10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪ੍ਰੋ. ਕਰਮਜੀਤ ਸਿੰਘ ਵਲੋਂ ਇਕੱਤਰਤਾ <br/>

Ad Position 21
repet_subhas-goyals [Copy P29]
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ, ਨਾਲ ਰਜਿਸਟਰਾਰ ਡਾ. ਕੇ. ਐੱਸ. ਚਾਹਲ ਤੇ ਡਾ. ਹਰਵਿੰਦਰ ਸਿੰਘ ਸੈਣੀ ਆਦਿ | ਤਸਵੀਰ : ਨਿਰਮਲ ਸਟੂਡੀਓ <br/> 10-06-2026
ਅੰਮਿ੍ਤਸਰ, 9 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ 51ਵੀਂ ਸਲਾਨਾ ਕਨਵੋਕੇਸ਼ਨ ਨੂੰ ਸ਼ਾਨਦਾਰ ਅਤੇ ਯਾਦਗਾਰੀ ਢੰਗ ਨਾਲ ਕਰਵਾਉਣ ਲਈ ਯੂਨੀਵਰਸਿਟੀ ਪ੍ਰਸ਼ਾਸਨ ਵਲੋਂ ਤਿਆਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ | ਇਸ ਸਬੰਧੀ ਅੱਜ ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਇਕ ਉੱਚ ਪੱਧਰੀ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਕੀਤੀ | ਮੀਟਿੰਗ ਦੌਰਾਨ ਕਨਵੋਕੇਸ਼ਨ ਨਾਲ ਸੰਬੰਧਿਤ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਉੱਚ ਪੱਧਰੀ ਕਮੇਟੀਆਂ ਦਾ ਗਠਨ ਕੀਤਾ ਗਿਆ | ਇਨ੍ਹਾਂ ਕਮੇਟੀਆਂ ਨੂੰ ਸਟੇਜ ਪ੍ਰਬੰਧਨ, ਬੈਠਣ ਦੀ ਵਿਵਸਥਾ, ਰੋਸ਼ਨੀ ਅਤੇ ਸਾਊਾਡ ਸਿਸਟਮ, ਸੁਰੱਖਿਆ ਅਤੇ ਅਨੁਸ਼ਾਸਨ, ਸਫ਼ਾਈ, ਸਜਾਵਟ, ਮਹਿਮਾਨਾਂ ਦੀ ਆਵਾਜਾਈ, ਰਿਹਾਇਸ਼, ਭੋਜਨ ਅਤੇ ਪ੍ਰੋਟੋਕੋਲ ਸੰਬੰਧੀ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ | ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਦੱਸਿਆ ਕਿ ਇਹ 51ਵੀਂ ਸਲਾਨਾ ਕਨਵੋਕੇਸ਼ਨ 12 ਜੁਲਾਈ ਨੂੰ ਯੂਨੀਵਰਸਿਟੀ ਦੇ ਗੋਲਡਨ ਜੁਬਲੀ ਕਨਵੈਂਸ਼ਨ ਸੈਂਟਰ ਵਿਖੇ ਕਰਵਾਈ ਜਾਵੇਗੀ | ਯੂਨੀਵਰਸਿਟੀ ਦੇ ਕੁਲਪਤੀ ਅਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਇਸ ਕਨਵੋਕੇਸ਼ਨ ਦੀ ਪ੍ਰਧਾਨਗੀ ਕਰਨਗੇ ਅਤੇ ਕਨਵੋਕੇਸ਼ਨ ਭਾਸ਼ਣ ਦੇਣਗੇ | ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਅਮਰੀਕਾ ਵਿਚ ਐਟਾਰਨੀ ਐਟ ਲਾ ਵਜੋਂ ਸੇਵਾਵਾਂ ਨਿਭਾਅ ਰਹੇ ਜਸਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਵਿਲੱਖਣ ਪ੍ਰਾਪਤੀਆਂ ਤੇ ਯੂਨੀਵਰਸਿਟੀ ਪ੍ਰਤੀ ਯੋਗਦਾਨ ਨੂੰ ਧਿਆਨ ਵਿਚ ਰੱਖਦਿਆਂ ਇਸ ਕਨਵੋਕੇਸ਼ਨ ਦੌਰਾਨ ਆਨਰ ਕਾਜ਼ਾ ਡਾਕਟਰੇਟ ਡਿਗਰੀ ਨਾਲ ਸਨਮਾਨਿਤ ਕੀਤਾ ਜਾਵੇਗਾ | ਮੀਟਿੰਗ ਵਿਚ ਡੀਨ ਅਕਾਦਮਿਕ ਮਾਮਲੇ ਡਾ. ਹਰਵਿੰਦਰ ਸਿੰਘ ਸੈਣੀ, ਰਜਿਸਟਰਾਰ ਡਾ. ਕੇ.ਐੱਸ. ਚਾਹਲ, ਡੀਨ ਕਾਲਜ ਵਿਕਾਸ ਕੌਂਸਲ ਡਾ. ਸਰੋਜ ਅਰੋੜਾ, ਪ੍ਰੋ. ਇੰਚਾਰਜ ਲੋਕ ਸੰਪਰਕ ਡਾ. ਰਵਿੰਦਰ ਕੁਮਾਰ, ਇੰਚਾਰਜ ਈਵੈਂਟ ਐਂਡ ਹਾਸਪਿਟੈਲਿਟੀ ਡਾ. ਵਿਕਰਮ ਸੰਧੂ, ਜੀ.ਐੱਨ.ਡੀ. ਯੂ. ਟੀਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡਾ. ਬਲਵਿੰਦਰ ਸਿੰਘ, ਨਾਨ-ਟੀਚਿੰਗ ਐਸੋਸੀਏਸ਼ਨ ਦੇ ਪ੍ਰਧਾਨ ਹਰਦੀਪ ਸਿੰਘ, ਆਫ਼ਿਸਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ, ਡਾਇਰੈਕਟਰ ਪ੍ਰਵੀਨ ਪੁਰੀ ਆਦਿ ਹਾਜ਼ਰ ਸਨ | ਉਨ੍ਹਾਂ ਦੱਸਿਆ ਕਿ ਸਮਾਰੋਹ ਦੌਰਾਨ ਵੱਖ-ਵੱਖ ਫੈਕਲਟੀਆਂ ਦੇ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਜਾਣਗੀਆਂ ਅਤੇ ਖੋਜ ਖੇਤਰ 'ਚ ਅਹਿਮ ਯੋਗਦਾਨ ਪਾਉਣ ਵਾਲੇ ਵਿਦਿਆਰਥੀਆਂ ਨੂੰ ਪੀਐਚ.ਡੀ. ਡਿਗਰੀਆਂ ਨਾਲ ਸਨਮਾਨਿਤ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਚੁੱਘ ਨੇ ਰਾਮ ਬਾਗ਼ ਅਗਨੀ ਕਾਂਡ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ <br/> ਅਗਲੀ ਖ਼ਬਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਦਾ ਤਬਾਦਲਾ, ਕੰਵਲਜੀਤ ਸਿੰਘ ਸੰਧੂ ਨੂੰ ਮਿਲੀ ਜ਼ਿੰਮੇਵਾਰੀ <br/>
Ad Position 24