21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਵਿਖੇ ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਮੌਕੇ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 08-06-2026
ਅਜਨਾਲਾ, 7 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸ਼ਹਿਰ ਦੇ ਡੇਰਾ ਬਾਬਾ ਨਾਨਕ ਰੋਡ 'ਤੇ ਸੱਕੀ ਨਾਲੇ ਨਜ਼ਦੀਕ ਸਥਿਤ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਅਜਨਾਲਾ ਵਿਖੇ ਮੁੱਖ ਪ੍ਰਬੰਧਕ ਭਾਈ ਅਮਰੀਕ ਸਿੰਘ ਅਜਨਾਲਾ ਦੇ ਉੱਦਮ ਨਾਲ ਜੂਨ 1984 ਦੇ ਘੱਲੂਘਾਰੇ ਦੀ 42ਵੀਂ ਵਰ੍ਹੇਗੰਢ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਉਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਅੰਦਰ ਸਜਾਏ ਧਾਰਮਿਕ ਦੀਵਾਨਾਂ ਦੌਰਾਨ ਰਾਗੀ ਭਾਈ ਅਨੋਖ ਸਿੰਘ ਅਜਨਾਲਾ, ਰਾਗੀ ਭਾਈ ਗੁਰਮੇਜ ਸਿੰਘ ਦਮਦਮੀ ਟਕਸਾਲ, ਗਿਆਨੀ ਬਲਕਾਰ ਸਿੰਘ ਵਿਦਿਆਰਥੀ ਦਮਦਮੀ ਟਕਸਾਲ, ਗਿਆਨੀ ਜਤਿੰਦਰ ਸਿੰਘ ਵਿਦਿਆਰਥੀ ਦਮਦਮੀ, ਕਵੀਸ਼ਰ ਭਾਈ ਅਮਰਜੀਤ ਸਿੰਘ ਸਭਰਾ, ਢਾਡੀ ਬੀਬੀ ਕਿਰਨਜੀਤ ਕੌਰ ਅਤੇ ਕਵੀਸ਼ਰ ਗਿਆਨੀ ਕਰਤਾਰ ਸਿੰਘ ਕਿਰਤੀ ਆਦਿ ਜਥਿਆਂ ਵਲੋਂ ਆਈਆਂ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ, ਕਥਾ ਵਿਚਾਰਾਂ ਅਤੇ ਸੂਰਬੀਰ ਯੋਧਿਆਂ ਦੀਆਂ ਵਾਰਾਂ ਸੁਣਾ ਕੇ ਨਿਹਾਲ ਕਰਦਿਆਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਲਈ ਪ੍ਰੇਰਿਤ ਕੀਤਾ | ਸਮਾਗਮ ਦੌਰਾਨ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਆਏ ਜਥਿਆਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਘਰ ਦੀ ਬਖਸਸ਼ਿ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਭਾਈ ਅਮਰੀਕ ਸਿੰਘ ਅਜਨਾਲਾ ਨੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਘੱਲੂਘਾਰਾ ਸਿੱਖ ਕੌਮ ਦੇ ਇਤਿਹਾਸ ਦਾ ਇਕ ਦਰਦਨਾਕ ਅਧਿਆਇ ਹੈ, ਇਸ ਦਿਨ ਸਿੱਖ ਕੌਮ ਦੇ ਕਈ ਨਿਰਦੋਸ਼ ਲੋਕਾਂ ਨੇ ਆਪਣੀਆਂ ਜਾਨਾਂ ਕੁਰਬਾਨ ਕਰਕੇ ਧਰਮ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਮਿਸਾਲ ਕਾਇਮ ਕੀਤੀ | ਉਨ੍ਹਾਂ ਕਿਹਾ ਕਿ ਜੂਨ 1984 ਦੀਆਂ ਘਟਨਾਵਾਂ ਨੇ ਸਿੱਖ ਮਨਾਂ 'ਤੇ ਡੂੰਘੇ ਜ਼ਖ਼ਮ ਛੱਡੇ ਹਨ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ | ਸਾਨੂੰ ਆਪਣੇ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਯਾਦ ਰੱਖਦਿਆਂ ਉਨ੍ਹਾਂ ਦੇ ਦੱਸੇ ਰਾਹ 'ਤੇ ਚੱਲਣ ਦਾ ਸੰਕਲਪ ਲੈਣਾ ਚਾਹੀਦਾ ਹੈ |ਭਾਈ ਅਮਰੀਕ ਸਿੰਘ ਨੇ ਨੌਜਵਾਨ ਪੀੜ੍ਹੀ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਤਿਹਾਸ ਨਾਲ ਜੁੜਨ, ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਹਾਸਲ ਕਰਨ ਅਤੇ ਕੌਮੀ ਏਕਤਾ, ਭਾਈਚਾਰੇ ਅਤੇ ਚੜ੍ਹਦੀ ਕਲਾ ਦੀ ਭਾਵਨਾ ਨੂੰ ਮਜ਼ਬੂਤ ਕਰਨ | ਅੰਤ ਵਿਚ ਉਨ੍ਹਾਂ ਸਮੂਹ ਸ਼ਹੀਦਾਂ ਨੂੰ ਨਮਨ ਕਰਦਿਆਂ ਅਰਦਾਸ ਕੀਤੀ ਕਿ ਵਾਹਿਗੁਰੂ ਸਿੱਖ ਕੌਮ ਨੂੰ ਹਮੇਸ਼ਾ ਚੜ੍ਹਦੀ
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਐੱਸ.ਆਈ.ਆਰ. ਸੰਬੰਧੀ ਲੱਗੇ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ ਅਗਲੀ ਖ਼ਬਰ ਐੱਸ.ਡੀ.ਐੱਮ. ਡਾ. ਚਾਰੂਮਿਤਾ ਨੇ ਐੱਸ.ਆਈ.ਆਰ. ਸੰਬੰਧੀ ਲੱਗੇ ਵਿਸ਼ੇਸ਼ ਕੈਂਪਾਂ ਦਾ ਕੀਤਾ ਨਿਰੀਖਣ
Ad Position 24