ਸੁਲਤਾਨਵਿੰਡ, 8 ਜੂਨ (ਗੁਰਨਾਮ ਸਿੰਘ ਬੁੱਟਰ)-ਯੁੱਧ ਨਸ਼ਿਆਂ ਵਿਰੁੱਧ ਜਿੱਥੇ ਪੰਜਾਬ ਸਰਕਾਰ ਵਲੋਂ ਮੁਹਿੰਮ ਚਲਾਈ ਗਈ ਹੈ ਉੱਥੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੀਆਂ ਸਖਤ ਹਦਾਇਤਾਂ 'ਤੇ ਪੁਲਿਸ ਥਾਣਾ ਸੁਲਤਾਨਵਿੰਡ ਵਲੋਂ 2 ਵਿਅਕਤੀਆਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਮੌਕੇ ਜਾਣਾਕਾਰੀ ਦੇਂਦਿਆਂ ਪੁਲਿਸ ਥਾਣਾ ਸੁਲਤਾਨਵਿੰਡ ਦੇ ਥਾਣਾ ਮੁੱਖੀ ਇੰਸਪੈਕਟਰ ਮੋਹਿਤ ਕੁਮਾਰ ਨੇ ਕਿਹਾ ਕਿ ਏ. ਐੱਸ. ਆਈ. ਗੁਰਿੰਦਰਜੀਤ ਸਿੰਘ ਦੀ ਅਗਵਾਈ ਹੇਠ, ਏ. ਐੱਸ. ਆਈ. ਗੁਰਦੇਵ ਸਿੰਘ, ਹੌਲਦਾਰ ਬਿਕਰਮਜੀਤ ਸਿੰਘ ਤੇ ਹੌਲਦਾਰ ਹਰਮਨਜੋਤ ਸਿੰਘ ਵਲੋਂ ਤਰਨਤਾਰਨ ਰੋਡ ਸਥਿਤ ਵਧਾਵਾ ਸਿੰਘ ਕਾਲੋਨੀ ਵਿਚ ਵਾਹਨਾਂ ਦੀ ਕੀਤੀ ਜਾ ਰਹੀ ਚੈਕਿੰਗ ਅਤੇ ਗਸ਼ਤ ਦੌਰਾਨ ਦੋ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੇ ਇਨ੍ਹਾਂ ਵਿਅਕਤੀਆਂ ਦੇ ਹੱਥ ਵਿਚ ਇਕ ਕਾਲੇ ਰੰਗ ਦਾ ਲਿਫਾਫਾ ਫੜਿਆ ਹੋਇਆ ਸੀ ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਪਾਰਟੀ ਵਲੋਂ ਇਨ੍ਹਾਂ ਵਿਅਕਤੀਆਂ ਨੂੰ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ ਬਰਾਮਦ ਹੋਈ ਤੇ ਇਨ੍ਹਾਂ ਵਿਅਕਤੀਆਂ ਖਿਲਾਫ ਪੁਲਿਸ ਥਾਣਾ ਸੁਲਤਾਨਵਿੰਡ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਜਿਨ੍ਹਾਂ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਕਾਰਜ ਸਿੰਘ, ਭੁਪਿੰਦਰ ਸਿੰਘ ਜਗਜੀਤ ਸਿੰਘ ਦੋਵੇਂ ਵਾਸੀ ਸਖੀਰਾ ਪੁਲਿਸ ਥਾਣਾ ਸਰਹਾਲੀ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ |