22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਭਾਜਪਾ ਆਗੂ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਇਨਵਾਇਰਮੈਂਟ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 08-06-2026
ਛੇਹਰਟਾ,7 ਜੂਨ (ਪੱਤਰ ਪ੍ਰੇਰਕ)-ਇਨਵਾਇਰਮੈਂਟ ਐਂਡ ਸੋਸ਼ਲ ਵੈਲਫੇਅਰ ਸੋਸਾਇਟੀ ਦੀ ਚੇਅਰਪਰਸਨ ਰੁਪਿੰਦਰ ਕੌਰ ਗਿੱਲ ਤੇ ਵਿਧਾਨ ਸਭਾ ਹਲਕਾ ਪੱਛਮੀ ਤੋਂ ਸੀਨੀਅਰ ਭਾਜਪਾ ਆਗੂ ਦਲਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਦੇ ਲਈ ਪਿੰਡ ਗੁਰੂ ਕੀ ਵਡਾਲੀ ਵਿਖੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸੀਨੀਅਰ ਭਾਜਪਾ ਆਗੂ ਦਲਜੀਤ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਵਾਤਾਵਰਨ ਦੀ ਸ਼ੁੱਧਤਾ ਵਾਸਤੇ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ ਤੇ ਉਨ੍ਹਾਂ ਨੂੰ ਪਾਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਅੰਮਿ੍ਤਸਰ ਜ਼ਿਲ੍ਹੇ ਵਿਚ 3 ਹਜਾਰ ਦਰਖਤ ਲਾਉਣ ਦਾ ਟੀਚਾ ਮਿਥਿਆ ਗਿਆ ਹੈ | ਇਸ ਮੌਕੇ ਮਨਦੀਪ ਸਿੰਘ ਅਜੇਵਿੰਦਰ ਸਿੰਘ ਆਦ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲਾਹੌਰ 'ਚ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਢੇ ਮਿੱਠੇ ਜਲ ਦੀ ਲਗਾਈ ਛਬੀਲ ਅਗਲੀ ਖ਼ਬਰ ਰਾਜਾਸਾਂਸੀ 'ਚ ਹਲਕਾ ਇੰਚਾਰਜ ਸੋਨੀਆ ਮਾਨ ਵਲੋਂ ਵੱਡੀ ਪੱਧਰ 'ਤੇ ਮੀਟਿੰਗ ਜੋ ਰੈਲੀ ਦਾ ਰੂਪ ਧਾਰ ਗਈ
Ad Position 24