23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸਿੱਖਿਆ ਵਿਭਾਗ ਵਲੋਂ ਮੈਰੀਟੋਰੀਅਸ ਸਕੂਲ ਵਿਖੇ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ, 677 ਵਿਦਿਆਰਥੀ ਲੈਣਗੇ ਲਾਭ <br/>

Ad Position 21
No active advertisement
ਅਜੀਤ ਡੈਸਕ 07-06-2026
ਅੰਮਿ੍ਤਸਰ, 6 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ 'ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ | ਇਸ ਤਹਿਤ ਜ਼ਿਲ੍ਹਾ ਅੰਮਿ੍ਤਸਰ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਰਿਹਾਇਸ਼ੀ ਸਮਰ ਕੈਂਪ ਦੀ ਸ਼ੁਰੂਆਤ ਤੋਂ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮਿ੍ਤਸਰ ਵਿਖੇ ਕੀਤੀ ਗਈ | ਇਹ ਕੈਂਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਰਾਜੇਸ਼ ਸ਼ਰਮਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਖੰਨਾ ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਹੈ | ਇਸ ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਜੇ.ਈ.ਈ., ਨੀਟ ਅਤੇ ਹੋਰ ਉੱਚ ਪੱਧਰੀ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਬਿਹਤਰ ਤਿਆਰੀ ਕਰਵਾਉਣਾ ਹੈ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਸਕਣ |
ਪਿ੍ੰਸੀਪਲ-ਕਮ-ਨੋਡਲ ਅਫ਼ਸਰ ਸਵਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਿਹਾਇਸ਼ੀ ਸਮਰ ਕੈਂਪ ਵਿਚ ਅੰਮਿ੍ਤਸਰ, ਗੁਰਦਾਸਪੁਰ, ਤਰਨ ਤਾਰਨ, ਫਾਜ਼ਿਲਕਾ, ਫਿਰੋਜ਼ਪੁਰ ਅਤੇ ਪਠਾਨਕੋਟ ਜ਼ਿਲਿ੍ਹਆਂ ਦੇ ਕੁੱਲ 677 ਵਿਦਿਆਰਥੀ ਭਾਗ ਲੈ ਰਹੇ ਹਨ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਮਾਹਿਰ ਅਤੇ ਤਜ਼ਰਬੇਕਾਰ ਅਧਿਆਪਕਾਂ ਵਲੋਂ ਵਿਸ਼ੇਸ਼ ਕੋਚਿੰਗ ਦਿੱਤੀ ਜਾਵੇਗੀ ਅਤੇ ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੈਟਰਨ ਅਨੁਸਾਰ ਤਿਆਰ ਕੀਤਾ ਜਾਵੇਗਾ |
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਸ਼ਰਮਾ ਨੇ ਕੈਂਪ ਦੇ ਸੁਚਾਰੂ ਸੰਚਾਲਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕਰਦਿਆਂ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ, ਜੋ ਨੌਜਵਾਨਾਂ ਦੇ ਭਵਿੱਖ ਨੂੰ ਨਵੀਆਂ ਉਚਾਈਆਂ ਤੱਕ ਲੈ ਜਾਣ ਵਿਚ ਸਹਾਈ ਸਾਬਤ ਹੋਣਗੇ |

Ad Position 22
No active advertisement
ਪਿਛਲੀ ਖ਼ਬਰ ਬੈਟਰੀ ਸੈੱਲਾਂ ਨੂੰ ਬੱਚਿਆਂ ਵਲੋਂ ਨਿਗਲਣਾ ਹੋ ਸਕਦਾ ਹੈ ਜਾਨਲੇਵਾ : ਡਾ. ਅਮਿਤਾਬ ਜੇਰਥ ਅਗਲੀ ਖ਼ਬਰ ਕੁਲਵੰਤ ਸਿੰਘ ਮੁਹਾਰ ਦਾ ਸਦੀਵੀ ਵਿਛੋੜਾ ਪੰਥਕ ਰਾਜਨੀਤੀ ਨੂੰ ਵੱਡਾ ਘਾਟਾ-ਗਿਆਨੀ ਹਰਪ੍ਰੀਤ ਸਿੰਘ <br/>
Ad Position 24