05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰੂ ਅਰਜਨ ਦੇਵ ਜੀ ਸ਼ਹੀਦੀ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 09-06-2026
ਅੰਮਿ੍ਤਸਰ, 8 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਵਿਖੇ ਯੂਨਾਈਟਿਡ ਸਿਖ਼ਜ਼ ਵਲੋਂ ਗੁਰੂ ਅਰਜਨ ਦੇਵ ਜੀ ਸ਼ਹੀਦੀ ਮੈਮੋਰੀਅਲ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ | ਇਹ ਮੈਚ ਸ੍ਰੀ ਨਨਕਾਣਾ ਸਾਹਿਬ ਅਤੇ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ) ਦੀਆਂ ਦੋਵਾਂ ਟੀਮਾਂ ਨੇ ਆਪਸ ਦੇ ਵਿਚ ਖੇਡੇ ਅਤੇ ਦੋਵੇਂ ਮੈਚ ਸ੍ਰੀ ਨਨਕਾਣਾ ਸਾਹਿਬ ਦੀ ਟੀਮ ਨੇ ਜਿੱਤੇ | ਯੂਨਾਈਟਿਡ ਸਿੱਖ ਦੇ ਪ੍ਰੋਜੈਕਟ ਮੈਨੇਜਰ ਮਹਿੰਦਰਪਾਲ ਸਿੰਘ ਕਿ੍ਕਟਰ ਨੇ 'ਅਜੀਤ' ਨਾਲ ਇਹ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਦੇਸ਼-ਵਿਦੇਸ਼ 'ਚ ਇਹ ਸ਼ਹੀਦੀ ਮੈਮੋਰੀਅਲ ਟੂਰਨਾਮੈਂਟ ਕਰਵਾਏ ਜਾ ਰਹੇ ਹਨ | ਸ੍ਰੀ ਨਨਕਾਣਾ ਸਾਹਿਬ ਵਿਖੇ ਯੂਨਾਈਟਿਡ ਸਿੱਖ ਦੇ ਡਾਇਰੈਕਟਰ ਹਰਦਿਆਲ ਸਿੰਘ ਪਿਸ਼ਾਵਰ ਦੀ ਅਗਵਾਈ ਦੇ ਵਿਚ ਕਰਵਾਏ ਗਏ ਟੂਰਨਾਮੈਂਟ ਦੌਰਾਨ ਹਾਜ਼ਰ ਸੰਗਤ 'ਚ ਚਾਹ ਅਤੇ ਲੱਸੀ ਵਰਤਾਈ ਗਈ | ਉਨ੍ਹਾਂ ਨੇ ਦੱਸਿਆ ਕਿ ਇਹ ਟੂਰਨਾਮੈਂਟ ਸ੍ਰੀ ਨਨਕਾਣਾ ਸਾਹਿਬ ਵਿਖੇ ਗੁਰਦੁਆਰਾ ਬਾਲ ਲੀਲਾ ਸਾਹਿਬ ਵਿਖੇ ਖ਼ਤਮ ਹੋ ਚੁਕੇ ਸਰੋਵਰ ਦੇ ਅੰਦਰ ਕਰਾਇਆ ਗਿਆ | ਸ੍ਰੀ ਨਨਕਾਣਾ ਸਾਹਿਬ ਦੀ ਟੀਮ 'ਚ ਕੈਪਟਨ ਰਵਿੰਦਰ ਸਿੰਘ ਰਵੀ, ਮਹਿੰਦਰਪਾਲ ਸਿੰਘ ਰਵੀ, ਗੁਲਾਬ ਸਿੰਘ, ਮਨਿੰਦਰ ਸਿੰਘ, ਗੁਰਮੀਤ ਸਿੰਘ, ਸਰਬਤ ਸਿੰਘ, ਗੁਰਚਰਨ ਸਿੰਘ, ਪ੍ਰਦੀਪ ਸਿੰਘ, ਹਰਜਿੰਦਰ ਸਿੰਘ, ਅਮਰੀਕ ਸਿੰਘ, ਮਨਜੀਤ ਸਿੰਘ, ਬਲਜੀਤ ਸਿੰਘ ਅਤੇ ਤੇਵਰਾਜ ਸਿੰਘ ਸ਼ਾਮਿਲ ਸਨ | ਜਦਕਿ ਸ੍ਰੀ ਪੰਜਾ ਸਾਹਿਬ ਦੀ ਟੀਮ 'ਚ ਕੈਪਟਨ ਜਗਜੀਤ ਸਿੰਘ, ਧਰਮਿੰਦਰ ਸਿੰਘ, ਰਜਿੰਦਰ ਸਿੰਘ, ਜਜ਼ਬੀਰ ਸਿੰਘ, ਮੋਨੀ ਸਿੰਘ, ਹਰਪਿੰਦਰ ਸਿੰਘ, ਹਰਮੀਤ ਸਿੰਘ, ਜਗਤਾਰ ਸਿੰਘ, ਬੇਅੰਤ ਸਿੰਘ, ਪਜਿੰਦਰ ਸਿੰਘ, ਜਤਿੰਦਰ ਸਿੰਘ ਅਤੇ ਗੁਲਾਬ ਸਿੰਘ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ 'ਚ ਅੰਮਿ੍ਤਸਰ ਨੇ ਦੂਜੇ ਜ਼ਿਲਿ੍ਹਆਂ ਨੂੰ ਪਛਾੜਿਆ ਅਗਲੀ ਖ਼ਬਰ ਡੀ. ਏ. ਵੀ. ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜੇ. ਈ. ਈ. ਐਡਵਾਂਸਡ 'ਚ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24
No active advertisement