱਖ ਮੀਟਿ੍ਕ ਟਨ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ ਕੁੱਲ ਕੂੜੇ ਦਾ ਲਗਭਗ ਅੱਧਾ ਹਿੱਸਾ ਬਣਦਾ ਹੈ | ਬਰਾੜ ਨੇ ਕਿਹਾ ਕਿ ਭਗਤਾਂਵਾਲਾ ਡੰਪ ਪਿਛਲੇ ਕਈ ਦਹਾਕਿਆਂ ਤੋਂ ਅੰਮਿ੍ਤਸਰ ਦੀ ਸਭ ਤੋਂ ਵੱਡੀ ਵਾਤਾਵਰਨੀ ਅਤੇ ਸਿਹਤ ਸੰਬੰਧੀ ਸਮੱਸਿਆ ਬਣਿਆ ਹੋਇਆ ਸੀ | ਪਿਛਲੀਆਂ ਸਰਕਾਰਾਂ ਦੀ ਅਣਦੇਖੀ ਕਾਰਨ ਕੂੜੇ ਦਾ ਇਹ ਪਹਾੜ ਲਗਾਤਾਰ ਵਧਦਾ ਗਿਆ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਰਹਿਣ ਵਾਲੇ ਹਜ਼ਾਰਾਂ ਲੋਕਾਂ ਨੂੰ ਬਦਬੂ, ਪ੍ਰਦੂਸ਼ਨ ਅਤੇ ਕਈ ਬਿਮਾਰੀਆਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਸ ਗੰਭੀਰ ਸਮੱਸਿਆ ਦੇ ਸਥਾਈ ਹੱਲ ਲਈ ਠੋਸ ਕਦਮ ਚੁੱਕੇ ਹਨ | ਉਨ੍ਹਾਂ ਕਿਹਾ ਕਿ ਇਸ ਵੇਲੇ ਰੋਜ਼ਾਨਾ ਕਰੀਬ 4,000 ਮੀਟਿ੍ਕ ਟਨ ਕੂੜੇ ਦੀ ਪ੍ਰੋਸੈਸਿੰਗ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਇਸ ਸਮਰੱਥਾ ਨੂੰ ਵਧਾ ਕੇ 5,000 ਮੀਟਿ੍ਕ ਟਨ ਪ੍ਰਤੀ ਦਿਨ ਕੀਤਾ ਜਾਵੇਗਾ | ਇਸ ਨਾਲ ਬਾਕੀ ਬਚੇ ਕੂੜੇ ਦੇ ਨਿਪਟਾਰੇ ਦੀ ਪ੍ਰਕਿਰਿਆ ਹੋਰ ਤੇਜ਼ ਹੋਵੇਗੀ ਅਤੇ ਅੰਮਿ੍ਤਸਰ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਪੂਰੀ ਤਰ੍ਹਾਂ ਮੁਕਤੀ ਮਿਲੇਗੀ | ਅੰਤ ਵਿਚ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ, ਪ੍ਰਦੂਸ਼ਨ ਮੁਕਤ ਤੇ ਵਿਕਸਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਘੱਲੂਘਾਰਾ ਹਫਤੇ ਦੇ ਦੂਜੇ ਦਿਨ ਸ਼ਹਿਰ 'ਚ ਪੁਲਿਸ ਵਲੋਂ ਬੱਸ ਅੱਡੇ, ਰੇਲਵੇ ਸਟੇਸ਼ਨ ਤੇ ਹੋਰ ਥਾਵਾਂ 'ਤੇ ਚਲਾਈ ਤਲਾਸ਼ੀ ਮ... ਅਗਲੀ ਖ਼ਬਰ ਸਪਰਿੰਗ ਡੇਲ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ-2026 ਦੇ ਨਤੀਜਿਆਂ 'ਚ ਮਾਰੀਆਂ ਮੱਲਾਂ <br/>
Ad Position 24