20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਰਮਦਾਸ ਵਲੋਂ ਸਰਬ ਹਿੰਦ ਸਮਾਗਮ ਨੂੰ ਸਮਰਪਿਤ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 08-06-2026
ਰਮਦਾਸ, 7 ਜੂਨ (ਜਸਵੰਤ ਸਿੰਘ ਵਾਹਲਾ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਰਮਦਾਸ ਵਲੋਂ ਆਲ ਇੰਡੀਆ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਦੇ ਕਰਵਾਏ ਜਾ ਰਹੇ 51ਵੇਂ ਸਰਬ ਹਿੰਦ ਸਾਲਾਨਾ ਸਮਾਗਮ ਨੂੰ ਸਮਰਪਿਤ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸਹਿਯੋਗ ਨਾਲ ਡਾ. ਪ੍ਰਤਾਪ ਸਿੰਘ ਭੰਗਾਲੀ ਤੇ ਰਾਜਬੀਰ ਸਿੰਘ ਗਿੱਲਾਂਵਾਲੀ ਦੀ ਦੇਖ ਰੇਖ ਹੇਠ 2 ਜੂਨ ਤੋਂ 6 ਜੂਨ ਤੱਕ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਬੱਚਿਆਂ ਨੂੰ ਸਿੱਖ ਧਰਮ ਦੀ ਮੁੱਢਲੀ ਜਾਣਕਾਰੀ, ਗੁਰਬਾਣੀ ਅਤੇ ਇਤਿਹਾਸ ਦੇ ਲਿਖਤੀ ਟੈਸਟ ਵੀ ਲਏ ਗਏ | ਗੁਰਮਤਿ ਸਿਖਲਾਈ ਕੈਂਪ 'ਚ ਬੱਚਿਆਂ ਦੀ ਵੱਡੀ ਹਾਜ਼ਰੀ ਰਹੀ ਤੇ ਅਵਲ ਆਉਣ ਵਾਲੇ ਬੱਚਿਆਂ ਨੂੰ ਸ਼ੀਲਡਾਂ, ਮੈਡਲਾਂ ਨਾਲ ਸਨਮਾਨਿਤ ਵੀ ਕੀਤਾ ਗਿਆ | ਗੁਰਮਤਿ ਸਿਖਲਾਈ ਕੈਂਪ ਵਿਚ ਭਾਗ ਲੈਣ ਵਾਲੇ ਬੱਚਿਆਂ ਤੇ ਉਨ੍ਹਾਂ ਦੇ ਮਾਤਾ-ਪਿਤਾ ਦਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਧਾਨ ਸਵਿੰਦਰ ਸਿੰਘ ਨੇ ਵਿਸੇਸ਼ ਤੌਰ 'ਤੇ ਧੰਨਵਾਦ ਕੀਤਾ ਤੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੱਚਿਆਂ ਨੂੰ ਸਿੱਖੀ ਸਵਰੂਪ ਨਾਲ ਜੋੜਨ ਤੇ ਉਨ੍ਹਾਂ ਨੂੰ ਸਿੱਖ ਧਰਮ ਦੇ ਲਾਸਾਨੀ ਇਤਿਹਾਸ ਦੀ ਮਹੱਤਤਾ ਬਾਰੇ ਜਰੂਰ ਜਾਣਕਾਰੀ ਦੇਣ | ਇਸ ਮੌਕੇ ਸੈਕਟਰੀ ਗੁਰਪ੍ਰੀਤ ਸਿੰਘ ਭੱਟੀ, ਖਜਾਨਚੀ ਰਜਿੰਦਰ ਸਿੰਘ, ਐਡਵਾਈਜਰ ਅਮਰਜੀਤ ਸਿੰਘ, ਹਰਚਰਨ ਸਿੰਘ ਮੁਨਿਆਰੀ ਵਾਲੇ, ਨੀਰਜ ਕੁਮਾਰ, ਮਾ: ਬਲਦੇਵ ਸਿੰਘ, ਜਸਕਰਨਪ੍ਰੀਤ ਸਿੰਘ, ਜੁਗਰਾਜ ਸਿੰਘ, ਰੋਬਨਪ੍ਰੀਤ ਸਿੰਘ, ਬਾਬਾ ਬਲਬੀਰ ਸਿੰਘ, ਸੁਰਜੀਤ ਸਿੰਘ, ਬਰਿੰਦਰ ਕੌਰ, ਅਮਰਜੀਤ ਕੌਰ, ਕੁਲਜੀਤ ਕੌਰ, ਗੁਰਜੀਤ ਕੌਰ, ਰਣਜੀਤ ਕੌਰ, ਰਜਵੰਤ ਕੌਰ, ਸੁਖਵਿੰਦਰ ਕੌਰ, ਚਰਨਜੀਤ ਕੌਰ, ਪਰਮਜੀਤ ਕੌਰ, ਜਸਬੀਰ ਕੌਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਗੁਰਮਤਿ ਸਿਖਲਾਈ ਕੈਂਪ 'ਚ ਭਾਗ ਲੈਣ ਵਾਲੇ ਬੱਚੇ ਤੇ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ |
ਸੜਕਾਂ, ਪਾਰਕਾਂ 'ਚੋਂ ਲੋਹੇ ਦੀਆਂ ਗਰਿੱਲਾਂ ਚੋਰੀ ਕਰਨ ਵਾਲੇ ਦੋ ਵਿਅਕਤੀ ਕਾਬੂ
ਅੰਮਿ੍ਤਸਰ, 7 ਜੂਨ (ਹਰਮਿੰਦਰ ਸਿੰਘ)-ਥਾਣਾ ਸੀ ਡਵੀਜ਼ਨ ਦੀ ਪੁਲਿਸ ਵਲੋਂ ਸੜਕਾਂ, ਪਾਰਕਾਂ ਵਿਚ ਲੱਗੀਆਂ ਗਰਿੱਲਾਂ ਨੂੰ ਚੋਰੀ ਕਰਨ ਵਾਲੇ ਦੋ ਵਿਅਕਤੀਆਂ ਕਾਬੂ ਕੀਤਾ ਹੈ | ਇਸ ਸੰਬੰਧ 'ਚ ਪੁਲਿਸ ਨੇ ਦੱਸਿਆ ਕਿ ਇਤਲਾਹ ਮਿਲੀ ਕਿ ਵਿੱਤੀ ਵਾਸੀ ਚਾਲੀ ਖੂਹ ਅਤੇ ਬਬਲੂ ਕੁਮਾਰ ਵਾਸੀ ਜੌੜਾ ਫਾਟਕ ਜੋ ਸੜਕਾਂ ਅਤੇ ਪਾਰਕਾਂ 'ਤੇ ਲੱਗੀਆਂ ਲੋਹੇ ਦੀਆਂ ਗਰਿੱਲਾਂ ਚੋਰੀ ਕਰਨ ਦੇ ਆਦੀ ਹਨ ਅਤੇ ਹੁਣ ਵੀ ਸਕੱਤਰੀ ਬਾਗ਼ ਦੇ ਆਸ-ਪਾਸ ਘੁੰਮ ਰਹੇ ਹਨ ਜੇਕਰ ਕੇ ਉਨ੍ਹਾਂ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਜਾਵੇ ਤਾਂ ਉਨ੍ਹਾਂ ਕੋਲੋਂ ਚੋਰੀ ਦੀਆਂ ਗਰਿੱਲਾਂ ਬਰਾਮਦ ਹੋ ਸਕਦੀਆਂ ਹਨ | ਇਸ ਇਤਲਾਹ ਦੇ ਆਧਾਰ 'ਤੇ ਪੁਲਿਸ ਵਲੋਂ ਕਾਰਵਾਈ ਕਰਦੇ ਉਕਤ ਦੋਵੇਂ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਚੋਰੀ ਕੀਤੀਆਂ ਗਰਿੱਲਾਂ ਬਰਾਮਦ ਕੀਤੀਆਂ ਹਨ | ਇਸ ਸੰਬੰਧ ਵਿਚ ਥਾਣਾ ਡੀ ਡਵੀਜਨ ਵਿਖੇ ਮਾਮਲਾ ਦਰਜ ਕਰਕੇ ਪੁਲਿਸ ਵਲੋਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚੇ ਦਾ ਸਰਕਾਰੀ ਖੰਡ ਮਿੱਲ ਸੇਰੋਂ ਦੀ ਮਾਲਕੀ ਬਦਲਣ ਵਿਰੁੱਧ ਸੰਘਰਸ਼ 18ਵੇਂ ਦਿਨ 'ਚ ਸ਼ਾਮਿਲ <br/> ਅਗਲੀ ਖ਼ਬਰ ਪੰਜਾਬ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਵਲੋਂ ਰੁਜ਼ਗਾਰ ਮੰਗ ਰਹੇ ਨੌਜਵਾਨ...
Ad Position 24