22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਰ ਸੇਵਾ ਸੰਪਰਦਾਇ ਭੂਰੀ ਵਾਲਿਆਂ ਵਲੋਂ ਗੁਰਦੁਆਰਾ ਮਾਤਾ ਸੁੰਦਰੀ ਜੀ ਵਿਖੇ ਗੁਰਮਤਿ ਵਿਦਿਆਲੇ ਦੀ 6 ਮੰਜ਼ਿਲਾ ਇਮਾਰਤ ਦਾ ਲੈਂਟਰ ਪਾਇਆ

Ad Position 21
No active advertisement
ਅਜੀਤ ਡੈਸਕ 08-06-2026

ਅੰਮਿ੍ਤਸਰ, 7 ਜੂਨ (ਜੱਸ)-ਸਿੱਖੀ ਦੇ ਪ੍ਰਚਾਰ-ਪ੍ਰਸਾਰ ਅਤੇ ਨਵੀਂ ਪੀੜ੍ਹੀ ਨੂੰ ਗੁਰਬਾਣੀ, ਗੁਰਮਤਿ ਤੇ ਸਿੱਖ ਇਤਿਹਾਸ ਨਾਲ ਜੋੜਨ ਦੇ ਮਹਾਨ ਉਦੇਸ਼ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵਲੋਂ ਗੁਰਦੁਆਰਾ ਮਾਤਾ ਸੁੰਦਰੀ ਜੀ, ਨਵੀਂ ਦਿੱਲੀ ਵਿਖੇ ਉਸਾਰੇ ਜਾ ਰਹੇ ਇੰਟਰਨੈਸ਼ਨਲ ਇੰਸਟੀਚਿਊਟ ਫਾਰ ਗੁਰਮਤਿ ਸਟੱਡੀ ਐਂਡ ਸੰਗੀਤ ਅਕੈਡਮੀ ਦੀ ਛੇ ਮੰਜਿਲਾ ਇਮਾਰਤ ਦਾ ਅੱਜ ਲੈਂਟਰ ਪਾਇਆ ਗਿਆ | ਇਸ ਕਾਰ ਸੇਵਾ ਦੀ ਜ਼ਿੰਮੇਵਾਰੀ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ ਸੀ, ਜਿਸ ਨੂੰ ਉਨ੍ਹਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਬਾ ਸੁਖਵਿੰਦਰ ਸਿੰਘ ਵਲੋਂ ਪੂਰੀ ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾ ਰਿਹਾ | ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵਲੋਂ ਇੱਥੋਂ ਜਾਰੀ ਸੂਚਨਾ ਅਨੁਸਾਰ ਇਸ ਮੌਕੇ ਸੇਵਾ ਦੇ ਕਾਰਜਾਂ ਬਾਰੇ ਜਾਣਕਾਰੀ ਦਿੰਦਿਆਂ ਬਾਬਾ ਹਰੀ ਸਿੰਘ ਨੇ ਦੱਸਿਆ ਕਿ ਅੱਜ ਛੇਵੀਂ ਮੰਜ਼ਿਲ ਤੇ ਲੈਂਟਰ ਪੈਣ ਨਾਲ ਇਮਾਰਤ ਦੀ ਮੁੱਖ ਉਸਾਰੀ ਦਾ ਇਕ ਮਹੱਤਵਪੂਰਨ ਪੜਾਅ ਸਫਲਤਾਪੂਰਵਕ ਸੰਪੂਰਨ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖ਼ਸ਼ਿਸ਼ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਇਹ ਕਾਰਜ ਨਿਰੰਤਰ ਅੱਗੇ ਵਧ ਰਿਹਾ ਹੈ ਅਤੇ ਹੁਣ ਅਗਲੇ ਪੜਾਅ ਦੇ ਕੰਮ ਜੰਗੀ ਪੱਧਰ 'ਤੇ ਚੱਲ ਰਹੇ ਹਨ | ਉਨ੍ਹਾਂ ਦੱਸਿਆ ਕਿ ਗੁਰਮਤਿ ਵਿਦਿਆਲੇ ਦੀ ਇਹ ਆਧੁਨਿਕ ਛੇ ਮੰਜਿਲਾ ਇਮਾਰਤ ਵਿਦਿਆਰਥੀਆਂ ਲਈ ਹਰ ਪੱਖੋਂ ਸੁਵਿਧਾਜਨਕ ਹੋਵੇਗੀ | ਇਸ ਵਿਚ ਖੁੱਲ੍ਹੇ ਅਤੇ ਸੁਵਿਧਾਜਨਕ ਕਲਾਸ ਰੂਮਾਂ ਤੋਂ ਇਲਾਵਾ ਵਿਦਿਆਰਥੀਆਂ ਲਈ ਹੋਸਟਲ, ਟੀਚਿੰਗ ਸਟਾਫ ਲਈ ਸ਼ਾਨਦਾਰ ਰਿਹਾਇਸ਼, ਪ੍ਰਬੰਧਕੀ ਬਲਾਕ, ਆਧੁਨਿਕ ਕਾਮਨ ਵਾਸ਼ਰੂਮ, ਲੰਗਰ ਤਿਆਰ ਕਰਨ ਲਈ ਅਤਿ-ਆਧੁਨਿਕ ਰਸੋਈ ਅਤੇ ਦੋ ਲਿਫਟਾਂ ਦੀ ਸਹੂਲਤ ਹੋਵੇਗੀ | ਇਮਾਰਤ ਨੂੰ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਕੁਦਰਤੀ ਰੌਸ਼ਨੀ ਅਤੇ ਤਾਜ਼ੀ ਹਵਾ ਦਾ ਪੂਰਾ ਪ੍ਰਵਾਹ ਬਣਿਆ ਰਹੇ | ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਆਧੁਨਿਕ ਰੱਖਿਆ ਅਤੇ ਸੁਰੱਖਿਆ ਪ੍ਰਣਾਲੀ ਵੀ ਸਥਾਪਤ ਕੀਤੀ ਜਾਵੇਗੀ | ਇਸ ਦੌਰਾਨ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਇਕਬਾਲ ਸਿੰਘ ਗੋਲਡੀ ਨੇ ਕਿਹਾ ਕਿ ਗੁਰਮਤਿ ਵਿਦਿਆਲੇ ਦਾ ਇਹ ਪ੍ਰੋਜੈਕਟ ਨਵੀਂ ਪੀੜ੍ਹੀ ਨੂੰ ਸਿੱਖੀ ਨਾਲ ਜੋੜਨ ਅਤੇ ਗੁਰਮਤਿ ਦੇ ਉੱਚੇ ਆਦਰਸ਼ ਦਿ੍ੜ ਕਰਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦਾ ਮਹਾਨ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇੱਥੇ ਸਿੱਖਿਆ ਪ੍ਰਾਪਤ ਕਰਨ ਵਾਲੇ ਬੱਚੇ ਨਾ ਸਿਰਫ਼ ਵਿੱਦਿਅਕ ਖੇਤਰ ਵਿਚ ਅੱਗੇ ਵਧਣਗੇ, ਸਗੋਂ ਗੁਰੂ ਸਾਹਿਬਾਨ ਦੀਆਂ ਪਾਵਨ ਸਿੱਖਿਆਵਾਂ, ਸਿੱਖੀ ਸਿਧਾਂਤਾਂ ਅਤੇ ਸਿੱਖ ਰਹਿਤ-ਮਰਿਆਦਾ ਨਾਲ ਵੀ ਡੂੰਘਾਈ ਨਾਲ ਜੁੜਨਗੇ ਅਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮਰੱਥ ਪੀੜ੍ਹੀ ਤਿਆਰ ਹੋਵੇਗੀ | ਇਸ ਮੌਕੇ ਗੁਰਦੁਆਰਾ ਮਾਤਾ ਸੁੰਦਰੀ ਜੀ ਦੇ ਹੈਡ ਗ੍ਰੰਥੀ ਗਿਆਨੀ ਸੰਦੀਪ ਸਿੰਘ, ਪਿ੍ਤਪਾਲ ਸਿੰਘ , ਬਲਬੀਰ ਸਿੰਘ, ਰਮਨ ਸਿੰਘ, ਹਰਪ੍ਰੀਤ ਸਿੰਘ, ਬਲਵਿੰਦਰ ਸਿੰਘ ਚੇਅਰਮੈਨ ਮਾਤਾ ਸੁੰਦਰੀ ਜੀ ਕਾਲਜ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੋਇੰਦਵਾਲ ਜੇਲ੍ਹ 'ਚੋਂ ਮੋਬਾਈਲ ਫ਼ੋਨ ਬਰਾਮਦ ਅਗਲੀ ਖ਼ਬਰ ਸਾਬਕਾ ਸੈਨਿਕ ਕਿਸਾਨ ਮਜ਼ਦੂਰ ਕਮੇਟੀ (ਅ) ਪੰਜਾਬ ਵਲੋਂ ਸ਼ਰਧਾਂਜਲੀ ਅਤੇ ਰੋਸ ਮਾਰਚ
Ad Position 24