29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਹੱਦੀ ਖੇਤਰ ਤੋਂ 85 ਕਰੋੜ ਦੀ ਹੈਰੋਇਨ ਬਰਾਮਦ <br/>

Ad Position 21
No active advertisement
ਸਰਹੱਦੀ ਖੇਤਰ ਤੋਂ ਬਰਾਮਦ ਹੈਰੋਇਨ ਦੇ ਪੈਕਟ ਦਾ ਦਿ੍ਸ਼ | ਤਸਵੀਰ: ਕਲਸੀ<br/> 03-06-2026

ਚੋਗਾਵਾਂ, 2 ਜੂਨ (ਗੁਰਵਿੰਦਰ ਸਿੰਘ ਕਲਸੀ)-ਗੁਆਂਢੀ ਮੁਲਕ ਪਾਕਿਸਤਾਨ ਆਪਣੀਆਂ ਨਪਾਕ ਹਰਕਤਾਂ ਤੋਂ ਬਾਜ ਨਹੀਂ ਆ ਰਿਹਾ, ਡਰੋਨਾਂ ਰਾਹੀਂ ਅਸਲਾ ਤੇ ਨਸ਼ੀਲੇ ਪਦਾਰਥ ਭੇਜ ਕੇ ਪੰਜਾਬ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ, ਪਰ ਫੌਜ ਦੇ ਜਵਾਨਾਂ ਵਲੋਂ ਸਰਹੱਦ 'ਤੇ ਬਾਜ ਅੱਖ ਰੱਖ ਕੇ ਪਾਕਿਸਤਾਨ ਦੀਆਂ ਕੋਝੀਆਂ ਹਰਕਤਾਂ ਨੂੰ ਨਾਕਾਮਯਾਬ ਕੀਤਾ ਜਾ ਰਿਹਾ | ਸਰਹੱਦੀ ਬੀ.ਓ.ਪੀ. ਰਾਮਕੋਟ ਅਤੇ ਬੀ.ਓ.ਪੀ. ਰੀਅਰ ਕੱਕੜ ਚੌਂਕੀ ਦੇ ਜਵਾਨਾਂ ਨੇ ਵੱਖ-ਵੱਖ ਖੇਤਰਾਂ ਵਿੱਚੋਂ 85 ਕਰੋੜ ਦੀ ਹੈਰੋਇਨ ਬਰਾਮਦ ਕਰਕੇ ਵੱਡੀ ਸਫਲਤਾ ਹਾਸਿਲ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਖੇਤਰਾਂ ਵਿਚ ਪਾਕਿਸਤਾਨੀ ਡਰੋਨ ਸ਼ੂਕਣ ਦੀ ਆਵਾਜ਼ ਸੁਣਾਈ ਦਿੱਤੀ | ਫੌਜ ਦੇ ਜਵਾਨਾਂ ਵਲੋਂ ਹਰਕਤ ਵਿਚ ਆਉਂਦਿਆਂ ਸਰਹੱਦੀ ਪਿੰਡਾਂ ਵਿਚ ਸਰਚ ਅਭਿਆਨ ਸ਼ੁਰੂ ਕਰ ਦਿੱਤਾ | ਜਿਸ ਦੌਰਾਨ ਵੱਖ-ਵੱਖ ਖੇਤਰਾਂ ਵਿਚੋਂ ਕਰੀਬ 17 ਕਿਲੋ ਹੈਰੋਇਨ ਪੈਕਿੰਗ ਸਮੇਤ ਬਰਾਮਦ ਹੋਈ | ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਹੈਰੋਇਨ ਕਬਜ਼ੇ ਵਿੱਚ ਲੈ ਕੇ ਜਾਂਚ ਪੜਤਾਲ ਕੀਤੀ ਜਾ ਰਹੀ |

Ad Position 22
No active advertisement
ਪਿਛਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰਾਲੇ ਨੇ ਐਕਟਿਵਾ ਸਵਾਰ ਔਰਤ ਨੂੰ ਕੁਚਲਿਆ, ਮੌਕੇ 'ਤੇ ਹੋਈ ਮੌਤ <br/>
Ad Position 24