10-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਨਿਸ਼ਕਾਮ ਸੇਵਾਵਾਂ ਜਾਰੀ <br/>

Ad Position 21
repet_subhas-goyals [Copy P29]
ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵੱਖ-ਵੱਖ ਨਿਸ਼ਕਾਮ ਸੇਵਾਵਾਂ ਨਿਭਾਉਂਦੇ ਹੋਏ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਸਤਲਾਣੀ ਸਾਹਿਬ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ | ਅਜੀਤ : ਤਸਵੀਰਾਂ <br/> 10-06-2026
ਅੰਮਿ੍ਤਸਰ, 9 ਜੂਨ (ਜਸਵੰਤ ਸਿੰਘ ਜੱਸ)-ਨੌਜਵਾਨ ਸਿੱਖ ਪਨੀਰੀ, ਖ਼ਾਸਕਰ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਸੇਵਾ ਭਾਵਨਾ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਸਿੱਖਿਆ ਵਿਭਾਗ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਪਣੇ ਪ੍ਰਬੰਧ ਹੇਠਲੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ-ਇਕ ਦਿਨ ਦੀ ਨਿਸ਼ਕਾਮ ਸੇਵਾ ਲਈ ਬੁਲਾਇਆ ਜਾ ਰਿਹਾ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਇਸੇ ਲੜ੍ਹੀ ਤਹਿਤ ਅੱਜ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਦੇ ਲਗਭਗ 25 ਵਿਦਿਆਰਥੀ ਅਤੇ 20 ਸਟਾਫ਼ ਮੈਂਬਰਾਂ ਨੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਦੀ ਅਗਵਾਈ ਵਿਚ ਇਸ ਸੇਵਾ ਲਈ ਹਾਜ਼ਰੀ ਭਰੀ | ਇਸ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਰੁਪਿੰਦਰ ਸਿੰਘ ਨੇ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਇਸ ਨਿਵੇਕਲੇ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਉਪਰਾਲਾ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਦੇ ਕੀਮਤੀ ਸਮੇਂ ਨੂੰ ਸਾਰਥਿਕ ਬਣਾਉਣ ਅਤੇ ਉਨ੍ਹਾਂ ਨੂੰ ਆਪਣੀਆਂ ਸਿੱਖ ਧਰਮ ਦੀਆਂ ਕਦਰਾਂ ਕੀਮਤਾਂ ਨਾਲ ਜੋੜਨ ਵਿਚ ਬੇਹੱਦ ਸਹਾਈ ਸਿੱਧ ਹੋ ਰਿਹਾ ਹੈ | ਅੱਜ ਸੇਵਾ ਦੌਰਾਨ ਕਾਲਜ ਸਟਾਫ਼ ਤੇ ਵਿਦਿਆਰਥੀਆਂ ਵਲੋਂ ਦਰਸ਼ਨ ਕਰਨ ਆਈਆਂ ਤੇ ਕਤਾਰਾਂ ਵਿਚ ਲੱਗੀਆਂ ਸੰਗਤਾਂ ਨੂੰ ਸ਼ਰਧਾ ਸਹਿਤ ਜਲ ਛਕਾਉਣ, ਨਿਮਰਤਾ ਨਾਲ ਅਨੁਸ਼ਾਸਨ ਕਾਇਮ ਰੱਖਣ, ਸੰਗਤਾਂ ਨੂੰ ਕੰਟਰੋਲ ਕਰਨ ਲਈ ਥੋੜੇ੍ਹ ਥੋੜੇ੍ਹ ਵਕਫੇ 'ਤੇ ਰੋਕਾਂ ਲਗਾਉਣ, ਗੁਰੂ ਘਰ ਵਿਚ ਮੋਬਾਇਲ ਫੋਨ ਬੰਦ ਰੱਖਣ ਤੇ ਚੁੱਪ ਦਾ ਦਾਨ ਬਖਸ਼ਣ, ਗੁਰੂ ਘਰ ਦੀ ਮਰਿਆਦਾ ਅਨੁਸਾਰ ਆਪਸੀ ਗੱਲਬਾਤ ਕਰਨ ਤੋਂ ਗੁਰੇਜ਼ ਕਰਦੇ ਹੋਏ ਦਰਸ਼ਨ ਕਰਨ ਅਤੇ ਇਲਾਹੀ ਸ਼ਬਦ ਕੀਰਤਨ ਸਰਵਣ ਕਰਨ ਦੀ ਬੇਨਤੀ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਉਪਰਾਲਾ ਬੱਚਿਆਂ ਨੂੰ ਗੁਰੂ ਘਰ ਤੇ ਗੁਰਬਾਣੀ ਨਾਲ ਜੋੜਣ ਲਈ ਸਫ਼ਲ ਸਿੱਧ ਹੋ ਰਿਹਾ ਹੈ | ਜ਼ਿਕਰਯੋਗ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਵਲੋਂ ਵੱਖ ਵੱਖ ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਤੋਂ ਇਹ ਸੇਵਾ ਸਵੇਰੇ 7 ਤੋਂ ਦੁਪਹਿਰ 12 ਵਜੇ ਅਤੇ ਦੁਪਹਿਰ 12 ਤੋਂ ਸ਼ਾਮ 5 ਵਜੇ ਤੱਕ, ਰੋਜ਼ਾਨਾ ਦੋ ਦੋ ਵੱਖ-ਵੱਖ ਸ਼ਿਫ਼ਟਾਂ ਵਿਚ ਲਈ ਜਾ ਰਹੀ ਹੈ | ਸੰਗਤਾਂ ਵਲੋਂ ਵੀ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਸ ਉਪਰਾਲੇ ਦੀ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਇਸ ਮੌਕੇ ਪਿ੍ੰ: ਤੋਂ ਇਲਾਵਾ ਡਾ. ਗੁਰਪ੍ਰੀਤ ਕੌਰ, ਡਾ. ਰਾਜਬੀਰ ਕੌਰ, ਪ੍ਰੋ. ਸੁਖਦੀਪ ਸਿੰਘ, ਪ੍ਰੋ. ਹਰਪ੍ਰੀਤ ਕੌਰ, ਪ੍ਰੋ. ਗੁਰਸਾਹਿਬ ਸਿੰਘ, ਪ੍ਰੋ. ਗੁਰਸਿਮਰਨ ਸਿੰਘ, ਪ੍ਰੋ. ਪ੍ਰੀਤਇੰਦਰ ਕੌਰ, ਪ੍ਰੋ. ਕਰਮਜੀਤ ਕੌਰ, ਸੁਪਰਡੈਂਟ ਹਰਜਿੰਦਰ ਸਿੰਘ, ਅਕਾਊਾਟੈਂਟ ਪਰਮਵੀਰ ਸਿੰਘ, ਡਾ. ਕੁਲਵਿੰਦਰ ਸਿੰਘ ਪਿ੍ੰਸੀਪਲ ਤ੍ਰੈ-ਸ਼ਤਾਬਦੀ ਖ਼ਾਲਸਾ ਕਾਲਜ ਤੇ ਕਾਲਜ ਦੇ ਵਿਦਿਆਰਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰੂ ਨਗਰੀ 'ਚ 'ਮੁਫ਼ਤ ਜੀਵਨ ਜੁਗਤਿ ਟਰੇਨਿੰਗ ਸਮਰ ਕੈਂਪਾਂ' 'ਚ 1600 ਦੇ ਕਰੀਬ ਬੱਚੇ ਪ੍ਰਾਪਤ ਕਰ ਰਹੇ ਹਨ ਸਿੱਖ ਇਤਿਹਾ... ਅਗਲੀ ਖ਼ਬਰ ਵਣਜ ਵਿਭਾਗ ਨੇ ਵਿਸ਼ਵ ਵਪਾਰ 'ਚ ਭਾਰਤ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਵੱਲ ਮਹੱਤਵਪੂਰਨ ਪ੍ਰਗਤੀ ਦਰਜ ਕੀਤੀ-ਅਭਿਨਵ ਗੁਪਤਾ...
Ad Position 24