22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸਵਰਨ ਸਿੰਘ ਭੰਗੂ ਦੀ ਮੌਤ 'ਤੇ ਕੇਂਦਰੀ ਸਭਾ ਵਲੋਂ ਦੁੱਖ ਦਾ ਪ੍ਰਗਟਾਵਾ

Ad Position 21
No active advertisement
ਅਜੀਤ ਡੈਸਕ 05-06-2026
ਅੰਮਿ੍ਤਸਰ, 4 ਜੂਨ (ਹਰਮਿੰਦਰ ਸਿੰਘ)-ਸਾਹਿਤਕ ਤੇ ਸਮਾਜਿਕ ਹਲਕਿਆਂ 'ਚ ਇਹ ਖ਼ਬਰ ਦੁੱਖ ਨਾਲ ਪੜ੍ਹੀ ਜਾਵੇਗੀ ਕਿ ਪ੍ਰਸਿੱਧ ਪੱਤਰਕਾਰ, ਸਿੱਖਿਆ ਸ਼ਾਸਤਰੀ, ਸਮਾਜ ਸੇਵੀ ਤੇ ਤਰਕਸ਼ੀਲ ਚਿੰਤਕ ਸਵਰਨ ਸਿੰਘ ਭੰਗੂ ਜੋ ਮਾੜੇ ਸਿਸਟਮ ਦੇ ਖ਼ਿਲਾਫ਼ ਲੜਦੇ ਰਹੇ | ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸਵਰਨ ਸਿੰਘ ਭੰਗੂ ਦੀ ਇਸ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਸਭਾ ਦੇ ਪ੍ਰਧਾਨ ਦਰਸ਼ਨ ਬੁੱਟਰ, ਸੁਸ਼ੀਲ ਦੁਸਾਂਝ, ਮੱਖਣ ਕੁਹਾੜ ਅਤੇ ਦੀਪ ਦੇਵਿੰਦਰ ਸਿੰਘ ਨੇ ਦੱਸਿਆ ਕਿ ਫਿਲਮੀ ਅਤੇ ਰੰਗ ਮੰਚ ਦੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਦੇ ਜੀਵਨ ਸਾਥੀ ਸਵਰਨ ਸਿੰਘ ਭੰਗੂ ਨੇ ਆਪਣਾ ਸਾਰਾ ਜੀਵਨ ਸਿੱਖਿਆ, ਸਮਾਜਿਕ ਜਾਗਰੂਕਤਾ ਅਤੇ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕੀਤਾ | ਉਨ੍ਹਾਂ ਵਲੋਂ ਆਪਣੀ ਦੇਹ ਪੀ. ਜੀ. ਆਈ. ਨੂੰ ਦਾਨ ਕਰਨ ਦਾ ਫ਼ੈਸਲਾ ਵੀ ਉਨ੍ਹਾਂ ਦੀ ਉੱਚੀ ਸੋਚ ਅਤੇ ਮਨੁੱਖਤਾ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ | ਸਭਾ ਦੇ ਅਹੁਦੇਦਾਰ ਸ਼ੈਲਿੰਦਰਜੀਤ ਰਾਜਨ, ਦਲਜੀਤ ਸਿੰਘ ਸਾਹੀ, ਸੁਰਿੰਦਰਪ੍ਰੀਤ ਘਣੀਆ, ਬਲਵਿੰਦਰ ਸੰਧੂ, ਡਾ: ਸ਼ਿੰਦਰਪਾਲ ਸਿੰਘ, ਡਾ: ਕਰਮਜੀਤ ਸਿੰਘ, ਯਤਿੰਦਰ ਕੌਰ ਮਾਹਲ, ਮੂਲ ਚੰਦ ਸ਼ਰਮਾ, ਰਜਿੰਦਰ ਰਾਜਨ, ਭੁਪਿੰਦਰ ਪ੍ਰੀਤ, ਮਨਜੀਤ ਇੰਦਰਾ ਤੇ ਐੱਸ ਨਸੀਮ ਨੇ ਵੀ ਸ: ਭੰਗੂ ਦੀ ਮੌਤ 'ਤੇ ਦੁੱਖ ਦਾ ਪ੍ਰਗਟਵਾ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗਵਰਨਰ ਗੁਲਾਬ ਚੰਦ ਕਟਾਰੀਆ ਨੂੰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਨੇ ਪਾਕਿ ਨਾਲ ਸਰਹੱਦੀ ਵਪਾਰ ਮੁੜ ਸ਼ੁਰੂ ਕਰਨ ਸੰਬੰਧ... ਅਗਲੀ ਖ਼ਬਰ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਨੇ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ
Ad Position 24