05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰੂ ਕੀ ਵਡਾਲੀ ਵਿਖੇ ਹੋਏ ਝਗੜੇ ਉਪਰੰਤ ਘਰ ਦੇ ਬਾਹਰ ਚਲਾਈਆਂ ਗੋਲੀਆਂ

Ad Position 21
No active advertisement
ਅਜੀਤ ਡੈਸਕ 10-06-2026
ਛੇਹਰਟਾ, 9 ਜੂਨ (ਪੱਤਰ ਪ੍ਰੇਰਕ)—ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਂਦੇ ਇਲਾਕਾ ਗੁਰੂ ਕੀ ਵਡਾਲੀ ਵਿਖੇ ਦੇਰ ਰਾਤ ਕਰੀਬ 9 ਵਜੇ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਹੋਏ ਝਗੜੇ ਉਪਰੰਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਘਰ ਦੇ ਬਾਹਰ ਕਰੀਬ 10 ਤੋਂ 12 ਗੋਲੀਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਿਸ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ | ਘਟਨਾ ਦੀ ਸੂਚਨਾ ਮਿਲਣ ਤੇ ਪੁਲਿਸ ਥਾਣਾ ਛੇਹਰਟਾ ਦੇ ਮੁੱਖ ਅਫਸਰ ਬਲਵਿੰਦਰ ਸਿੰਘ ਆਪਣੇ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਤੇ ਉਨ੍ਹਾਂ ਕਿਹਾ ਕਿ ਪੁਲਿਸ ਨੂੰ ਗੁਰੂ ਕੀ ਵਡਾਲੀ ਵਿਖੇ ਹੋਈ ਝਗੜੇ ਤੇ ਫਾਇਰਿੰਗ ਸੰਬੰਧੀ ਸੂਚਨਾ ਮਿਲੀ ਸੀ ਤੇ ਮੌਕੇ 'ਤੇ ਜਾ ਕੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੀੜਤ ਗੁਰਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੁਰੂ ਕੀ ਵਡਾਲੀ ਨੇ ਪੁਲਿਸ ਥਾਣਾ ਛੇਹਰਟਾ ਵਿਖੇ ਲਿਖਤੀ ਦਰਖਾਸਤ ਦਿੱਤੀ ਸੀ ਕਿ ਮੇਰੇ ਭਰਾ ਪਿ੍ੰਸ ਦਾ ਪਿੰਡ ਦੇ ਕੁਝ ਨੌਜਵਾਨਾਂ ਨਾਲ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਹੈ ਤੇ ਇਸੇ ਰੰਜਿਸ਼ ਦੇ ਤਹਿਤ ਉਕਤ ਨੌਜਵਾਨਾਂ ਵਲੋਂ ਸਾਡੇ ਘਰ ਦੇ ਬਾਹਰ ਆ ਕੇ ਗੋਲਾਬਾਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ | ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਅਧਾਰ 'ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਇੰਸਟੀਚਿਊਟ ਆਫ਼ ਕੰਪਨੀ ਸੈਕਟਰੀਜ਼ ਆਫ਼ ਇੰਡੀਆ ਵਲੋਂ ਡਿਗਰੀ ਵੰਡ ਸਮਾਗਮ <br/> ਅਗਲੀ ਖ਼ਬਰ ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਨੇ ਮੁਫ਼ਤ ਪਸ਼ੂ ਸਿਹਤ ਸੇਵਾਵਾਂ ਤੇ ਜਾਗਰੂਕਤਾ ਮੁਹਿੰਮ ਚਲਾਈ <br/...
Ad Position 24