14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਪਰਦੇ ਪਿੱਛੇ ਕੰਮ ਕਰ ਰਹੀਆਂ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ- ਲਾਰੈਂਸ ਚੌਧਰੀ

Ad Position 21
No active advertisement
ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਜਲੰਧਰ ਦੀ ਬਸਤੀ ਮਿੱਠੂ ਵਿਖੇ ਇਕ ਘਰ 'ਚ ਹੋ ਰਹੀ ਪ੍ਰਾਥਨਾ ਨੂੰ ਧੱਕੇ ਨਾਲ ਰੋਕਣ ਦੀ ਘਟਨਾ ਦੀ ਕਿ੍ਸਚੀਅਨ ਨੈਸ਼ਨਲ ਫਰੰਟ ਦੇ ਰਾਸਟਰੀ ਪ੍ਰਧਾਨ ਲਾਰੈਂਸ ਚੌਧਰੀ ਨੇ ਸਖਤ ਸ਼ਬਦਾਂ 'ਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕਰਨ ਵਾਲੇ ਪੰਜਾਬੀਆਂ ਨੇ ਹਮੇਸ਼ਾ ਇਕ ਦੂਜੇ ਦੇ ਧਰਮ ਦਾ ਸਤਿਕਾਰ ਕੀਤਾ ਹੈ, ਪਰ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬ ਦੇ ਅਸਲ ਮੁੱਦਿਆਂ ਤੋਂ ਧਿਆਨ ਭਟਕਾਉਣ ਲਈ ਪਰਦੇ ਦੇ ਪਿੱਛੇ ਕੰਮ ਕਰ ਰਹੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ | ਮਨੀਪੁਰ ਤੇ ਛੱਤੀਸਗੜ੍ਹ ਵਾਂਗ ਆਪਣੇ ਸਿਆਸੀ ਹਿਤਾਂ ਦੀ ਪੂਰਤੀ ਲਈ ਪੰਜਾਬ ਨੂੰ ਜਾਤੀ ਤੇ ਧਰਮ ਦੇ ਮਸਲਿਆਂ 'ਚ ਉਲਝਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਪੰਜਾਬੀਆਂ ਨੂੰ ਪਰਦੇ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਤੋਂ ਸੁਚੇਤ ਹੋਣ ਦੀ ਅਪੀਲ ਕੀਤੀ |
Ad Position 22
No active advertisement
ਪਿਛਲੀ ਖ਼ਬਰ 'ਜੂਨ '84 ਘੱਲੂਘਾਰਾ' ਦੇ ਸਮੂਹ ਸ਼ਹੀਦਾਂ ਨਮਿਤ ਸ੍ਰੀ ਅਖੰਡ ਪਾਠ ਦੀ ਆਰੰਭਤਾ ਅੱਜ ਅਗਲੀ ਖ਼ਬਰ ਐਸ.ਡੀ.ਐਮ. ਨੇ ਬੀ.ਐਲ.ਓ. ਡਿਊਟੀ ਸੰਬੰਧੀ ਅਧਿਆਪਕ ਯੂਨੀਅਨਾਂ ਦੀ ਮੰਗ ਮੰਨੀ <br/>
Ad Position 24