05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਕੇਂਦਰੀ ਰਾਜ ਮੰਤਰੀ ਤੋਖਣ ਸਾਹੂ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 09-06-2026

ਅੰਮਿ੍ਤਸਰ, 8 ਜੂਨ (ਜਸਵੰਤ ਸਿੰਘ ਜੱਸ)-ਕੇਂਦਰੀ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰਾਜ ਮੰਤਰੀ ਤੋਖਣ ਸਾਹੂ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ | ਇਸ ਦੌਰਾਨ ਸੂਚਨਾ ਕੇਂਦਰ ਦੇ ਗਾਈਡ ਸਤਨਾਮ ਸਿੰਘ ਨੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਅਤੇ ਸਿੱਖ ਇਤਿਹਾਸ ਸੰਬੰਧੀ ਸੰਖੇਪ ਜਾਣਕਾਰੀ ਦਿੱਤੀ | ਬਾਅਦ ਵਿਚ ਸੂਚਨਾ ਕੇਂਦਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਮੰਤਰੀ ਤੋਖਣ ਸਾਹੂ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਭਾਰਤ ਦੇ ਨਾਲ ਪੂਰੇ ਵਿਸ਼ਵ ਦੇ ਲੋਕਾਂ ਦੀ ਆਸਥਾ, ਸ਼ਰਧਾ ਅਤੇ ਵਿਸ਼ਵਾਸ ਦਾ ਪ੍ਰਤੀਕ ਧਾਰਮਿਕ ਅਸਥਾਨ ਹੈ | ਉਨ੍ਹਾਂ ਕਿਹਾ ਕਿ ਅੱਜ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਪੂਰੇ ਭਾਰਤ ਵਰਸ਼ ਵਿਚ ਸੁੱਖ, ਸ਼ਾਂਤੀ ਅਤੇ ਖੁਸ਼ਹਾਲੀ ਬਣੀ ਰਹੇ | ਉਨ੍ਹਾਂ ਕਿਹਾ ਕਿ ਅਸੀਂ ਗੁਰੂ ਸਾਹਿਬਾਨ ਦੇ ਦੱਸੇ ਹੋਏ ਆਦਰਸ਼ਾਂ ਅਤੇ ਮਾਰਗ 'ਤੇ ਚੱਲ ਕੇ ਇਕ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰ ਸਕਦੇ ਹਾਂ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਸੀ ਭਾਈਚਾਰਾ ਕਾਇਮ ਰੱਖਣਾ ਚਾਹੀਦਾ ਹੈ ਅਤੇ ਹਰ ਧਰਮ ਦਾ ਸਨਮਾਨ ਕਰਦੇ ਹੋਏ ਗੁਰੂ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾ ਕੇ ਮਾਨਵ ਸਮਾਜ ਨੂੰ ਅੱਗੇ ਵਧਾਉਣਾ ਚਾਹੀਦਾ ਹੈ | ਉਨ੍ਹਾਂ ਸ਼ੋ੍ਰਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀਆਂ ਸੰਗਤਾਂ ਲਈ ਕੀਤੇ ਜਾਂਦੇ ਪ੍ਰਬੰਧਾਂ ਦੀ ਵੀ ਪ੍ਰਸ਼ੰਸਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਵਲੋਂ ਨਵ-ਨਿਯੁਕਤ ਦਿਹਾਤੀ ਜ਼ਿਲ੍ਹਾ ਪੁਲਿਸ ਕਪਤਾਨ ਦਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਵਿਖੇ 12 ਤੇ 14 ਜੂਨ ਨੂੰ ਮਨਾਇਆ ਜਾਵੇਗਾ 'ਫ਼ਤਹਿ ਦਿਵਸ'
Ad Position 24
No active advertisement