10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਭਾਲੀ ਸੇਵਾ <br/>

Ad Position 21
repet_subhas-goyals [Copy P29]
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੇਵਾ ਨਿਭਾਉਣ ਦੌਰਾਨ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਵਿਦਿਆਰਥੀ, ਸਟਾਫ਼ ਅਤੇ ਪਿ੍ੰ: ਡਾ. ਕੁਲਵਿੰਦਰ ਸਿੰਘ | ਤਸਵੀਰ : ਨਿਰਮਲ ਸਟੂਡੀਓ <br/> 10-06-2026
ਅੰਮਿ੍ਤਸਰ, 9 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨੌਜਵਾਨ ਪੀੜ੍ਹੀ ਨੂੰ ਸਿੱਖ ਧਰਮ, ਇਤਿਹਾਸ ਅਤੇ ਸੇਵਾ ਭਾਵਨਾ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਵਲੋਂ ਇਕ ਬੇਹੱਦ ਸ਼ਲਾਘਾਯੋਗ ਮੁਹਿੰਮ ਚਲਾਈ ਜਾ ਰਹੀ ਹੈ, ਜਿਸ 'ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ-ਇਕ ਦਿਨ ਦੀ ਸੇਵਾ ਲਈ ਬੁਲਾਇਆ ਜਾ ਰਿਹਾ ਹੈ | ?ਇਸ ਲੜੀ ਤਹਿਤ ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਦੇ ਲਗਪਗ 80 ਵਿਦਿਆਰਥੀ ਅਤੇ 50 ਸਟਾਫ਼ ਮੈਂਬਰਾਂ ਨੇ ਇਸ ਸੇਵਾ ਵਿਚ ਸ੍ਰੀ ਦਰਬਾਰ ਸਾਹਿਬ ਵਿਖੇ ਹਾਜ਼ਰੀ ਭਰੀ | ਇਸ ਮੌਕੇ ਕਾਲਜ ਦੇ ਪਿ੍ੰ: ਕੁਲਵਿੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਇਸ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਬੱਚਿਆਂ ਦੇ ਕੀਮਤੀ ਸਮੇਂ ਨੂੰ ਸਾਰਥਕ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਧਾਰਮਿਕ ਜੜ੍ਹਾਂ ਨਾਲ ਜੋੜਨ 'ਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ | ਉਨ੍ਹਾਂ ਕਿਹਾ ਕਿ ?ਇਸ ਸੇਵਾ ਦੌਰਾਨ ਵਿਦਿਆਰਥੀਆਂ ਵਲੋਂ ਨਿਮਰਤਾ ਨਾਲ ਸੰਗਤ ਦੀ ਨਿਸ਼ਕਾਮ ਸੇਵਾ, ਅਨੁਸ਼ਾਸਨ 'ਚ ਰਹਿਣ, ਜਲ ਛਕਾਉਣ, ਬਜ਼ੁਰਗਾਂ ਨੂੰ ਆਰਾਮ ਨਾਲ ਬਿਠਾਉਣ ਅਤੇ ਗੁਰੂ ਘਰ ਦੀ ਮਰਿਆਦਾ ਅਨੁਸਾਰ ਆਪਸੀ ਗੱਲਬਾਤ ਤੋਂ ਗੁਰੇਜ਼ ਕਰਦੇ ਹੋਏ ਇਲਾਹੀ ਕੀਰਤਨ ਸਰਵਣ ਕਰਨ ਦੀ ਬੇਨਤੀ ਕਰ ਰਹੇ ਹਨ | ?ਇਸ ਮੌਕੇ ਕਾਲਜ ਰਜਿਸਟਰਾਰ ਪ੍ਰੋ. ਜਤਿੰਦਰ ਕੌਰ, ਡਾ. ਗੁਰਜੰਟ ਸਿੰਘ, ਪ੍ਰੋ. ਜੀਵਨ ਜੋਤੀ, ਗੁਰਪ੍ਰੀਤ ਕੌਰ, ਕਾਲਜ ਸੁਪਰਡੈਂਟ ਜਸਪਾਲ ਸਿੰਘ, ਡਾ. ਰੁਪਿੰਦਰ ਸਿੰਘ ਪਿ੍ੰਸੀਪਲ ਸਤਲਾਣੀ ਸਾਹਿਬ ਕਾਲਜ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵਣਜ ਵਿਭਾਗ ਨੇ ਵਿਸ਼ਵ ਵਪਾਰ 'ਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਪ੍ਰਗਤੀ ਦਰਜ ਕੀਤੀ-ਅਭਿਨਵ ਗੁਪਤਾ... ਅਗਲੀ ਖ਼ਬਰ ਸੁਲਤਾਨਵਿੰਡ ਰੋਡ 'ਤੇ ਗੁੰਡਾਗਰਦੀ ਦਾ ਨੰਗਾ ਨਾਚ <br/>
Ad Position 24