14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਹਿਣੇਵਾਲੀ ਵਿਖੇ ਕਬੱਡੀ ਕੱਪ ਕਰਵਾਇਆ

Ad Position 21
No active advertisement
ਅਜੀਤ ਡੈਸਕ 04-06-2026
ਜੈਂਤੀਪੁਰ, 3 ਜੂਨ (ਭੁਪਿੰਦਰ ਸਿੰਘ ਗਿੱਲ)-ਸਥਾਨਕ ਕਸਬੇ ਤੋਂ ਥੋੜੀ ਦੂਰ ਪਿੰਡ ਸਹਿਣੇਵਾਲੀ ਵਿਖੇ ਬਾਬਾ ਦਿਆਲ ਸ਼ਾਹ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਇਲਾਕੇ ਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਤੇ ਸ਼ਰਧਾ ਭਾਵਨਾ ਦੇ ਨਾਲ ਮਨਾਇਆ ਗਿਆ | ਮੁੱਖ ਸੇਵਾਦਾਰ ਬਾਬਾ ਬਚਿੱਤਰ ਸਿੰਘ ਤੇ ਮੇਲਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਲਈ ਠੰਢੇ ਮਿੱਠੇ ਜਲ ਦੀਆਂ ਛਬੀਲਾਂ, ਵੱਖ-ਵੱਖ ਪਕਵਾਨਾ ਦੇ ਲੰਗਰ ਲਗਾਏ ਗਏ | ਇਸ ਮੌਕੇ 'ਤੇ ਸ਼ਾਮ ਨੂੰ ਕਬੱਡੀ ਮੈਚ ਕਰਵਾਏ ਗਏ, ਜਿਸ ਵਿਚ ਡੇਰਾ ਬਾਬਾ ਨਾਨਕ ਪਹਿਲਾ ਸਥਾਨ, ਬੋਲੀਆਂ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਲੜਕੀਆਂ ਦਾ ਸ਼ੋਅ ਮੈਚ ਕਰਵਾਇਆ ਗਿਆ, ਜੋ ਪੰਜਾਬ ਦੀਆਂ ਸ਼ੇਰ ਬੱਚੀਆਂ ਨੇ ਸਿਰਾ ਕਰਵਾ ਦਿੱਤਾ | ਜਿਸ ਵਿਚ ਡੇਰਾ ਬਾਬਾ ਨਾਨਕ ਦੀ ਟੀਮ ਜੇਤੂ ਰਹੀ | ਕਬੱਡੀ ਕੱਪ 'ਚ ਜੇਤੂ ਟੀਮ ਨੂੰ ਬਾਬਾ ਦਿਆਲ ਸ਼ਾਹ ਦੀ ਪ੍ਰਬੰਧਕ ਕਮੇਟੀ ਵਲੋਂ ਅਕਾਸੀ ਸ਼ਰਮਾ ਪ੍ਰਧਾਨ ਬੀ.ਜੇ.ਪੀ, ਸਾਬਕਾ ਐੱਮ. ਐੱਲ. ਏ. ਮਨਜੀਤ ਸਿੰਘ ਮੀਆਂਵਿੰਡ, ਪ੍ਰਦੀਪ ਸਿੰਘ ਭੁੱਲਰ, ਸਮਾਜ ਸੇਵੀ ਨਰਿੰਦਰ ਸਿੰਘ ਜੇ. ਪੀ. ਸਹਿਣੇਵਾਲੀ ਵਲੋਂ ਪਹਿਲੇ ਤੇ ਦੂਜੇ ਨੰਬਰ 'ਤੇ ਆਉਣ ਵਾਲੀਆਂ ਜੇਤੂ ਟੀਮਾਂ ਨੂੰ ਹਜ਼ਾਰਾਂ ਰੁਪਏ ਦੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਾਬਕਾ ਸਰਪੰਚ ਨਵਦੀਪ ਸਿੰਘ ਕੋਟਲਾ, ਅਰਬਿੰਦਰ ਸਿੰਘ ਰੰਧਾਵਾ, ਸਰਪੰਚ ਹਰਪਾਲ ਸਿੰਘ ਸੋਹੀ, ਸਰਪੰਚ ਗੁਰਭੇਜ ਸਿੰਘ ਭੋਆ, ਜਥੇ. ਗੁਰਮੀਤ ਸਿੰਘ, ਸਾਬਕਾ ਸਰਪੰਚ ਲਖਬੀਰ ਸਿੰਘ, ਨਿਹੰਗ ਮਨਤੇਜ ਸਿੰਘ, ਥਾਣੇਦਾਰ ਸੁਰਜੀਤ ਸਿੰਘ, ਸੰਦੀਪ ਸਿੰਘ,ਵਿਕਰਾਤ ਸਿੰਘ, ਗੁਲਜ਼ਾਰ ਸਿੰਘ, ਅੰਗਰੇਜ਼ ਸਿੰਘ, ਪ੍ਰਭਪਾਲ ਸਿੰਘ ਝੰਡੇ, ਜੋਰਾ ਸਿੰਘ, ਪਰਮਿੰਦਰ ਸਿੰਘ ਕਾਹਲੋਂ, ਗੋਲਡੀ ਫੁੱਲ, ਸ਼ੇਰਾ ਠੱਠਾ, ਸ਼ਿਵ ਜੋਧੇ, ਏ. ਐੱਸ. ਆਈ. ਨਿਰਮਲ ਸਿੰਘ, ਏ. ਐੱਸ. ਆਈ. ਬਲਜਿੰਦਰ ਸਿੰਘ ਤੇ ਏ. ਐੱਸ. ਆਈ. ਦਿਲਬਾਗ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਸੂਬੇ ਅੰਦਰ ਵਿਗੜ ਰਹੀ ਅਮਨ ਕਾਨੂੰਨ ਦੀ ਵਿਵਸਥਾ ਗੰਭੀਰ ਚਿੰਤਾ ਦਾ ਵਿਸ਼ਾ- ਸੰਗਤਪੁਰਾ
Ad Position 24