ਮਾਨਾਂਵਾਲਾ, 2 ਜੂਨ (ਗੁਰਦੀਪ ਸਿੰਘ ਨਾਗੀ)-ਹਾਲ ਹੀ ਵਿਚ ਹੋਈਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾ ਵਿਚ ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿਚੋਂ 13 ਵਾਰਡਾਂ 'ਚੋਂ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਨੇ 2027 ਵਿਚ ਹੋਣ ਵਾਲੀਆਂ ਵਿਧਾਨ ਸਭਾਈ ਚੋਣਾ ਦੀ ਨੀਂਹ ਰੱਖੀ ਹੈ | ਇਹ ਪ੍ਰਗਟਾਵਾ ਆੜਤੀ ਐਸੋਸੀਏਸ਼ਨ ਜੰਡਿਆਲਾ ਗੁਰੂ ਦੇ ਪ੍ਰਧਾਨ ਤੇ 'ਆਪ' ਆਗੂ ਸੁਨੀਲ ਪਾਸੀ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਕੀਤਾ | ਪ੍ਰਧਾਨ ਸੁਨੀਲ ਪਾਸੀ ਨੇ ਕਿਹਾ ਕਿ ਪੰਚਾਇਤੀ, ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਤੋਂ ਬਾਅਦ ਹੁਣ ਨਗਰ ਪੰਚਾਇਤਾਂ ਤੇ ਨਗਰ ਕੌਂਸਲ ਚੋਣਾਂ ਵਿਚ ਵੀ ਪੰਜਾਬ ਭਰ 'ਚ ਆਮ ਆਦਮੀ ਪਾਰਟੀ ਨੂੰ ਭਰਵਾਂ ਹੁੰਗਾਰਾਂ ਮਿਲਿਆ ਹੈ, ਜਿਸ ਤੋਂ ਸਹਿਜੇ ਹੀ ਅੰਦਾਜਾ ਲਾਇਆ ਜਾ ਸਕਦਾ ਹੈ ਕਿ 2027 ਵਿਚ ਹੋਈ ਵਾਲੀਆਂ ਵਿਧਾਨ ਸਭਾਈ ਚੋਣਾ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ | ਸੁਨੀਲ ਪਾਸੀ ਨੇ ਆਖਿਆ ਕਿ ਪੰਜਾਬ ਦੀ ਜਨਤਾ ਨੇ ਆਮ ਆਦਮੀ ਪਾਰਟੀ ਦੀਆਂ ਵਿਕਾਸਕਾਰੀ ਨੀਤੀਆਂ 'ਤੇ ਮੋਹਰ ਲਾ ਕੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਹੀ ਮੁੜ ਸਰਕਾਰ ਬਣਾਉਣ ਦੀ ਹੱਕਦਾਰ ਹੈ |