09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਮੇਅਰ ਤੇ ਕਮਿਸ਼ਨਰ ਵਲੋਂ ਵਿਕਾਸ ਕਾਰਜਾਂ ਸੰਬੰਧੀ ਮੀਟਿੰਗ <br/>

Ad Position 21
repet_subhas-goyals [Copy P29]
ਨਗਰ ਨਿਗਮ ਦੇ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕਰਦੇ ਹੋਏ | ਤਸਵੀਰ : ਹਰਜੀਤ ਸਿੰਘ<br/> 10-06-2026

ਅੰਮਿ੍ਤਸਰ, 9 ਜੂਨ (ਹਰਮਿੰਦਰ ਸਿੰਘ)-ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਅਤੇ ਆਮ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਤੁਰੰਤ ਹੱਲ ਕਰਨ ਲਈ ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਵਲੋਂ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ, ਜਿਸ 'ਚ ਓਪਰੇਸ਼ਨ ਐਂਡ ਮੈਂਟੀਨੈਂਸ, ਸਿਵਲ ਅਤੇ ਸਟ੍ਰੀਟ ਲਾਈਟ ਵਿਭਾਗਾਂ ਦੇ ਕੰਮਾਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ ਗਿਆ |
ਮੀਟਿੰਗ ਦੌਰਾਨ ਮੇਅਰ ਅਤੇ ਕਮਿਸ਼ਨਰ ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਚੱਲ ਰਹੇ ਕੰਮਾਂ ਵਿਚ ਤੇਜ਼ੀ ਲਿਆਉਣ, ਸਟ੍ਰੀਟ ਲਾਈਟਾਂ ਦੀ ਵਿਵਸਥਾ ਨੂੰ ਤੁਰੰਤ ਦਰੁਸਤ ਕਰਨ ਅਤੇ ਸੀਵਰੇਜ ਤੇ ਪਾਣੀ ਦੀ ਸਪਲਾਈ ਨਾਲ ਜੁੜੀਆਂ ਜਨਤਕ ਸ਼ਿਕਾਇਤਾਂ 'ਤੇ ਗੰਭੀਰ ਚਰਚਾ ਕੀਤੀ | ਮੇਅਰ ਭਾਟੀਆ ਨੇ ਸਪੱਸ਼ਟ ਕੀਤਾ ਕਿ ਵਿਕਾਸ ਕਾਰਜਾਂ 'ਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਕਮਿਸ਼ਨਰ ਸ਼ੇਰਗਿੱਲ ਨੇ ਸ਼ਹਿਰ ਦੀਆਂ ਸਟਰੀਟ ਲਾਈਟਾਂ ਦੀਆਂ ਤਾਰਾਂ ਅਤੇ ਨਿਗਮ ਦੇ ਪਾਰਕਾਂ ਅਤੇ ਸੜਕਾਂ ਤੋਂ ਸਾਮਾਨ ਚੋਰੀ ਹੋਣ ਦੇ ਮਾਮਲੇ 'ਚ ਸਖ਼ਤ ਰਵੱਈਆ ਅਖਤਿਆਰ ਕੀਤਾ | ਉਨ੍ਹਾਂ ਕਿਹਾ ਕਿ ਨਿਗਮ ਦੇ ਸਾਮਾਨ ਚੋਰੀ ਸੰਬੰਧੀ ਪੁਲਿਸ ਨੂੰ ਕਈ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ, ਪਰ ਪੁਲਿਸ ਵਲੋਂ ਇਨ੍ਹਾਂ ਸ਼ਿਕਾਇਤਾਂ 'ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾਂਦੀ | ਉਨ੍ਹਾਂ ਨਿਗਮ ਮੁਲਾਜ਼ਮਾਂ ਨੂੰ ਚੌਕਸ ਰਹਿਣ ਦੀਆਂ ਹਦਾਇਤਾਂ ਕੀਤੀਆਂ ਤੇ ਅਧਿਕਾਰੀਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਡਿਊਟੀ ਵਿਚ ਲਾਪ੍ਰਵਾਹੀ ਵਰਤਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਸਮੂਹ ਸਟਾਫ਼ ਨੂੰ ਹਦਾਇਤ ਕੀਤੀ ਕਿ ਨਿਰਧਾਰਿਤ ਸਮੇਂ ਅੰਦਰ ਕੰਮ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਕੋਈ ਦਿੱਕਤ ਨਾ ਆਵੇ | ਇਸ ਮੌਕੇ 'ਤੇ ਐੱਸ. ਈ. ਸੰਦੀਪ ਸਿੰਘ, ਐਕਸੀਅਨ ਭਲਿੰਦਰ ਸਿੰਘ, ਐਕਸੀਅਨ ਐੱਸ.ਪੀ. ਸਿੰਘ, ਐੱਸ.ਡੀ.ਓ. ਸੁਰਿੰਦਰ ਸਿੰਘ, ਅਨੂਦੀਪਕ ਸਿੰਘ ਤੇ ਸੰਬੰਧਿਤ ਜੇ. ਈ. ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਛੇਵੇਂ ਪਾਤਿਸ਼ਾਹ ਦੇ ਗੁਰਿਆਈ ਪੁਰਬ ਮੌਕੇ ਗੁਰਮਤਿ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਭਾਜਪਾ ਨੇ ਗੌਰਵ ਭੰਡਾਰੀ ਨੂੰ ਹਲਕਾ ਅਟਾਰੀ ਦਾ ਇੰਚਾਰਜ ਲਗਾਇਆ <br/>
Ad Position 24