ਅੰਮਿ੍ਤਸਰ, 8 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਨਗਰ ਸੁਧਾਰ ਟਰੱਸਟ ਅੰਮਿ੍ਤਸਰ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਉੱਤਰੀ ਵਿਧਾਨ ਸਭਾ ਹਲਕੇ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਹਲਕੇ 'ਚ ਵੱਡੇ ਪੱਧਰ 'ਤੇ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ | ਉਨ੍ਹਾਂ ਕਪੂਰ ਕਾਲੋਨੀ 'ਚ ਸੜਕਾਂ ਅਤੇ ਗਲੀਆਂ ਦੀ ਉਸਾਰੀ, ਵਾਰਡ ਨੰਬਰ 17 ਮੁਸਤਫਾਬਾਦ 'ਚ ਇਕ ਨਵੇਂ ਟਿਊਬਵੈੱਲ ਦਾ ਉਦਘਾਟਨ ਅਤੇ ਚਾਂਦ ਐਵੀਨਿਊ 'ਚ ਸੀਵਰੇਜ ਸਿਸਟਮ ਦੀ ਮੁਰੰਮਤ ਦਾ ਉਦਘਾਟਨ ਕੀਤਾ | ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਵਿਕਾਸ ਪ੍ਰੋਜੈਕਟ ਉੱਤਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਅਤੇ ਪੰਚਾਇਤਾਂ 'ਚ ਲੋਕਾਂ ਦੀ ਸਹੂਲਤ ਲਈ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ, ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ, ਟਿਊਬਵੈੱਲ, ਸੜਕਾਂ ਅਤੇ ਗਲੀਆਂ ਦਾ ਨਿਰਮਾਣ ਕਰਨ ਲਈ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਉਮੀਦਾਂ ਅਨੁਸਾਰ ਹਲਕੇ ਦੇ ਹਰ ਖੇਤਰ ਦਾ ਵਿਕਾਸ ਕਰਨ ਲਈ ਤਨਦੇਹੀ ਨਾਲ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਪ੍ਰਦਾਨ ਕਰ ਰਹੀ ਹੈ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪਿ੍ਯੰਕਾ ਸ਼ਰਮਾ, ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਅਤੇ ਇਲਾਕੇ ਦੇ ਪ੍ਰਮੁੱਖ ਲੋਕ ਮੌਜੂਦ ਸਨ |