07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਸੁਖਦੇਵ ਸਿੰਘ ਕਾਲੇਕੇ ਨੂੰ ਸਦਮਾ, ਪੁੱਤਰ ਦਾ ਦਿਹਾਂਤ

Ad Position 21
No active advertisement
ਅਜੀਤ ਡੈਸਕ 06-06-2026
ਬਾਬਾ ਬਕਾਲਾ ਸਾਹਿਬ, 5 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁਲਾਜ਼ਮ ਸੁਖਦੇਵ ਸਿੰਘ ਕਾਲੇਕੇ ਨੂੰ ਉਦੋਂ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਨੌਜਵਾਨ ਬੇਟੇ ਸ਼ਮਸ਼ੇਰ ਸਿੰਘ ਚਾਹਲ ਦਾ ਬੀਤੇ ਦਿਨ ਦਿਲ ਦਾ ਦੌਰਾ ਪੈਣਾ ਕਾਰਣ ਦਿਹਾਂਤ ਹੋ ਗਿਆ | ਉਹ ਆਪਣੇ ਪਿੱਛੇ ਧਰਮ ਸੁਪਤਨੀ ਅਤੇ ਛੋਟਾ ਬੇਟਾ ਛੱਡ ਗਿਆ ਹੈ | ਵੱਖ-ਵੱਖ ਧਾਰਮਿਕ, ਸਿਆਸੀ ਅਤੇ ਸਮਾਜ ਸੇਵੀ ਸ਼ਖ਼ਸੀਅਤਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਰਪੰਚ ਗੁਰਚਰਨ ਸਿੰਘ ਰਾਣਾ ਕਾਲੇਕੇ ਨੇ ਦੱਸਿਆ ਹੈ ਕਿ ਸ਼ਮਸ਼ੇਰ ਸਿੰਘ ਚਾਹਲ ਦੀ ਆਤਮਿਕ ਸ਼ਾਂਤੀ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਮਿਤੀ 7 ਜੂਨ 2026, ਦਿਨ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਕਾਲੇਕੇ, ਤਹਿਸੀਲ ਬਾਬਾ ਬਕਾਲਾ ਸਾਹਿਬ (ਅੰਮਿ੍ਤਸਰ) ਵਿਖੇ ਪਵੇਗਾ | ਉੋਪ੍ਰੰਤ ਕੀਰਤਨ ਅਤੇ ਅੰਤਿਮ ਅਰਦਾਸ 11 ਤੋਂ 1 ਵਜੇ ਤੱਕ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੈਂਨਸੀ ਨੇ ਵਰਸਿਟੀ ਪ੍ਰੀਖਿਆ 'ਚ ਹਾਸਿਲ ਕੀਤਾ ਪਹਿਲਾ ਸਥਾਨ <br/> ਅਗਲੀ ਖ਼ਬਰ ਸੁਖਵਿੰਦਰ ਸਿੰਘ ਸੁੱਖਾ ਪਿੰਡ ਨਿਰੰਜਨਪੁਰ ਦੇ ਚੌਂਕੀਦਾਰ ਬਣੇ <br/>
Ad Position 24
No active advertisement