07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸ਼ਾਟ ਸਰਕਟ ਹੋਣ ਨਾਲ ਅਗਨ ਭੇਟ <br/>

Ad Position 21
No active advertisement
ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਸੰਬੰਧੀ ਪੜਤਾਲ ਕਰਦੇ ਹੋਏ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਸਾਹਿਬਾਨ | ਤਸਵੀਰਾਂ ਅਜੀਤ <br/> 06-06-2026
ਛੇਹਰਟਾ, 5 ਜੂਨ (ਪੱਤਰ ਪ੍ਰੇਰਕ)—ਇਤਿਹਾਸਿਕ ਨਗਰ ਗੁਰੂ ਕੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸੰਗਤ ਸਾਹਿਬ ਵਿਖੇ ਸ਼ਾਰਟ ਸਰਕਟ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਵੇਰ ਵੇਲੇ ਸੰਗਤ ਨੂੰ ਪਤਾ ਲੱਗਣ 'ਤੇ ਇਸ ਦੀ ਸੂਚਨਾ ਉਨ੍ਹਾਂ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਦਿੱਤੀ ਗਈ ਹੈ, ਜਿਸ ਉਪਰੰਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਤੇ ਹੋਰ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ | ਇਸ ਮੌਕੇ ਪਹੁੰਚੇ ਪ੍ਰਚਾਰਕ ਗੁਰਵਿੰਦਰ ਸਿੰਘ ਖੋਦੇਬੇਟ, ਪ੍ਰਚਾਰਕ ਜਸਪਾਲ ਸਿੰਘ ਦਬੁਰਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਤਕਰੀਬਨ 11:30 ਵਜੇ ਸਾਨੂੰ ਫ਼ੋਨ 'ਤੇ ਜਾਣਕਾਰੀ ਮਿਲੀ ਸੀ ਕਿ ਇਤਿਹਾਸਿਕ ਨਗਰ ਗੁਰੂ ਕੀ ਵਡਾਲੀ ਸਥਿਤ ਗੁਰਦੁਆਰਾ ਬਾਬਾ ਸੰਗਤ ਸਿੰਘ ਜੀ ਜੋ ਪੱਤੀ ਚੇਤੂਆਣਾ ਵਿਖੇ ਸਥਿਤ ਹੈ ਉੱਥੇ ਕੱਲ ਸ਼ਾਮ ਕਰੀਬ 6:30 ਵਜੇ ਸੁਖਾਸਨ ਸਥਾਨ ਦੇ ਉੱਤੇ ਲੱਗੀ ਪੱਖੀ ਦੇ ਗਰਮ ਹੋ ਕੇ ਡਿੱਗਣ ਨਾਲ ਦੋ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਅਗਨ ਭੇਟ ਹੋ ਗਏ ਹਨ, ਜਿਸ ਸਬੰਧੀ ਅੱਜ ਸੰਗਤ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਨੂੰ ਜਾਣਕਾਰੀ ਮਿਲੀ ਸੀ, ਜਿਸ ਉਪਰੰਤ ਸਕੱਤਰ ਗੁਰਮੀਤ ਸਿੰਘ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ, ਮੈਨੇਜਰ ਭਾਈ ਹਰਿੰਦਰ ਸਿੰਘ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ, ਪ੍ਰਚਾਰਕ ਗੁਰਵਿੰਦਰ ਸਿੰਘ ਖੋਦੇਬੇਟ, ਪ੍ਰਚਾਰਕ ਜਸਪਾਲ ਸਿੰਘ ਦਬੁਰਜੀ ਵੱਲੋਂ ਮੌਕੇ ਤੇ ਪਹੁੰਚ ਕੇ ਪੜਤਾਲ ਕੀਤੀ ਗਈ ਸੀ, ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਨੁਸਾਰ ਇਸ ਵਿਚ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਣਗੈਲੀ ਪਾਈ ਗਈ | ਉਨ੍ਹਾਂ ਦੱਸਿਆ ਕਿ ਇਸ ਵਾਪਰੀ ਘਟਨਾ ਸਬੰਧੀ ਉਹ ਆਪਣੀ ਰਿਪੋਰਟ ਬਣਾ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਨੂੰ ਦੇਣਗੇ, ਜਿਸ ਉਪਰੰਤ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਅੱਗੇ ਦੀ ਕਾਰਵਾਈ ਕੀਤੀ ਜਾਣੀ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਜੋ ਵੀ ਰਿਪੋਰਟ ਆਵੇਗੀ ਉਸ ਅਨੁਸਾਰ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ!

Ad Position 22
No active advertisement
ਪਿਛਲੀ ਖ਼ਬਰ ਤਰੁਣ ਚੁੱਘ ਦਾ ਬੂਥ ਇੰਚਾਰਜ ਤੋਂ ਸੰਸਦ ਤੱਕ ਦਾ ਸਫ਼ਰ <br/> ਅਗਲੀ ਖ਼ਬਰ ਜੁਡੀਸ਼ੀਅਲ ਅਫ਼ਸਰਾਂ ਨੇ ਨਿਊ ਕੋਰਟ ਕੰਪਲੈਕਸ ਤੇ ਸਬ-ਡਵੀਜ਼ਨ ਬਲਾਚੌਰ ਕੋਰਟ ਵਿਖੇ ਲਗਾਏ 150 ਬੂਟੇ
Ad Position 24
No active advertisement