09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਐੱਸ. ਆਈ. ਆਰ. ਤਹਿਤ ਵੋਟਰਾਂ ਨੂੰ ਜਾਗਰੂਕ ਕਰੇਗੀ ਕਾਂਗਰਸ : ਰਿੰਕੂ ਨਰੂਲਾ <br/>

Ad Position 21
repet_subhas-goyals [Copy P29]
ਸੀਨੀਅਰ ਕਾਂਗਰਸੀ ਆਗੂ ਸੰਜੀਵ ਅਰੋੜਾ ਨੂੰ ਸਨਮਾਨਿਤ ਕਰਦੇ ਹੋਏ ਜਗਦੀਪ ਸਿੰਘ ਰਿੰਕੂ ਨਰੂਲਾ | ਤਸਵੀਰ ਹਰਜੀਤ ਸਿੰਘ <br/> 10-06-2026
ਅੰਮਿ੍ਤਸਰ, 9 ਜੂਨ (ਰੇਸ਼ਮ ਸਿੰਘ)-ਦੱਖਣੀ ਹਲਕੇ ਤੋਂ ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਕੌਂਸਲਰ ਜਗਦੀਪ ਸਿੰਘ ਰਿੰਕੂ ਨਰੂਲਾ ਵਲੋਂ ਸੀਨੀਅਰ ਕਾਂਗਰਸੀ ਆਗੂ ਸੰਜੀਵ ਅਰੋੜਾ ਵਲੋਂ ਅੰਮਿ੍ਤਸਰ ਦੇ ਐੱਸ. ਆਈ. ਆਰ. ਕੋਆਰਡੀਨੇਟਰ ਨਿਯੁਕਤ ਕੀਤੇ ਗਏ ਵਿਪਿਨ ਆਨੰਦ ਅਤੇ ਜ਼ਿਲ•ਾ ਕਾਂਗਰਸ ਕਮੇਟੀ ਸ਼ਹਿਰੀ ਦੇ ਉਪ ਪ੍ਰਧਾਨ ਬਣਾਏ ਗਏ ਸੰਜੇ ਸਾਗਰ ਗੁਪਤਾ ਦਾ ਸਨਮਾਨ ਕੀਤਾ ਗਿਆ | ਸ: ਰਿੰਕੂ ਨਰੂਲਾ ਨੇ ਕਿਹਾ ਕਿ ਐੱਸ.ਆਈ.ਆਰ. ਨਾਲ ਸੰਬੰਧਿਤ ਸਮੱਸਿਆਵਾਂ ਅਤੇ ਵੋਟਰਾਂ ਦੇ ਅਧਿਕਾਰਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਨੂੰ ਉਸ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨਾ ਕਾਂਗਰਸ ਪਾਰਟੀ ਦੀ ਪ੍ਰਾਥਮਿਕਤਾ ਹੈ | ਜਿਸ ਤਹਿਤ ਕਾਂਗਰਸ ਵਰਕਰ ਘਰ-ਘਰ ਜਾ ਕੇ ਵੋਟਰਾਂ ਨੂੰ ਜਾਗਰੂਕ ਕਰਨਗੇ, ਤਾਂ ਜੋ ਕਿਸੇ ਵੀ ਯੋਗ ਵੋਟਰ ਦਾ ਨਾਮ ਵੋਟਰ ਸੂਚੀ ਵਿਚੋਂ ਨਾ ਕੱਟਿਆ ਜਾਵੇ | ਉਨ੍ਹਾਂ ਦੱਸਿਆ ਕਿ ਪੂਰੇ ਸ਼ਹਿਰ ਵਿਚ ਬੂਥ ਪੱਧਰ 'ਤੇ ਬੀ.ਐੱਲ.ਓ.-2 ਨਿਯੁਕਤ ਕੀਤੇ ਜਾਣਗੇ ਜੋ ਵੋਟਰ ਸੂਚੀ ਨਾਲ ਜੁੜੇ ਮਾਮਲਿਆਂ ਵਿਚ ਲੋਕਾਂ ਦੀ ਮਦਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਹਿਯੋਗ ਦੇਣਗੇ | ਇਸ ਮੌਕੇ ਲਖਨ, ਲਾਡੀ, ਭਾਟੀਆ, ਕਮਲ ਮਹਿਰਾ, ਸੁਕੇਸ਼ ਆਨੰਦ ਸਮੇਤ ਕਾਂਗਰਸ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਸਿੱਖ ਚੈਂਬਰ ਆਫ਼ ਕਾਮਰਸ ਪੰਜਾਬ ਨੇ ਰਾਜਬੀਰ ਸਿੰਘ ਸ਼ੰਟੀ ਨੂੰ ਦੋਆਬਾ ਖੇਤਰ ਦਾ ਥਾਪਿਆ ਪ੍ਰਧਾਨ <br/> ਅਗਲੀ ਖ਼ਬਰ ਰੇਲਵੇ ਰਿਟਾਇਰਡ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ <br/>
Ad Position 24