ਅੰਮਿ੍ਤਸਰ, 6 ਜੂਨ (ਜਸਵੰਤ ਸਿੰਘ ਜੱਸ)-ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰੂ ਨਗਰੀ ਵਿਚ ਚਲਾਈ ਜਾ ਰਹੀ ਹਫ਼ਤਾਵਾਰੀ ਧਾਰਮਿਕ ਸਮਾਗਮਾਂ ਦੀ ਲੜੀ ਦੌਰਾਨ ਇਸ ਵਾਰ 7 ਜੂਨ ਐਤਵਾਰ ਦਾ ਸਮਾਗਮ ਜੂਨ 1984 ਦੇ ਘੱਲੂਘਾਰਾ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ, ਜੋ ਸਵੇਰੇ 8 ਤੋਂ 10.30 ਵਜੇ ਤੱਕ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਮਿਸ਼ਰਾ ਸਿੰਘ ਕਲੋਨੀ, ਤਰਨ ਤਾਰਨ ਰੋਡ ਵਿਖੇ ਹੋਵੇਗਾ | ਭਾਈ ਜਸਬੀਰ ਸਿੰਘ ਬੈਂਕ ਵਾਲੇ ਅਤੇ ਅਵਤਾਰ ਸਿੰਘ ਖ਼ਾਲਸਾ ਅਨੁਸਾਰ ਇਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਸੰਗਤੀ ਪਾਠ ਤੇ ਸਹਿਜ ਪਾਠ ਦੇ ਭੋਗ ਤੋਂ ਇਲਾਵਾ ਵੱਖ ਵੱਖ ਨਿਸ਼ਕਾਮ ਜਥਿਆਂ ਵਲੋਂ ਸ਼ਬਦ ਕੀਰਤਨ, ਨਾਮ ਸਿਮਰਨ ਤੇ ਗੁਰਮਤਿ ਵਿਚਾਰਾਂ ਸਰਵਨ ਕਰਾਈਆਂ ਜਾਣਗੀਆਂ |