22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾ 'ਤੇ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਦਿਲਰਾਜ ਸਰਕਾਰੀਆ

Ad Position 21
No active advertisement
ਅਜੀਤ ਡੈਸਕ 08-06-2026
ਰਾਜਾਸਾਂਸੀ, 7 ਜੂਨ (ਹਰਦੀਪ ਸਿੰਘ ਖੀਵਾ)-ਜ਼ਿਲ੍ਹਾ ਪ੍ਰੀਸ਼ਦ ਅੰਮਿ੍ਤਸਰ ਦੇ ਸਾਬਕਾ ਚੇਅਰਮੈਨ ਤੇ ਨੌਜਵਾਨ ਕਾਂਗਰਸੀ ਆਗੂ ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਸ਼ਹਿ 'ਤੇ ਪੁਲਿਸ ਵਲੋਂ ਕੀਤਾ ਗਿਆ ਬੇਰੋਜ਼ਗਾਰ ਲਾਈਨਮੈਨਾ ਉੱਪਰ ਲਾਠੀਚਾਰਜ਼ ਬੇਹੱਦ ਨਿੰਦਣਯੋਗ ਤੇ ਤਸ਼ੱਦਦ ਦੀ ਇੰਤਹਾ ਹੈ | ਉਨ੍ਹਾਂ ਕਿਹਾ ਕਿ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਬੇਰੁਜ਼ਗਾਰ ਲਾਈਨਮੈਨਾ ਉੱਪਰ ਇੰਨਾਂ ਤਸ਼ੱਦਦ ਡਾਹੁਣਾ ਠੀਕ ਨਹੀਂ ਹੈ, ਕਿਉਂ ਜੋ ਸਾਡੇ ਦੇਸ਼ ਵਿਚ ਸ਼ਾਂਤਮਈ ਤਰੀਕੇ ਨਾਲ ਆਪਣੇ ਹੱਕ ਮੰਗਣਾ ਹਰ ਇਕ ਦਾ ਅਧਿਕਾਰ ਹੈ | ਪੰਜਾਬ ਸਰਕਾਰ 'ਤੇ ਸ਼ਬਦੀ ਹਮਲਾ ਕਰਦੇ ਹੋਏ ਦਿਲਰਾਜ ਸਰਕਾਰੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਤਾਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨੂੰ ਕਹਿੰਦੀ ਸੀ ਕਿ ਅਸੀਂ ਚੁੰਨੀਆਂ ਤੇ ਪੱਗਾਂ ਦੀ ਰਾਖੀ ਕਰਾਂਗੇ ਦੇ ਬਾਵਜੂਦ ਆਪ ਸਰਕਾਰ ਵਲੋਂ ਉਹ ਸਾਰੇ ਵਾਅਦੇ ਭੁੱਲ ਕੇ ਜੋ ਬੇਰੁਜ਼ਗਾਰ ਲਾਈਨਮੈਨਾ ਉੱਪਰ ਡੰਡਿਆਂ ਦੀ ਬਰਸਾਤ ਕੀਤੀ ਗਈ ਹੈ ਉਸ ਦਾ ਜਵਾਬ ਪੰਜਾਬ ਦੇ ਸੂਝਵਾਨ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਵੋਟਾਂ ਦੇ ਜਰੀਏ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਪੰਡਿਤ ਦੀਨ ਦਿਆਲ ਉਪਾਧਿਆਏ ਸਿਖਲਾਈ ਕੈਂਪ ਸਮਾਪਤ <br/> ਅਗਲੀ ਖ਼ਬਰ ਸ੍ਰੀ ਬਾਲਾ ਜੀ ਮਹਾਰਾਜ ਜੀ ਦਾ 13ਵਾਂ ਮੂਰਤੀ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
Ad Position 24