23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਪੰਜਾਬ ਤੇ ਹਰਿਆਣਾ 'ਚ ਅਗਲੇ ਦਿਨਾਂ ਦੌਰਾਨ ਹੋਰ ਵਧੇਗੀ ਤਪਸ਼ <br/>

Ad Position 21
No active advertisement
ਅਜੀਤ ਡੈਸਕ 07-06-2026
ਅੰਮਿ੍ਤਸਰ, 6 ਜੂਨ (ਹਰਮਿੰਦਰ ਸਿੰਘ)-ਪੰਜਾਬ ਤੇ ਹਰਿਆਣਾ 'ਚ ਅਗਲੇ ਦਿਨਾਂ 'ਚ ਮੌਸਮ ਖੁਸ਼ਕ ਰਹਿਣ ਕਾਰਨ ਤਪਸ਼ ਹੋਰ ਵੀ ਜ਼ਿਆਦਾ ਵੱਧਣ ਦੀ ਸੰਭਾਵਨਾ ਹੈ | ਜਿਸਨੂੰ ਲੈ ਕੇ ਮੌਸਮ ਵਿਭਾਗ ਵਲੋਂ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਬਠਿੰਡਾ ਸਭ ਤੋਂ ਗਰਮ ਰਿਹਾ ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 41.6 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ | ਇਸੇ ਦੌਰਾਨ ਹਰਿਆਣਾ ਦੇ ਰੋਹਤਕ ਦਾ ਤਾਪਮਾਨ 43.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਇਨ੍ਹਾਂ ਦੋਵੇਂ ਸੂਬਿਆਂ ਦੇ ਵਧੇਰੇ ਹਿੱਸੇ 'ਚ ਮੌਸਮ ਖੁਸ਼ਕ ਰਹਿਣ ਕਰਕੇ ਲੰਘੇ ਦਿਨ ਦੇ ਨਾਲੋਂ ਅੱਜ ਤਾਪਮਾਨ 'ਚ 0.6 ਡਿਗਰੀ ਸੈਲਸੀਅਸ ਤੋਂ ਲੈ ਕੇ 5.0 ਤੱਕ ਵੱਧ ਰਿਹਾ | ਤਾਪਮਾਨ 'ਚ ਸਭ ਤੋਂ ਜ਼ਿਆਦਾ ਅੰਤਰ ਪਟਿਆਲਾ 'ਚ ਦੇਖਣ ਨੂੰ ਮਿਲਿਆ ਜਿਥੇ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 41.0 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਇਕ ਦਿਨ ਪਹਿਲਾਂ ਨਾਲੋਂ 5.0 ਡਿਗਰੀ ਸੈਲਸੀਅਸ ਤਾਪਮਾਨ ਵੱਧ ਸੀ | ਇਸ ਦੌਰਾਨ ਲੁਧਿਆਣਾ ਦਾ ਦਿਨ ਦੇ ਸਮੇਂ ਤਾਪਮਾਨ 40.4 ਡਿਗਰੀ, ਅੰਮਿ੍ਤਸਰ 'ਚ 39.5 ਡਿਗਰੀ, ਫਰੀਦਕੋਟ 'ਚ 41.0 ਡਿਗਰੀ, ਫਾਜ਼ਿਲਕਾ 'ਚ 41.1 ਡਿਗਰੀ, ਫਿਰੋਜ਼ਪੁਰ 'ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ | ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ 'ਚ ਆਮ ਤੌਰ 'ਤੇ ਮੌਸਮ ਖੁਸ਼ਕ ਰਹੇਗਾ ਜਿਸ ਦੇ ਕਾਰਨ ਗਰਮੀ ਦਾ ਪ੍ਰਭਾਵ ਹੋਰ ਵੀ ਜ਼ਿਆਦਾ ਵੱਧ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਰਕਾਰ ਪੱਤੀ ਕੋਟ ਖ਼ਾਲਸਾ ਵਿਖੇ ਜੂਨ '84 ਦੇ ਸ਼ਹੀਦਾਂ ਦੀ ਯਾਦ ਵਿਚ ਸਮਾਗਮ ਕਰਵਾਏ <br/> ਅਗਲੀ ਖ਼ਬਰ ਰਾਯਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਦਾ ਸ਼ਾਨਦਾਰ ਪ੍ਰਦਰਸ਼ਨ <br/>
Ad Position 24