20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਸ.ਪੀ. ਚਾਹਲ

Ad Position 21
No active advertisement
ਅਜੀਤ ਡੈਸਕ 08-06-2026
ਜੰਡਿਆਲਾ ਗੁਰੂ, 7 ਜੂਨ (ਪ੍ਰਮਿੰਦਰ ਸਿੰਘ ਜੋਸਨ)-ਪੁਲਿਸ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਐੱਸ.ਐੱਸ.ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਆੜਤੀ ਐਸੋਸੀਏਸ਼ਨ ਅਨਾਜ ਮੰਡੀ ਜੰਡਿਆਲਾ ਗੁਰੂ ਦੇ ਦਫਤਰ ਵਿਖੇ ਵਪਾਰੀ ਵਰਗ ਅਤੇ ਆੜ੍ਹਤੀ ਵਰਗ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀ ਤੇ ਸ਼ਹਿਰ ਵਾਸੀਆਂ ਦੀ ਜਾਨ ਮਾਲ ਦੀ ਰਾਖੀ ਕਰਨ ਦਾ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੁਲਿਸ ਲੋਕਾਂ ਦੀ ਸੇਵਾਦਾਰ ਹੈ ਅਤੇ ਉਹ ਜਨਤਾ ਦੀ ਰਾਖੀ ਲਈ 24 ਘੰਟੇ ਉਪਲਬੱਧ ਹੈ ਅਤੇ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਰੱਖੀ ਜਾਵੇਗੀ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ | ਇਸ ਮੌਕੇ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਵਪਾਰੀ ਵਰਗ ਅਤੇ ਆੜਤੀ ਵਰਗ ਦੀਆਂ ਮੁਸ਼ਕਿਲਾਂ ਜਿਵੇਂ ਟਰੈਫਿਕ ਦੀ ਨਫਰੀ ਘੱਟ, ਲੋਕਾਂ ਦੇ ਅਸਲਾ ਲਾਈਸੈਂਸ ਨਹੀਂ ਬਣ ਰਹੇ ਹੋਰ ਮੁਸ਼ਕਿਲਾਂ ਨੂੰ ਸੁਣਿਆਂ | ਉਨ੍ਹਾਂ ਕਿਹਾ ਕਿ ਅਪਰਾਧ ਨੂੰ ਰੋਕਣਾ ਹੈ ਨਾਕਾਬੰਦੀ ਜਾਂ ਫੋਰਸ ਲਗਾ ਕੇ ਜਾਂ ਕੈਮਰੇ ਲਗਾ ਕੇ ਤੇ ਰੋਕਥਾਮ ਅਤੇ ਐਕਸ਼ਨ ਕਰਨਾਂ ਪੁਲਿਸ ਦਾ ਕੰਮ ਹੈ | ਉਨ੍ਹਾਂ ਕਿਹਾ ਕਿ ਬੀਤੇ ਦਿਨੀ ਆਸਟ੍ਰੇਲੀਆਈ ਨਾਗਰਿਕ ਨੂੰ ਉਸਦੇ ਭਰਾ ਵਲੋਂ ਹੀ ਕਤਲ ਕਰ ਦਿੱਤਾ ਗਿਆ ਤੇ ਉਸ ਮਸਲੇ ਨੂੰ ਵੀ ਪਹਿਲ ਦੇ ਅਧਾਰ 'ਤੇ ਹੱਲ ਕੀਤਾ ਗਿਆ | ਉਨ੍ਹਾਂ ਕਿਹਾ ਕਿ ਤਰਸਿੱਕੇ ਕਤਲ ਹੋਇਆ ਉਸ ਵਿਚ ਵੀ ਕਈ ਬੰਦੇ ਗਿ੍ਫਤਾਰ ਕੀਤੇ ਗਏ ਹਨ ਅਤੇ ਪੁਲਿਸ ਦੀਆਂ ਟੀਮਾਂ ਕਰ ਰਹੀਆਂ ਕੰਮ ਕਰ ਰਹੀਆਂ ਹਨ ਤੇ ਹੋਰ ਬੰਦੇ ਵੀ ਗਿ੍ਫਤਾਰ ਕੀਤੇ ਜਾ ਸਕਦੇ ਹਨ ਅਤੇ ਪਰਿਵਾਰ ਦੇ ਬਿਆਨ ਵੀ ਲਏ ਗਏ ਹਨ ਅਤੇ ਉਸ ਮੁਤਾਬਿਕ ਵੀ ਕਾਰਵਾਈ ਕੀਤੀ ਜਾ ਰਹੀ ਹੈ | ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਜੰਡਿਆਲਾ ਗੁਰੂ ਵਾਸੀਆਂ ਨੂੰ ਵਿਸ਼ਵਾਸ ਦਿਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਡਰਨ ਦੀ ਲੋੜ ਨਹੀਂ ਅਤੇ ਤਕੜੇ ਹੋ ਕੇ ਉਹ ਆਪਣਾ ਕੰਮ ਕਾਰ ਕਰਨ ਅਤੇ ਜੇ ਕਿਸੇ ਤਰ੍ਹਾਂ ਦੀ ਕੋਈ ਉਨ੍ਹਾਂ ਨੂੰ ਸੂਚਨਾ ਮਿਲਦੀ ਹੈ ਜਾਂ ਧਮਕੀ ਆਉਂਦੀ ਹੈ ਤਾਂ ਉਹ ਤੁਰੰਤ ਹੀ ਪੁਲਿਸ ਨੂੰ ਜਾਣਕਾਰੀ ਦੇਣ ਤੇ ਉਨ੍ਹਾਂ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਕੇ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਗੈਂਗਸਟਰਾਂ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ | ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਨੀਲ ਪਾਸੀ ਨੇ ਆਏ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਡੀ. ਐੱਸ. ਪੀ. ਜੰਡਿਆਲਾ ਬਲਜੀਤ ਸਿੰਘ, ਐੱਸ. ਐੱਚ. ਓ. ਹਰਪਾਲ ਸਿੰਘ ਸੋਹੀ, ਪ੍ਰਧਾਨ ਸੁਨੀਲ ਪਾਸੀ, ਵਪਾਰ ਵਿੰਗ ਦੇ ਹਲਕਾ ਕੁਆਰਡੀਨੇਟਰ ਰਮੇਸ਼ ਅਵਸਥੀ, ਵਪਾਰ ਵਿੰਗ ਦੇ ਜ਼ਿਲ੍ਹਾ ਚੇਅਰਮੈਨ ਅਵਕੇਸ਼ ਬਾਂਸਲ, ਮਹਿੰਦਰ ਸਿੰਘ ਛੱਜਲਵੱਡੀ, ਸੁਰਜੀਤ ਸਿੰਘ ਕੰਗ, ਮਨਜਿੰਦਰ ਸਿੰਘ ਸਰਜਾ, ਜਤਿੰਦਰ ਸਿੰਘ ਨਾਟੀ, ਸਤਿੰਦਰ ਸਿੰਘ ਕੌਂਸਲਰ, ਰਸ਼ਪਾਲ ਸਿੰਘ ਕਾਲੇ ਸ਼ਾਹ, ਸਰਬਜੀਤ ਸਿੰਘ ਪਹਿਲਵਾਨ ਜਹਾਂਗੀਰ, ਸੁਰਿੰਦਰ ਸੇਠ, ਨਵਦੀਪ ਸਿੰਘ ਨੀਟਾ, ਮੋਹਿਤ ਮਗਲਾਨੀ, ਸਰਬਜੀਤ ਸਿੰਘ ਡਿੰਪੀ ਸ਼ਹਿਰੀ ਪ੍ਰਧਾਨ ਆਪ, ਅਮਨਦੀਪ ਸਿੰਘ ਵਿਰਕ ਕੌਂਸਲਰ, ਨਰਿੰਦਰ ਸਿੰਘ ਨਿੰਦਾ,
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਵਲੋਂ ਰੁਜ਼ਗਾਰ ਮੰਗ ਰਹੇ ਨੌਜਵਾਨ... ਅਗਲੀ ਖ਼ਬਰ ਐੱਨ.ਡੀ.ਏ. ਦੀ ਪ੍ਰੀਖਿਆ ਵਿਚ ਇਤਿਹਾਸ ਰਚਣ ਵਾਲੀ ਕੋਮਲਪ੍ਰੀਤ ਕੌਰ ਦਾ ਪਿੰਡ ਪਹੁੰਚਣ 'ਤੇ ਨਿੱਘਾ ਸਵਾਗਤ
Ad Position 24