05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 09-06-2026
ਅੰਮਿ੍ਤਸਰ, 8 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਦੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਕਾਰਤਿਕੇਯ ਕਾਕਰੀਆ ਤੇ ਤਾਨਿਸ਼ ਗਰਗ ਨੇ ਜੇ. ਈ. ਈ. ਐਡਵਾਂਸਡ 2026 'ਚ ਸ਼ਾਨਦਾਰ ਸਫਲਤਾ ਹਾਸਿਲ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ | ਸਕੂਲ ਦੀ ਪਿ੍ੰਸੀਪਲ ਡਾ. ਅੰਜਨਾ ਗੁਪਤਾ ਨੇ ਖੁਸ਼ੀ ਪ੍ਰਗਟ ਕਰਦਿਆਂ ਦੱਸਿਆ ਕਿ ਕਾਰਤਿਕੇਯ ਕਾਕਰੀਆ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਲ ਇੰਡੀਆ ਰੈਂਕ 1022 ਹਾਸਲ ਕਰਕੇ ਜ਼ਿਲ੍ਹੇ 'ਚ ਦੂਜਾ ਸਥਾਨ ਪ੍ਰਾਪਤ ਕੀਤਾ | ਇਸੇ ਤਰ੍ਹਾਂ ਤਾਨਿਸ਼ ਗਰਗ ਨੇ ਵੀ ਆਲ ਇੰਡੀਆ ਰੈਂਕ 19000 ਪ੍ਰਾਪਤ ਕਰਕੇ ਆਪਣੀ ਯੋਗਤਾ ਅਤੇ ਮਿਹਨਤ ਦਾ ਸਬੂਤ ਦਿੱਤਾ | ਦੇਸ਼ ਦੀਆਂ ਸਭ ਤੋਂ ਪ੍ਰਤਿਸ਼ਠਿਤ ਅਤੇ ਮੁਕਾਬਲਾਤੀ ਇੰਜੀਨੀਅਰਿੰਗ ਦਾਖ਼ਲਾ ਪ੍ਰੀਖਿਆਵਾਂ ਵਿਚੋਂ ਇਕ ਜੇ. ਈ. ਈ. ਐਡਵਾਂਸਡ 'ਚ ਪ੍ਰਾਪਤ ਇਹ ਸਫਲਤਾ ਦੋਵੇਂ ਵਿਦਿਆਰਥੀਆਂ ਦੀ ਕਠੋਰ ਮਿਹਨਤ, ਅਨੁਸ਼ਾਸਨ, ਦਿ੍ੜ ਨਿਸ਼ਚੇ ਅਤੇ ਲਗਾਤਾਰ ਯਤਨਾਂ ਦਾ ਨਤੀਜਾ ਹੈ | ਇਹ ਉਪਲਬਧੀ ਨਾ ਸਿਰਫ਼ ਸਕੂਲ ਲਈ ਮਾਣ ਦੀ ਗੱਲ ਹੈ, ਸਗੋਂ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ | ਉਨ੍ਹਾਂ ਨੇ ਦੋਵੇਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਸ ਮਹੱਤਵਪੂਰਨ ਉਪਲਬੱਧੀ ਲਈ ਵਧਾਈ ਦਿੱਤੀ | ਇਸ ਮੌਕੇ ਸਕੂਲ ਦੇ ਪ੍ਰਬੰਧਕ ਡਾ. ਐੱਸ. ਕੇ. ਅਰੋੜਾ ਨੇ ਵੀ ਪਿ੍ੰਸੀਪਲ ਡਾ. ਅਰਫ਼ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਦੀ ਨਹੀਂ, ਸਗੋਂ ਪੂਰੇ ਸਕੂਲ ਦੇ ਸਾਂਝੇ ਯਤਨਾਂ ਦੀ ਜਿੱਤ ਹੈ | ਇਸ ਤਰ੍ਹਾਂ ਦੇ ਨਤੀਜੇ ਇਹ ਸਾਬਤ ਕਰਦੇ ਹਨ ਕਿ ਡੀ. ਏ. ਵੀ. ੰਜਨਾ ਗੁਪਤਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਰਤਿਕੇਯ ਅਤੇ ਤਾਨਿਸ਼ ਦੀ ਇਹ ਵਿਸ਼ੇਸ਼ ਸਫਲਤਾ ਉਨ੍ਹਾਂ ਦੀ ਮਿਹਨਤ, ਲਗਨ ਅਤੇ ਸਹੀ ਮਾਰਗਦਰਸ਼ਨ ਦਾ ਨਤੀਜਾ ਹੈ | ਇਹ ਸਫਲਤਾ ਸਿਇੰਟਰਨੈਸ਼ਨਲ ਸਕੂਲ ਸਿੱਖਿਆ ਦੇ ਨਾਲ-ਨਾਲ ਵਿਦਿਆਰਥੀਆਂ ਦੇ ਚਰਿੱਤਰ ਨਿਰਮਾਣ ਅਤੇ ਆਤਮ- ਵਿਸ਼ਵਾਸ ਦੇ ਵਿਕਾਸ 'ਤੇ ਵੀ ਵਿਸ਼ੇਸ਼ ਧਿਆਨ ਦਿੰਦਾ ਹੈ | ਉਨ੍ਹਾਂ ਨੇ ਮਾਣ ਪ੍ਰਗਟਾਇਆ ਕਿ ਸਕੂਲ ਦੇ ਵਿਦਿਆਰਥੀ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਚਮਕਾ ਰਹੇ ਹਨ | ਉਨ੍ਹਾਂ ਨੇ ਕਾਰਤਿਕੇਯ ਅਤੇ ਤਾਨਿਸ਼ ਦੇ ਮਾਪਿਆਂ ਅਤੇ ਸਾਰੇ ਅਧਿਆਪਕਾਂ ਨੂੰ ਇਸ ਸਫਲਤਾ ਲਈ ਦਿਲੋਂ ਵਧਾਈ ਦਿੱਤੀ ਅਤੇ ਦੋਵੇਂ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਸ਼ਹੀਦੀ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਕਰਵਾਇਆ ਅਗਲੀ ਖ਼ਬਰ ਪੁਲਿਸ ਵਲੋਂ 2 ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ
Ad Position 24
No active advertisement