23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੁਲਵੰਤ ਸਿੰਘ ਮੁਹਾਰ ਦਾ ਸਦੀਵੀ ਵਿਛੋੜਾ ਪੰਥਕ ਰਾਜਨੀਤੀ ਨੂੰ ਵੱਡਾ ਘਾਟਾ-ਗਿਆਨੀ ਹਰਪ੍ਰੀਤ ਸਿੰਘ <br/>

Ad Position 21
No active advertisement
ਅਜੀਤ ਡੈਸਕ 07-06-2026
ਅੰਮਿ੍ਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਪਾਰਟੀ ਦੇ ਮੀਤ ਪ੍ਰਧਾਨ ਕੁਲਵੰਤ ਸਿੰਘ ਮੁਹਾਰ, ਜੋ ਸਥਾਨਕ ਇਕ ਨਿੱਜੀ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਹਨ, ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਚਲਾਣਾ ਪੰਥਕ ਰਾਜਨੀਤੀ ਨੂੰ ਵੱਡਾ ਘਾਟਾ ਹੈ | ਸ਼ੋਕ ਬਿਆਨ ਵਿਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਵਰਗੀ ਮੁਹਾਰ ਦੀਆਂ ਪੰਥਕ ਸੇਵਾਵਾਂ ਨੂੰ ਵੇਖਦਿਆਂ ਹੋਇਆਂ ਉਨ੍ਹਾਂ ਨੂੰ ਪਾਰਟੀ ਦਾ ਮੀਤ ਪ੍ਰਧਾਨ ਬਣਾਇਆ ਗਿਆ ਸੀ | ਇਸ ਦੁਖਦਾਈ ਘੜੀ ਵਿਚ ਪਾਰਟੀ ਦੇ ਸਰਪ੍ਰਸਤ ਰਵੀਇੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਸੁੱਚਾ ਸਿੰਘ ਛੋਟੇਪੁਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਜਥੇ: ਰਘਬੀਰ ਸਿੰਘ ਰਾਜਸਾਂਸੀ, ਅਜੇਪਾਲ ਸਿੰਘ ਮੀਰਾਂਕੋਟ, ਐਡਵੋਕੇਟ ਜਸਬੀਰ ਸਿੰਘ ਘੁੰਮਣ, ਰਣਜੀਤ ਸਿੰਘ ਛੱਜਲਵੱਡੀ, ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ ਤੇਜਿੰਦਰ ਸਿੰਘ ਪੰਨੂੰ ਨੇ ਵੀ ਸ: ਮੁਹਾਰ ਦੇ ਸਦੀਵੀ ਵਿਛੋੜੇ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸਿੱਖਿਆ ਵਿਭਾਗ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ, 677 ਵਿਦਿਆਰਥੀ ਲੈਣਗੇ ਲਾਭ <br/> ਅਗਲੀ ਖ਼ਬਰ ਗੁਰਦੁਆਰਾ ਬੀਬੀ ਕੌਲਾਂ ਜੀ ਵਿਖੇ ਭਾਈ ਗੁਰਇਕਬਾਲ ਸਿੰਘ ਸਮੇਤ ਕੱਲ੍ਹ ਵੱਖ-ਵੱਖ ਜਥੇ ਲਾਉਣਗੇ ਗੁਰਬਾਣੀ ਕੀਰਤਨ ਦੀ ਛਹਿਬਰ...
Ad Position 24