29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨੀਟ ਪੇਪਰ ਲੀਕ ਮਾਮਲੇ 'ਚ ਅੰਮਿ੍ਤਸਰ ਦਿਹਾਤੀ ਕਾਂਗਰਸ ਨੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ <br/>

Ad Position 21
No active advertisement
ਮੋਦੀ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕਰਦਿਆਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ, ਨਾਲ ਭਗਵੰਤ ਪਾਲ ਸਿੰਘ ਸੱਚਰ, ਹਰਪ੍ਰਤਾਪ ਸਿੰਘ ਅਜਨਾਲਾ ਤੇ ਹੋਰ | ਤਸਵੀਰ : ਨਿਰਮਲ ਸਟੂਡੀਓ<br/> 03-06-2026

ਅੰਮਿ੍ਤਸਰ, 2 ਜੂਨ (ਰੇਸ਼ਮ ਸਿੰਘ)-ਨੀਟ ਦੇ ਪੇਪਰ ਲੀਕ ਹੋਣ ਦੇ ਚਰਚਿਤ ਮਾਮਲੇ 'ਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਦੀ ਅਗਵਾਈ 'ਚ ਕੇਂਦਰ 'ਚ ਭਾਜਪਾ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਤੇ ਹਲਕਾ ਇੰਚਾਰਜ ਮਜੀਠਾ ਭਗਵੰਤ ਪਾਲ ਸਿੰਘ ਸੱਚਰ, ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰਾਂ ਨੇ ਇਕੱਠੇ ਹੋ ਕੇ ਵਿਦਿਆਰਥੀਆਂ ਨਾਲ ਹੋ ਰਹੀ ਬੇਇਨਸਾਫੀ ਦੇੇ ਦੇ ਵਿਰੋਧ ਵਿਚ ਨਾਅਰੇਬਾਜ਼ੀ ਕੀਤੀ ਅਤੇ ਮੋਦੀ ਸਰਕਾਰ ਦੇ ਪੁੱਤਲੇ ਸਾੜ ਕੇ ਆਪਣਾ ਰੋਸ ਪ੍ਰਗਟਾਇਆ | ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਕਾਂਗਰਸ ਆਗੂਆਂ ਨੇ ਕਿਹਾ ਕਿ ਨੀਟ ਪੇਪਰ ਲੀਕ ਘਟਨਾ ਨੇ ਦੇਸ਼ ਦੀ ਸਿੱਖਿਆ ਪ੍ਰਣਾਲੀ ਦੀ ਭਰੋਸੇਯੋਗਤਾ 'ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ | ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਉਮੀਦਾਂ ਨਾਲ ਖਿਲਵਾੜ ਕੀਤਾ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਪ੍ਰੀਖਿਆ ਪ੍ਰਣਾਲੀ ਨੂੰ ਪਾਰਦਰਸ਼ੀ ਅਤੇ ਸੁਰੱਖਿਅਤ ਬਣਾਉਣ ਵਿਚ ਅਸਫਲ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ, ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ | ਇਸ ਮੌਕੇ ਸੀਨੀਅਰ ਆਗੂ ਯਾਮਿਨੀ ਗੋਮਰ, ਸਾਬਕਾ ਚੇਅਰਮੈਨ ਗੁਰਮੀਤ ਸਿੰਘ ਭੀਲੋਵਾਲ, ਮਨੋਜ ਸਿੰਘ ਭੱਟੀ, ਸੋਨੂੰ ਭਲਾਈਪੁਰ, ਬਲਦੇਵ ਸਿੰਘ, ਪ੍ਰਗਟ ਸਿੰਘ ਚੰਨਣਕੇ, ਪਲਵਿੰਦਰ ਸਿੰਘ ਖੁਜਾਲਾ, ਸੁਖਵਿੰਦਰ ਸਿੰਘ ਮਜੀਠਾ, ਸਾਬਕਾ ਸਰਪੰਚ ਸਵਿੰਦਰ ਸਿੰਘ ਤਨੇਲ, ਮਨੋਹਰ ਲਾਲ ਗਾਲੋਵਾਲੀ, ਅਰਸ਼ਦੀਪ ਸਿੰਘ, ਯੂਥ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਨੀ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਐਕਟਿਵਾ ਸਵਾਰ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ <br/> ਅਗਲੀ ਖ਼ਬਰ ਨਗਰ ਕੌਂਸਲ ਜੰਡਿਆਲਾ ਗੁਰੂ 'ਚ ਹੋਈ ਸ਼ਾਨਦਾਰ ਜਿੱਤ ਨੇ 2027 ਦੀ ਨੀਂਹ ਰੱਖੀ-ਸੁਨੀਲ ਪਾਸੀ <br/>
Ad Position 24