24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਅੰਮਿ੍ਤਸਰ ਹਵਾਈ ਅੱਡੇ 'ਤੇ ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/>

Ad Position 21
No active advertisement
ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੌਦੇ ਲਗਾਉਂਦੇ ਹੋਏ ਹਵਾਈ ਅੱਡੇ ਦੇ ਡਾਇਰੈਕਟਰ ਭੁਪੇਂਦਰ ਸਿੰਘ ਅਤੇ ਹੋਰ ਅਧਿਕਾਰੀ ਤੇ ਸੁਰੱਖਿਆ ਕਰਮਚਾਰੀ | ਤਸਵੀਰਾਂ : ਹਰਦੀਪ ਸਿੰਘ ਖੀਵਾ <br/> 07-06-2026
ਰਾਜਾਸਾਂਸੀ, 6 ਜੂਨ (ਹਰਦੀਪ ਸਿੰਘ ਖੀਵਾ)-ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਡਾਇਰੈਕਟਰ ਭੁਪੇਂਦਰ ਸਿੰਘ ਦੀ ਅਗਵਾਈ ਹੇਠ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ | ਇਸ ਦੌਰਾਨ ਸੀ. ਆਈ. ਐੱਸ. ਐੱਫ ਦੇ ਸੁਰੱਖਿਆ ਬਲਾਂ, ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਹੋਰ ਹਿੱਸੇਦਾਰ ਸੰਗਠਨਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਪੌਦੇ ਲਗਾਉਣ ਦੀ ਮੁਹਿੰਮ ਵਿਚ ਬਹੁਤ ਉਤਸ਼ਾਹ ਨਾਲ ਸਰਗਰਮੀ ਨਾਲ ਹਿੱਸਾ ਲਿਆ | ਇਸ ਸਬੰਧੀ ਡਾਇਰੈਕਟਰ ਭੁਪੇਂਦਰ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਪਹਿਲਕਦਮੀ ਦੇ ਹਿੱਸੇ ਵਜੋਂ, ਵਾਤਾਵਰਣ ਸੰਭਾਲ ਨੂੰ ਉਤਸ਼ਾਹਿਤ ਕਰਨ ਅਤੇ ਹਰੇ ਭਰੇ ਰਕਬੇ ਨੂੰ ਵਧਾਉਣ ਲਈ ਹਵਾਈ ਅੱਡੇ ਦੇ ਅਹਾਤੇ ਅਤੇ ਹਵਾਈ ਅੱਡੇ ਦੀ ਕਾਲੋਨੀ ਵਿਚ ਵੱਖ-ਵੱਖ ਥਾਵਾਂ 'ਤੇ ਪੌਦੇ ਲਗਾਏ ਗਏ | ਉਨ੍ਹਾਂ ਦੱਸਿਆ ਕਿ ਹੋਰ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸਹੀ ਦੇਖਭਾਲ ਅਤੇ ਸੰਭਾਲ ਨੂੰ ਯਕੀਨੀ ਬਣਾਉਣ ਦਾ ਪ੍ਰਣ ਲਿਆ | ਇਹ ਪਹਿਲਕਦਮੀ ਆਉਣ ਵਾਲੀਆਂ ਪੀੜ੍ਹੀਆਂ ਲਈ ਇਕ ਸਾਫ਼, ਹਰਾ-ਭਰਾ ਅਤੇ ਵਧੇਰੇ ਟਿਕਾਊ ਵਾਤਾਵਰਣ ਬਣਾਉਣ ਪ੍ਰਤੀ ਹਵਾਈ ਅੱਡੇ ਦੇ ਭਾਈਚਾਰੇ ਦੀ ਸਮੂਹਿਕ ਵਚਨਬੱਧਤਾ ਨੂੰ ਦਰਸਾਉਂਦੀ ਹੈ | ਉਨ੍ਹਾਂ ਕਿਹਾ ਕਿ ਇਹ ਪੌਦੇ ਲਗਾਉਣ ਦੀ ਮੁਹਿੰਮ 'ਏਕ ਪੇੜ ਮਾਂ ਕੇ ਨਾਮ' ਦੇ ਪ੍ਰੇਰਨਾਦਾਇਕ ਥੀਮ ਹੇਠ ਵੀ ਚਲਾਈ ਗਈ, ਜਿਸ ਵਿਚ ਵਿਅਕਤੀਆਂ ਨੂੰ ਆਪਣੀਆਂ ਮਾਵਾਂ ਦੇ ਸਨਮਾਨ ਵਿਚ ਇਕ ਰੁੱਖ ਲਗਾਉਣ ਅਤੇ ਵਾਤਾਵਰਣ ਵਿਚ ਅਰਥਪੂਰਨ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਗਿਆ |

Ad Position 22
No active advertisement
ਪਿਛਲੀ ਖ਼ਬਰ ਘਰੇਲੂ ਬਿਜਲੀ ਦੇ ਬਿੱਲ ਹਰ ਮਹੀਨੇ ਭੇਜਣ ਦੀ ਮੰਗ <br/> ਅਗਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ 'ਚ ਮਨਾਇਆ ਗਿਆ ਘੱਲੂਘਾਰਾ ਦਿਵਸ <br/>
Ad Position 24