14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ੇਸ਼ ਕੀਰਤਨ ਸਮਾਗਮ 11 ਨੂੰ

Ad Position 21
No active advertisement
ਅਜੀਤ ਡੈਸਕ 04-06-2026
ਅੰਮਿ੍ਤਸਰ, 3 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ ਵੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਜਾਗਰੂਕਤਾ ਭਰਪੂਰ ਪ੍ਰੋਗਰਾਮ ਕਰਵਾਏ ਜਾਣਗੇ | ਇਨ੍ਹਾਂ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਪਰਮਜੀਤ ਕੌਰ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ 'ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ | ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ 11 ਜੂਨ 2026 ਨੂੰ ਦੁਸਹਿਰਾ ਗਰਾਊਾਡ, ਰਣਜੀਤ ਐਵੀਨਿਊ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਇਕ ਵਿਸ਼ੇਸ਼ ਕੀਰਤਨ ਸਮਾਗਮ ਕਰਵਾਇਆ ਜਾਵੇਗਾ | ਇਸ ਸਮਾਗਮ 'ਚ ਪ੍ਰਸਿੱਧ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਸੇ ਦਿਨ ਸਮਾਗਮ ਸਥਾਨ 'ਤੇ ਇਕ ਵਿਸ਼ੇਸ਼ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ, ਜਿਸ 'ਚ ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੂਨ ਮਹੀਨੇ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਸਿੱਖਿਆਵਾਂ ਅਤੇ ਸਮਾਜ ਨੂੰ ਦਿੱਤੇ ਅਮੁੱਲੇ ਯੋਗਦਾਨ ਬਾਰੇ ਜਾਣੂੰ ਕਰਵਾਉਣ ਲਈ ਡਰੋਨ ਸ਼ੋਅ ਕਰਵਾਏ ਜਾਣਗੇ | ਇਸ ਤੋਂ ਇਲਾਵਾ ਪਿੰਡ ਪੱਧਰ 'ਤੇ ਡਾਕੂਮੈਂਟਰੀ ਸ਼ੋਅ ਵੀ ਦਿਖਾਏ ਜਾਣਗੇ ਤਾਂ ਜੋ ਨੌਜਵਾਨ ਪੀੜ੍ਹੀ ਮਹਾਨ ਸੰਤ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਪ੍ਰੇਰਣਾ ਲੈ ਸਕੇ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਸਮਾਜਿਕ ਬਰਾਬਰੀ, ਭਾਈਚਾਰੇ ਅਤੇ ਮਨੁੱਖਤਾ ਦੀ ਸੇਵਾ ਦਾ ਸੰਦੇਸ਼ ਦਿੰਦਾ ਹੈ | ਇਸ ਲਈ ਇਨ੍ਹਾਂ ਸਮਾਗਮਾਂ ਨੂੰ ਪੂਰੀ ਸ਼ਰਧਾ, ਸਮਰਪਣ ਅਤੇ ਸੁਚੱਜੇ ਪ੍ਰਬੰਧਾਂ ਨਾਲ ਕਰਵਾਉਣਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਮਾਗਮਾਂ ਦੀਆਂ ਤਿਆਰੀਆਂ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਾ ਵਰਤੀ ਜਾਵੇ ਅਤੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ | ਸ੍ਰੀਮਤੀ ਪਰਮਜੀਤ ਕੌਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਸੰਭਾਲ ਮੁਹਿੰਮ ਤਹਿਤ ਜ਼ਿਲ੍ਹਾ ਅੰਮਿ੍ਤਸਰ 'ਚ 6 ਲੱਖ 50 ਹਜ਼ਾਰ ਬੂਟੇ ਲਗਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਦੇ ਨਾਲ-ਨਾਲ ਲੋਕਾਂ ਨੂੰ ਕੁਦਰਤ ਦੀ ਸੰਭਾਲ ਲਈ ਵੀ ਪ੍ਰੇਰਿਤ ਕਰੇਗਾ | ਇਸ ਮੌਕੇ ਐੱਸ.ਡੀ.ਐੱਮ. ਅੰਮਿ੍ਤਸਰ-2 ਗੁਰਮੰਦਰ ਸਿੰਘ, ਰੀਜਨਲ ਟਰਾਂਸਪੋਰਟ ਅਥਾਰਟੀ ਹਿਤੇਸ਼ ਕੁਮਾਰ, ਐੱਸ.ਈ. ਨਗਰ ਨਿਗਮ ਸੰਦੀਪ ਸਿੰਘ, ਸੈਰ ਸਪਾਟਾ ਅਫ਼ਸਰ ਸੁਖਮਨ ਸਿੰਘ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਮਾ, ਸਹਾਇਕ ਸਿਵਲ ਸਰਜਨ ਡਾ. ਰਜਿੰਦਰਪਾਲ ਕੌਰ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਖੁਸ਼ਪ੍ਰੀਤ ਸਿੰਘ ਦੀ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਲਈ ਚੋਣ <br/> ਅਗਲੀ ਖ਼ਬਰ ਪਰਦੇ ਪਿੱਛੇ ਕੰਮ ਕਰ ਰਹੀਆਂ ਵਿਰੋਧੀ ਤਾਕਤਾਂ ਪੰਜਾਬ ਨੂੰ ਫਿਰਕੂ ਅੱਗ 'ਚ ਸਾੜਨਾ ਚਾਹੁੰਦੀਆਂ ਹਨ- ਲਾਰੈਂਸ ਚੌਧਰੀ
Ad Position 24