30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਿਤਿਨ ਨਬੀਨ ਦੀ ਅੰਮਿ੍ਤਸਰ ਫੇਰੀ ਦੀਆਂ ਤਿਆਰੀਆਂ ਸੰਬੰਧੀ ਹਲਕਾ ਉੱਤਰੀ 'ਚ ਹੋਈ ਬੈਠਕ <br/>

Ad Position 21
No active advertisement
ਹਲਕਾ ਉੱਤਰੀ ਦੇ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਹਲਕੇ ਪ੍ਰੀਤ ਐਵੀਨਿਊ ਇਲਾਕੇ ਦੇ ਭਾਜਪਾ ਵਰਕਰਾਂ ਨਾਲ ਬੈਠਕ ਕਰਦੇ ਹੋਏ | ਅਜੀਤ : ਤਸਵੀਰ <br/> 03-06-2026
ਅੰਮਿ੍ਤਸਰ, 2 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਦੇ ਅੰਮਿ੍ਤਸਰ ਆਉਣ ਦੀ ਤਿਆਰੀ ਲਈ ਹਲਕਾ ਉੱਤਰੀ 'ਚ ਹਲਕਾ ਇੰਚਾਰਜ ਸੁਖਮਿੰਦਰ ਸਿੰਘ ਪਿੰਟੂ ਵਲੋਂ ਪਾਰਟੀ ਵਰਕਰਾਂ ਨਾਲ ਬੈਠਕ ਕੀਤੀ | ਇਸ ਮੌਕੇ 'ਤੇ ਹਲਕੇ ਅਧੀਨ ਆਉਂਦੇ ਇਲਾਕੇ ਪ੍ਰੀਤ ਐਵੀਨਿਊ ਤੋਂ ਪਾਰਟੀ ਵਰਕਰ ਮੌਜੂਦ ਸਨ |
ਇਸ ਦੌਰਾਨ ਸ: ਪਿੰਟੂ ਨੇ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਅੰਮਿ੍ਤਸਰ ਆ ਰਹੇ ਹਨ | ਉਨ੍ਹਾਂ ਦੀ ਇਹ ਫੇਰੀ ਭਾਜਪਾ ਵਰਕਰਾਂ 'ਚ ਹੋਰ ਜੋਸ਼ ਪੈਦਾ ਕਰੇਗੀ ਅਤੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੂੰ ਮਜਬੂਤੀ ਵੱਲ ਲੈ ਕੇ ਜਾਵੇਗੀ | ਉਨ੍ਹਾਂ ਕਿਹਾ ਕਿ ਸ੍ਰੀ ਨਵੀਨ ਅਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸੂਝਵਾਨ ਅਤੇ ਤਜਰਬੇਕਾਰ ਆਗੂ ਹਨ | ਜੋ ਪੰਜਾਬ ਨੂੰ ਖੁਸ਼ਹਾਲ ਸੂਬੇ ਵਜੋਂ ਦੇਖਣਾ ਚਾਹੁੰਦੇ ਹਨ ਅਤੇ ਪੰਜਾਬੀਆਂ ਦੀ ਤਰੱਕੀ ਲਈ ਹਮੇਸ਼ਾਂ ਤਤਪਰ ਹਨ | ਉਨ੍ਹਾਂ ਕਿਹਾ ਕਿ ਸ੍ਰੀ ਨਵੀਨ ਦੀ ਅੰਮਿ੍ਤਸਰ ਫੇਰੀ ਦੌਰਾਨ ਭਾਜਪਾ ਵਰਕਰਾਂ ਵਲੋਂ ਉਨ੍ਹਾਂ ਦਾ ਗਰਮ ਜ਼ੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਬਿ੍ਜ ਕੋਰਸ ਕਰਵਾਇਆ <br/> ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪੰਜਾਬ ਤੇ ਪੰਥ ਦੀਆਂ ਮੰਗਾਂ ਸੰਬੰਧੀ ਰਾਜਪਾਲ ਪੰਜਾਬ ਦੇ ਨਾਂਅ ਵਧੀਕ ਡਿਪਟੀ...
Ad Position 24