20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਵਲੋਂ ਰੁਜ਼ਗਾਰ ਮੰਗ ਰਹੇ ਨੌਜਵਾਨਾਂ 'ਤੇ ਕੀਤਾ ਬੇਤਹਾਸ਼ਾ ਲਾਠੀਚਾਰਜ ਅਤਿ ਨਿੰਦਣਯੋਗ-ਹਰਪ੍ਰਤਾਪ ਸਿੰਘ ਅਜਨਾਲਾ

Ad Position 21
No active advertisement
ਅਜੀਤ ਡੈਸਕ 08-06-2026
ਅਜਨਾਲਾ, 7 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕਾਂਗਰਸ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ਦੇ ਮਕਸਦ ਨਾਲ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅਜਨਾਲਾ ਸਥਿਤ ਦਫ਼ਤਰ ਵਿਖੇ ਪਾਰਟੀ ਦੇ ਸੀਨੀਅਰ ਆਗੂਆਂ, ਅਹੁਦੇਦਾਰਾਂ ਅਤੇ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਪਾਰਟੀ ਨੂੰ ਪਿੰਡ-ਪਿੰਡ ਅਤੇ ਘਰ-ਘਰ ਤੱਕ ਮਜ਼ਬੂਤ ਕਰਨ ਲਈ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਸ: ਅਜਨਾਲਾ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖੇ ਨਿਸ਼ਾਨੇ ਸਾਧਦਿਆਂ ਕਿਹਾ ਕਿ ਸਰਕਾਰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਿਚ ਨਾਕਾਮ ਰਹੀ ਹੈ | ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਅੱਜ ਮਹਿੰਗਾਈ, ਬੇਰੁਜ਼ਗਾਰੀ ਅਤੇ ਵਿਕਾਸ ਕਾਰਜਾਂ ਦੀ ਘਾਟ ਕਾਰਨ ਪ੍ਰੇਸ਼ਾਨ ਹਨ, ਜਦਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੋ ਕੇ ਰਹਿ ਗਈ ਹੈ | ਉਨ੍ਹਾਂ ਪੰਜਾਬ ਵਿਚ ਨਸ਼ਿਆਂ ਦੇ ਵੱਧ ਰਹੇ ਪ੍ਰਭਾਵ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਨਸ਼ਿਆਂ ਨੂੰ ਖ਼ਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਇਸ ਮਸਲੇ 'ਤੇ ਪੂਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਅਸਲ ਚਿਹਰਾ ਉਸ ਸਮੇਂ ਸਾਹਮਣੇ ਆ ਗਿਆ, ਜਦੋਂ ਆਪਣੇ ਹੱਕਾਂ ਅਤੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਨੌਜਵਾਨਾਂ ਉੱਤੇ ਪਟਿਆਲਾ ਵਿਖੇ ਲਾਠੀਚਾਰਜ ਕੀਤਾ ਗਿਆ | ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ | ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਪੰਜਾਬ ਦਾ ਨੌਜਵਾਨ ਅੱਜ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ ਅਤੇ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਨੌਜਵਾਨਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣ ਕੇ ਉਨ੍ਹਾਂ ਦਾ ਹੱਲ ਕਰੇ, ਨਾ ਕਿ ਪੁਲਿਸ ਬਲ ਦੀ ਵਰਤੋਂ ਕਰਕੇ ਉਨ੍ਹਾਂ ਨੂੰ ਡਰਾਉਣ ਦੀ ਕੋਸ਼ਿਸ਼ ਕਰੇ | ਇਸ ਦੌਰਾਨ ਸ: ਹਰਪ੍ਰਤਾਪ ਸਿੰਘ ਅਜਨਾਲਾ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਲਈ ਨਿਰੰਤਰ ਜਨ ਸੰਪਰਕ ਮੁਹਿੰਮ ਚਲਾਉਣ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ | ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਦੀਪਕ ਅਰੋੜਾ ਇਲੈਕਟੋ੍ਰਨਿਕ ਵਾਲੇ, ਕਾਂਗਰਸ ਸ਼ਹਿਰੀ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ ਅਤੇ ਬਲਜਿੰਦਰ ਸਿੰਘ ਮਾਹਲ, ਐਡਵੋਕੇਟ ਬਿ੍ਜ ਮੋਹਨ ਔਲ, ਗੁਰਿੰਦਰਬੀਰ ਸਿੰਘ ਮਾਹਲ, ਮਾਸਟਰ ਬਲਵਿੰਦਰ ਸਿੰਘ ਜਗਦੇਵ ਖ਼ੁਰਦ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਗੁਰਦੀਪ ਸਿੰਘ ਸਿਰਸਾ, ਮਸਤਾਨ ਸਿੰਘ ਪ੍ਰਧਾਨ ਸਾਰੰਗਦੇਵ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਸੰਨੀ ਨਿੱਝਰ, ਸੁਖਦੇਵ ਸਰੀਨ, ਸ਼ੁੱਭ ਸਿਰਸਾ, ਲਖਬੀਰ ਸਿੰਘ ਤੇੜਾ ਰਾਜਪੂਤਾਂ, ਸ਼ੈਲੀ ਮੱਤੇਨੰਗਲ, ਸਰਪੰਚ ਰਾਜਪਾਲ ਸਿੰਘ ਮਾਕੋਵਾਲ, ਲਵਲੀ ਸ਼ਾਹ ਉੱਗਰ ਔਲਖ, ਹੁਸਨ ਨਿੱਝਰ, ਅਮਰਬੀਰ ਸਿੰਘ ਬੱਲ, ਲੱਕੀ ਨਿੱਝਰ, ਅਮਰਜੀਤ ਸਿੰਘ ਬਿੱਟੂ, ਬਾਬਾ ਗੋਲਡੀ ਸ਼ਾਹ, ਠੇਕੇਦਾਰ ਅਸ਼ੋਕ ਮਸੀਹ, ਜਤਿੰਦਰ ਕੁਮਾਰ ਸੋਨੂੰ, ਬੰਟੀ ਕੱਲੋਮਾਹਲ, ਹੈਪੀ ਲੰਗੋਮਾਹਲ, ਸਰਪੰਚ ਰਸਾਲ ਸਿੰਘ ਬੱਲਬਾਵਾ, ਪਲਵਿੰਦਰ ਸਿੰਘ ਭੋਏਵਾਲੀ, ਕਰਨ ਗੁੱਝਾਪੀਰ, ਭੁਪਿੰਦਰ ਸਿੰਘ ਗੁਰਾਲਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਵਲੋਂ ਸਰਬ ਹਿੰਦ ਸਮਾਗਮ ਨੂੰ ਸਮਰਪਿਤ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ... ਅਗਲੀ ਖ਼ਬਰ ਸਮਾਜ ਵਿਰੋਧੀ ਅਨਸਰਾਂ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ-ਐੱਸ.ਐੱਸ.ਪੀ. ਚਾਹਲ
Ad Position 24