10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਦਾ ਤਬਾਦਲਾ, ਕੰਵਲਜੀਤ ਸਿੰਘ ਸੰਧੂ ਨੂੰ ਮਿਲੀ ਜ਼ਿੰਮੇਵਾਰੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਅੰਮਿ੍ਤਸਰ, 9 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਵਲੋਂ ਪ੍ਰਸ਼ਾਸਨਿਕ ਫੇਰ ਬਦਲ ਤਹਿਤ ਕੀਤੀਆਂ ਗਈਆਂ ਨਿਯੁਕਤੀਆਂ 'ਚ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਰਾਜੇਸ਼ ਕੁਮਾਰ ਸ਼ਰਮਾ ਦੀ ਬਦਲੀ ਅੰਮਿ੍ਤਸਰ ਤੋਂ ਗੁਰਦਾਸਪੁਰ ਕਰ ਦਿੱਤੀ ਗਈ ਹੈ | ਦੱਸਣ ਯੋਗ ਹੈ ਕਿ ਰਾਜੇਸ਼ ਕੁਮਾਰ ਸ਼ਰਮਾ ਕਰੀਬ ਦਸ ਮਹੀਨੇ ਪਹਿਲਾਂ ਹੀ ਗੁਰਦਾਸਪੁਰ ਤੋਂ ਅੰਮਿ੍ਤਸਰ ਬਦਲੀ ਕਰਾ ਕੇ ਆਏ ਸਨ | ਵਿਭਾਗ ਅਨੁਸਾਰ ਹੁਣ ਅੰਮਿ੍ਤਸਰ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਵਜੋਂ ਕੰਵਲਜੀਤ ਸਿੰਘ ਸੰਧੂ ਨੂੰ ਵਾਧੂ ਚਾਰਜ ਦਿੱਤਾ ਗਿਆ ਹੈ, ਜੋ ਇਸ ਵੇਲੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਅੰਮਿ੍ਤਸਰ ਆਪਣੀ ਜ਼ਿੰਮੇਵਾਰੀ ਨਿਭਾ ਰਹੇ ਹਨ | ਇਸ ਤੋਂ ਇਲਾਵਾ ਕੰਵਲਜੀਤ ਸਿੰਘ ਸੰਧੂ ਨੂੰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਪ੍ਰਾਇਮਰੀ) ਦਾ ਕਾਰਜਭਾਰ ਵੀ ਸੌਂਪਿਆ ਗਿਆ ਹੈ | ਇਸ ਸਬੰਧੀ ਕੰਵਲਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪਹਿਲਾਂ ਵਾਂਗ ਹੀ ਪੂਰੀ ਇਮਾਨਦਾਰੀ ਅਤੇ ਤਨ ਦੇਹੀ ਨਾਲ ਨਿਭਾਉਣਗੇ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋ. ਕਰਮਜੀਤ ਸਿੰਘ ਵਲੋਂ ਇਕੱਤਰਤਾ <br/> ਅਗਲੀ ਖ਼ਬਰ ਭਾਜਪਾ ਦੇ ਕੌਮੀ ਸਕੱਤਰ ਓ. ਪੀ. ਧਨਖੜ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ <br/>
Ad Position 24