ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਦੇ ਚੇਅਰਮੈਨ ਰਜਿੰਦਰ ਸਿੰਘ ਮਰਵਾਹਾ ਦੀ ਅਗਵਾਈ ਹੇਠ ਉਨ੍ਹਾਂ ਦੀ ਟੀਮ ਵਲੋਂ ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਦੇ ਨਵ-ਨਿਯੁਕਤ ਸੀਨੀਅਰ ਸੁਪਰਡੈਂਟ ਪੁਲਿਸ ਕੰਵਲਜੀਤ ਸਿੰਘ ਚਾਹਲ ਦਾ ਸਵਾਗਤ ਕੀਤਾ ਗਿਆ | ਮਰਵਾਹਾ ਨੇ ਜ਼ਿਲ੍ਹਾ ਪੁਲਿਸ ਕਪਤਾਨ ਦੀ ਨਿਪੁੰਨ ਕਾਰਗੁਜ਼ਾਰੀ ਦੀ ਸਲਾਹੁਣਾ ਕਰਦਿਆਂ ਹੋਇਆਂ ਕਿਹਾ ਕਿ ਆਸਟ੍ਰੇਲੀਆ ਤੋਂ ਅੰਮਿ੍ਤਸਰ ਆਏ ਅਧਿਆਪਕ ਦਾ ਉਸ ਦੇ ਭਰਾ, ਭਰਜਾਈ ਅਤੇ ਭਤੀਜੇ ਵਲੋਂ ਕੀਤੇ ਕਤਲ ਦੇ ਭੇਦ ਨੂੰ ਕੰਵਲਜੀਤ ਸਿੰਘ ਚਾਹਲ ਦੀ ਅਗਵਾਈ ਹੇਠ ਪੁਲਿਸ ਅਧਿਕਾਰੀਆਂ ਨੇ ਕੁਝ ਘੰਟਿਆਂ 'ਚ ਹੀ ਸੁਲਝਾ ਕੇ ਪੀੜਤ ਪਰਿਵਾਰ ਨੂੰ ਨਿਆਂ ਮਿਲਣ ਦੀ ਆਸ ਬੱਝਾਈ ਹੈ | ਇਸ ਮੌਕੇ ਜ਼ਿਲ੍ਹਾ ਪੁਲਿਸ ਕਪਤਾਨ ਨੂੰ ਰਜਿੰਦਰ ਸਿੰਘ ਮਰਵਾਹਾ, ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਅੰਮਿ੍ਤਸਰ ਚੈਪਟਰ ਦੇ ਚੇਅਰਮੈਨ ਹਰਪ੍ਰੀਤ ਸਿੰਘ ਭਾਟੀਆ, ਸੀ. ਏ. ਅਮਰਜੀਤ ਸਿੰਘ ਨਾਰੰਗ, ਜਤਿੰਦਰਪਾਲ ਸਿੰਘ ਬੌਬੀ ਬਾਦਸ਼ਾਹ, ਸ਼ਸ਼ੀ, ਇੰਦਰਬੀਰ ਸਿੰਘ, ਸਰਬਰਿੰਦਰ ਸਿੰਘ ਸੋਨੂੰ ਵਲੋਂ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ |