22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕੌਂਸਲਰ ਵਿਰਾਟ ਦੇਵਗਨ ਵਲੋਂ ਸ਼ਹਿਰ ਨੂੰ ਸਾਫ-ਸੁਥਰਾ ਤੇ ਹਰਿਆ-ਭਰਿਆ ਰੱਖਣ ਦੀ ਮੁਹੰਮ ਦੀ ਕੀਤੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 08-06-2026
ਛੇਹਰਟਾ, 7 ਜੂਨ (ਪੱਤਰ ਪ੍ਰੇਰਕ)-ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਪ੍ਰਦੂਸ਼ਨ ਮੁਕਤ ਬਣਾਉਣ ਦੇ ਉਦੇਸ਼ ਨਾਲ ਅੱਜ ਸਰਸਵਤੀ ਕਾਲਜ, ਵਿਖੇ ਸਾਫ ਹਵਾ ਤੇ ਹਰਿਆ ਭਰਿਆ ਸ਼ਹਿਰ ਮੁਹਿੰਮ ਤਹਿਤ ਇਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਨ ਸੰਭਾਲ, ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਸਫ਼ਾਈ ਬਣਾਈ ਰੱਖਣ ਦਾ ਸੰਦੇਸ਼ ਦਿੱਤਾ | ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਚੇਅਰਮੈਨ ਤੇ ਕੌਂਸਲਰ ਵਿਰਾਟ ਦੇਵਗਨ ਨੇ ਕਿਹਾ ਕਿ ਸਾਫ਼ ਵਾਤਾਵਰਨ ਸਿਰਫ਼ ਸਰਕਾਰ ਜਾਂ ਪ੍ਰਸ਼ਾਸਨ ਦੀ ਹੀ ਨਹੀਂ, ਸਗੋਂ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਅਕਸਰ ਲੋਕ ਸੋਚਦੇ ਹਨ ਕਿ 'ਦੂਜੇ ਸਫ਼ਾਈ ਨਹੀਂ ਰੱਖਦੇ, ਦੂਜੇ ਪਾਣੀ ਬਚਾਉਣ ਨਹੀਂ, ਦੂਜੇ ਪਲਾਸਟਿਕ ਦੀ ਵੱਧ ਵਰਤੋਂ ਕਰਦੇ ਹਨ ਤਾਂ ਅਸੀਂ ਕਿਉਂ ਕਰੀਏ', ਪਰ ਸਮਾਜ ਅਤੇ ਸ਼ਹਿਰ ਦਾ ਨੁਕਸਾਨ ਇਥੋਂ ਹੀ ਸ਼ੁਰੂ ਹੁੰਦਾ ਹੈ | ਉਨ੍ਹਾਂ ਕਿਹਾ ਕਿ 'ਬੂੰਦ-ਬੂੰਦ ਨਾਲ ਸਾਗਰ ਭਰਦਾ ਹੈ' ਅਤੇ ਹਰ ਵਿਅਕਤੀ ਦਾ ਛੋਟਾ ਯੋਗਦਾਨ ਵੀ ਵੱਡੇ ਬਦਲਾਅ ਦੀ ਨੀਂਹ ਬਣ ਸਕਦਾ ਹੈ | ਉਨ੍ਹਾਂ ਕਿਹਾ ਕਿ ਅੱਜ ਦਾ ਨੌਜਵਾਨ ਜੇਕਰ ਵਾਤਾਵਰਨ ਦੀ ਰੱਖਿਆ ਦਾ ਸੰਕਲਪ ਲੈ ਲਵੇ ਤਾਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਕ ਸੁਰੱਖਿਅਤ ਅਤੇ ਸਿਹਤਮੰਦ ਭਵਿੱਖ ਯਕੀਨੀ ਬਣਾਇਆ ਜਾ ਸਕਦਾ ਹੈ | ਇਸ ਮੌਕੇ ਵਿਦਿਆਰਥੀਆਂ ਨੇ ਵਾਤਾਵਰਨ ਸੰਭਾਲ, ਸਫ਼ਾਈ ਅਤੇ ਹਰਿਆਵਲੀ ਨੂੰ ਪ੍ਰੋਤਸਾਹਿਤ ਕਰਨ ਲਈ ਜਾਗਰੂਕਤਾ ਗਤੀਵਿਧੀਆਂ ਵਿਚ ਭਾਗ ਲਿਆ ਅਤੇ ਅੰਮਿ੍ਤਸਰ ਨੂੰ ਸਾਫ਼ ਅਤੇ ਹਰਿਆ-ਭਰਿਆ ਬਣਾਉਣ ਦਾ ਸੰਕਲਪ ਲਿਆ | ਪ੍ਰੋਗਰਾਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਹਾਜ਼ਰ ਨਾਗਰਿਕਾਂ ਨੇ ਵਾਤਾਵਰਨ ਦੀ ਰੱਖਿਆ, ਪਾਣੀ ਦੀ ਬਚਤ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਆਲੇ-ਦੁਆਲੇ ਸਫ਼ਾਈ ਬਣਾਈ ਰੱਖਣ ਦਾ ਪ੍ਰਣ ਕੀਤਾ ਪ੍ਰੋਗਰਾਮ ਦੌਰਾਨ ਰਜਨੀਸ਼ ਸ਼ਰਮਾ, ਭੋਲਾ ਨਾਥ ਸ਼ਰਮਾ, ਉਂਕਾਰ ਨਾਥ ਸ਼ਰਮਾ, ਨਰਿੰਦਰ ਦੱਤਾ, ਸੁਨੀਲ ਕੁਮਾਰ, ਸੁਦੇਸ਼ ਨਿਸ਼ਚਲ, ਸੰਜੀਵ ਨਿਸ਼ਚਲ ਆਦਿ ਹਾਜ਼ਰ ਸਨ |
07ਏਐਸਆਰ19
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਏਆਈ-ਪਾਵਰਡ ਟੀਚਿੰਗ 'ਤੇ ਵਰਕਸ਼ਾਪ ਕਰਵਾਈ ਅਗਲੀ ਖ਼ਬਰ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਸੈਲੀਬ੍ਰੇਸ਼ਨ ਇਨਕਲੇਵ ਕਾਲੋਨੀ ਵਾਸੀਆਂ ਨੇ ਪ੍ਰਸ਼ਾਸਨ ਤੇ ਕਾਲੋਨੀ ਦੇ ਮਾਲਕਾਂ ਖ਼ਿਲਾਫ...
Ad Position 24