30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਾਕਾ ਨੀਲਾ ਤਾਰਾ ਦੀ 42ਵੀਂ ਵਰ੍ਹੇਗੰਢ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਮੰਡ ਜਾਰੀ ਕਰਨਗੇ ਕੌਮ ਦੇ ਨਾਂਅ ਸੰਦੇਸ਼-ਸਖੀਰਾ <br/>

Ad Position 21
No active advertisement
ਅਜੀਤ ਡੈਸਕ 03-06-2026
ਅੰਮਿ੍ਤਸਰ, 2 ਜੂਨ (ਜਸਵੰਤ ਸਿੰਘ ਜੱਸ)-ਸੰਨ੍ਹ 1984 ਵਿਚ ਸ੍ਰੀ ਦਰਬਾਰ ਸਾਹਿਬ ਸਮੂਹ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਪ੍ਰੇਸ਼ਨ ਬਲਿਊ ਸਟਾਰ (ਤੀਜਾ ਘੱਲੂਘਾਰਾ) ਦੀ 42ਵੀਂ ਵਰ੍ਹੇਗੰਢ ਮੌਕੇ ਅਕਾਲ ਤਖਤ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਹੋਣ ਵਾਲੇ ਸ਼ਹੀਦੀ ਸਮਾਗਮਾਂ ਦੌਰਾਨ ਸਰਬੱਤ ਖ਼ਾਲਸਾ ਸੰਮੇਲਨ ਵਲੋਂ ਨਿਯੁਕਤ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਸਵੇਰੇ 8 ਵਜੇ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨਗੇ | ਇਸ ਗੱਲ ਦੀ ਜਾਣਕਾਰੀ ਸੰਨ੍ਹ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕਾਂ ਵਿਚ ਸ਼ਾਮਿਲ ਰਹੇ ਅਕਾਲੀ ਆਗੂ ਭਾਈ ਜਰਨੈਲ ਸਿੰਘ ਸਖੀਰਾ ਨੇ ਦਿੱਤੀ | ਉਨ੍ਹਾਂ ਕਿਹਾ ਕਿ ਅਸੀਂ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖਤ ਸਾਹਿਬ ਦਾ ਜਥੇਦਾਰ ਹੀ ਨਹੀਂ ਮੰਨਦੇ | ਉਨ੍ਹਾਂ ਕਿਹਾ ਕਿ ਸੰਨ 2015 ਦੇ ਸਰਬੱਤ ਖ਼ਾਲਸਾ ਸੰਮੇਲਨ ਦੌਰਾਨ ਸਰਬਸੰਮਤੀ ਦੇ ਨਾਲ ਭਾਈ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖਤ ਸਾਹਿਬ ਦਾ (ਮੁਤਵਾਜ਼ੀ) ਜਥੇਦਾਰ ਨਿਯੁਕਤ ਕੀਤਾ ਗਿਆ ਸੀ ਤੇ ਉਨ੍ਹਾਂ ਦੀ ਗ਼ੈਰ ਹਾਜ਼ਰੀ ਦੌਰਾਨ ਭਾਈ ਧਿਆਨ ਸਿੰਘ ਮੰਡ ਨੂੰ ਕਾਰਜਕਾਰੀ (ਮੁਤਵਾਜ਼ੀ) ਜਥੇਦਾਰ ਬਣਾਇਆ ਗਿਆ ਸੀ | ਉਨ੍ਹਾਂ ਕਿਹਾ ਕਿ ਜਥੇਦਾਰ ਮੰਡ ਸ਼ਹੀਦੀ ਸਮਾਗਮ ਵਿਚ ਸ਼ਾਮਿਲ ਹੋਣ ਬਾਅਦ ਰਵਾਇਤ ਅਨੁਸਾਰ ਕੌਮ ਦੇ ਨਾਮ ਸੰਦੇਸ਼ ਜਾਰੀ ਕਰਨਗੇ | ਉਨ੍ਹਾਂ ਸੰਗਤਾਂ ਨੂੰ ਘੱਲੂਘਾਰਾ ਸਮਾਗਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ |

Ad Position 22
No active advertisement
ਪਿਛਲੀ ਖ਼ਬਰ ਜੂਨ 1984 ਦੇ ਸ਼ਹੀਦ ਸਿੰਘਾਂ ਦੇ ਪਰਿਵਾਰਾਂ ਨੂੰ ਦਿੱਲੀ ਕਮੇਟੀ ਦੀ ਸਰਾਂ ਵਿਖੇ ਚੇਅਰਮੈਨ ਖ਼ਾਲਸਾ ਨੇ ਕੀਤਾ ਸਨਮਾਨਿਤ... ਅਗਲੀ ਖ਼ਬਰ ਗੁਰਦੇਵ ਸਿੰਘ ਬਰਾੜ ਨਮਿਤ ਸ਼ਰਧਾਂਜਲੀ ਸਮਾਗਮ
Ad Position 24