ਅੰਮਿ੍ਤਸਰ, 8 ਜੂਨ (ਹਰਮਿੰਦਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਗਲੇ ਹਫ਼ਤੇ 'ਚ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ, ਜਿਨ੍ਹਾਂ ਦੇ ਸਵਾਗਤ ਦੀਆਂ ਤਿਆਰੀਆਂ ਲਈ ਭਾਜਪਾ ਵਲੋਂ ਬੈਠਕਾਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ | ਇਸ ਸਬੰਧ ਵਿਚ ਸੂਤਰਾਂ ਨੇ ਦੱਸਿਆ ਕਿ ਅੱਜ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਪੰਜਾਬ ਭਾਜਪਾ ਦੇ ਜਥੇਬੰਧਕ ਸਕੱਤਰ ਸ੍ਰੀ ਮੰਥਨੀ ਸ੍ਰੀ ਨਿਵਾਸਲੂ ਵਲੋਂ ਆਨ ਲਾਈਨ ਵੱਖ ਵੱਖ ਸ਼ਹਿਰਾਂ ਦੇ ਹਲਕਾ ਇੰਚਾਰਜ਼ਾਂ ਅਤੇ ਹੋਰ ਅਹੁਦੇਦਾਰਾਂ ਨਾਲ ਬੈਠਕ ਕੀਤੀ ਗਈ ਹੈ | ਇਹ ਵੀ ਦੱਸਿਆ ਗਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਜੋ 19 ਜਾਂ 20 ਜੂਨ ਤੋਂ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆ ਰਹੇ ਹਨ | ਇਸ ਸੰਬੰਧੀ ਅਗਲੇ ਦਿਨਾਂ ਵਿਚ ਉਨ੍ਹਾਂ ਦੀ ਫੇਰੀ ਸੰਬੰਧੀ ਵੇਰਵਾ ਜਾਰੀ ਕੀਤਾ ਜਾ ਸਕਦਾ ਹੈ | ਸ੍ਰੀ ਨਿਤਿਨ ਨਬੀਨ ਆਪਣੀ ਇਸ ਫੇਰੀ ਦੌਰਾਨ ਅੰਮਿ੍ਤਸਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਨਤਮਸਤਕ ਹੋ ਸਕਦੇ ਹਨ | ਇਸ ਤੋਂ ਇਲਾਵਾ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਵੱਖ-ਵੱਖ ਜਗ੍ਹਾ 'ਤੇ ਬੈਠਕਾਂ ਵੀ ਕਰਨਗੇ |