14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਨੇ ਕਾਲੀ ਮਾਤਾ ਮੰਦਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਸਮਾਗਮ 'ਚ ਕੀਤੀ ਸ਼ਿਰਕਤ <br/>

Ad Position 21
No active advertisement
ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਲੋਹਗੜ੍ਹ ਨਜ਼ਦੀਕ ਕਾਲੀ ਮਾਤਾ ਮੰਦਰ ਸ੍ਰੀ ਦੁਰਗਿਆਣਾ ਤੀਰਥ ਵਿਖੇ ਸਮਾਗਮ ਸ਼ਰਧਾ ਤੇ ਭਾਵਨਾ ਨਾਲ ਕਰਵਾਇਆ ਗਿਆ | ਸਮਾਗਮ 'ਚ ਨਸ਼ਾ ਵਿਰੋਧੀ ਸਮਾਜ ਨਿਰਮਾਣਾ ਸੰਸਥਾ ਦੇ ਚੇਅਰਮੈਨ ਬਾਲਕ੍ਰਿਸ਼ਨ ਸ਼ਰਮਾ ਪਰਿਵਾਰ ਸਮੇਤ ਪਹੁੰਚੇ ਤੇ ਮਹਾਂਮਾਈ ਦਾ ਅਸ਼ੀਰਵਾਦ ਲਿਆ | ਬਾਲਕ੍ਰਿਸ਼ਨ ਸ਼ਰਮਾ ਨੇ ਨੌਜਵਾਨਾਂ ਨੂੰ ਬੁਰਾਈਆਂ ਦਾ ਤਿਆਗ ਕਰਕੇ ਵੱਧ ਤੋਂ ਵੱਧ ਧਾਰਮਿਕ ਸਮਾਗਮਾਂ 'ਚ ਹਿੱਸਾ ਲੈਣ ਤੇ ਦੇਸ਼ ਦੀ ਤਰੱਕੀ 'ਚ ਆਪਣਾ ਯੋਗਦਾਨ ਦੇਣ ਦੀ ਅਪੀਲ ਕੀਤੀ | ਇਸ ਮੌਕੇ ਜੈ ਮਾਂ ਕਾਲੀ ਚਿੰਤਪੁਰਨੀ ਸੇਵਕ ਸਭਾ (ਰਜ਼ਿ.) ਵਲੋਂ ਬਾਲਕ੍ਰਿਸ਼ਨ ਸ਼ਰਮਾ ਤੇ ਉਨ੍ਹਾਂ ਦੀ ਧਰਮਪਤਨੀ ਨੂੰ ਸਿਰੋਪਾਓ ਤੇ ਧਾਰਮਿਕ ਤਸਵੀਰ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ | ਸਮਾਗਮ 'ਚ ਪ੍ਰਸਿੱਧ ਭਜਨ ਗਾਇਕ ਸੰਜੇ ਸਾਵਰੀਆ ਨੇ ਭਜਨਾਂ ਰਾਹੀਂ ਸ਼ਰਧਾਲੂਆਂ ਨੂੰ ਨਿਹਾਲ ਕੀਤਾ | ਲੰਗਰ ਭੰਡਾਰਾ ਵੀ ਅਤੁੱਟ ਚੱਲਿਆ | ਇਸ ਮੌਕੇ ਕਮਲੇਸ਼, ਰਾਣੀ ਮਧੂਬਾਲਾ, ਸ਼ਾਮਲੀ ਆਭਾ, ਗੀਤ ਰਮੇਸ਼, ਵਰੁਣ, ਵਿਨੈ ਅਸਮੇਤ ਵੱਡੀ ਗਿਣਤੀ 'ਚ ਸ਼ਰਧਾਲੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਫਿੱਕੀ ਫਲੋ ਅੰਮਿ੍ਤਸਰ ਨੇ ਸ਼ਹਿਰ ਦੀ ਪਹਿਲੀ ਸੁਪਰਕਾਰ ਡਰਾਈਵ ਨੂੰ ਦਿਖਾਈ ਹਰੀ ਝੰਡੀ ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਵਿਖੇ ਕੁੱਤਿਆਂ ਦੀ ਸਹੀ ਸਾਂਭ-ਸੰਭਾਲ ਸੰਬੰਧੀ ਸੈਮੀਨਾਰ ਕਰਵਾਇਆ
Ad Position 24