ਚੋਗਾਵਾਂ, 7 ਜੂਨ (ਗੁਰਵਿੰਦਰ ਸਿੰਘ ਕਲਸੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਸ਼ਹੂਰਾ ਦੇ ਹੌਲਦਾਰ ਗੁਰਮੀਤ ਸਿੰਘ ਦੀ ਹੋਣਹਾਰ ਪੁੱਤਰੀ ਕੋਮਲਪ੍ਰੀਤ ਕੌਰ ਨੇ ਨੈਸ਼ਨਲ ਡਿਫੈਂਸ ਅਕੈਡਮੀ ਪ੍ਰੀਖਿਆ ਵਿਚੋਂ 18ਵਾਂ ਰੈਂਕ ਹਾਸਿਲ ਕਰਕੇ ਆਪਣੇ ਪਿੰਡ ਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਕੋਮਲਪ੍ਰੀਤ ਕੌਰ ਦੀ ਇਸ ਅੱਦਭੁਤ ਕਾਮਯਾਬੀ ਤੇ ਹਲਕਾ ਰਾਜਾਸਾਂਸੀ ਦੀ ਇੰਚਾਰਜ ਸੋਨੀਆ ਮਾਨ ਨੇ ਪਿੰਡ ਸ਼ਹੂਰਾ ਵਿਖੇ ਪਹੁੰਚ ਕੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਭੇਂਟ ਕੀਤੀਆਂ ਤੇ ਹਾਰ ਪਾ ਕੇ ਸਨਮਾਨਿਤ ਕੀਤਾ | ਉਨਾਂ ਕਿਹਾ ਕਿ ਹਲਕਾ ਰਾਜਾਸਾਂਸੀ ਲਈ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਧੀ ਨੇ ਪੰਜਾਬ ਦਾ ਮਾਣ ਵਧਾਇਆ ਹੈ | ਇਸ ਮੌਕੇ ਕੋਮਲਪ੍ਰੀਤ ਕੌਰ ਨੇ ਕਿਹਾ ਕਿ ਉਸ ਦੇ ਪਿਤਾ ਗੁਰਮੀਤ ਸਿੰਘ ਫੌਜ ਵਿਚ ਹੌਲਦਾਰ ਹਨ | ਉਹ ਵੀ ਆਪਣੇ ਪਿਤਾ ਦੀ ਤਰਾਂ ਦੇਸ਼ ਦੀ ਸੇਵਾ ਕਰਨਾ ਚਾਹੁੰਦਾ ਸੀ | ਇਸ ਜਜ਼ਬੇ ਨੂੰ ਲੈ ਕੇ ਉਨਾਂ ਇਹ ਮੁਕਾਮ ਹਾਸਿਲ ਕੀਤਾ | ਇਸ ਮੌਕੇ ਜ਼ਿਲਾ ਪ੍ਰੀਸ਼ਦ ਮੈਂਬਰ ਰੇਸ਼ਮ ਵੜੈਚ, ਸਰਪੰਚ ਸਾਊਣ ਸਿੰਘ ਸ਼ਹੂਰਾ, ਵਿਰਾਸਤ ਸੇਵਾ ਸੰਗਠਨ ਦਾ ਇੰਚਾਰਜ ਅੰਮਿ੍ਤਪਾਲ ਸਿੰਘ ਸ਼ਹੂਰਾ, ਬਲਾਕ ਪ੍ਰਧਾਨ ਗੁਰਪਾਲ ਸਿੰਘ, ਮੈਂਬਰ ਕੁਲਦੀਪ ਸਿੰਘ, ਮੈਂਬਰ ਗੁਰਭੇਜ ਸਿੰਘ, ਮੈਂਬਰ ਹਰਜਿੰਦਰ ਸਿੰਘ, ਅਮਰਜੀਤ ਸਿੰਘ, ਮੈਂਬਰ ਯੋਧਾ ਸਿੰਘ, ਮੈਂਬਰ ਰਣਜੀਤ ਸਿੰਘ, ਗੁਰਨਾਮ ਸਿੰਘ ਦੋਧੀ, ਬਲਾਕ ਪ੍ਰਧਾਨ ਦਵਿੰਦਰ ਸਿੰਘ ਭੁੱਲਰ, ਮਨਦੇਵ ਸਿੰਘ, ਅਮਿਤੋਜ ਸਿੰਘ ਸੋਸ਼ਲ ਮੀਡੀਆ ਹਲਕਾ ਕੋਆਰਡੀਨੇਟਰ ਆਦਿ ਹਾਜ਼ਰ ਸਨ |