23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 'ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ' ਮੁਹਿੰਮ ਦੀ ਸ਼ੁਰੂਆਤ <br/>

Ad Position 21
No active advertisement
'ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ' ਮੁਹਿੰਮ ਦੀ ਸ਼ੁਰੂਆਤ ਕਰਦੇ ਹੋਏ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ, ਚੇਅਰਮੈਨ ਪ੍ਰਭਬੀਰ ਸਿੰਘ ਬਰਾੜ, ਦਿਕਸ਼ਿਤ ਧਵਨ ਤੇ ਹੋਰ | ਤਸਵੀਰ: ਨਿਰਮਲ ਸਟੂਡੀਓ <br/> 11-06-2026
ਅੰਮਿ੍ਤਸਰ, 10 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਭੰਡਾਰੀ ਪੁੱਲ ਵਿਖੇ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦਫ਼ਤਰ ਵਲੋਂ 'ਈ-ਰਿਕਸ਼ਾ ਕਮ ਮੋਬਾਈਲ ਸ਼ਿਕਾਇਤ ਬਾਕਸ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਵਾਈਸ ਚੇਅਰਮੈਨ ਅਤੇ ਪਾਰਟੀ ਦੇ ਲੋਕ ਸਭਾ ਹਲਕਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ, ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਤੇ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਦਿਕਸ਼ਤ ਧਵਨ ਵਲੋਂ ਈ-ਰਿਕਸ਼ਿਆਂ ਨੂੰ ਹਰੀ ਝੰਡੀ ਦੇ ਕੇ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਇਸ ਮੌਕੇ ਬੰਦੇਸ਼ਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਈ-ਰਿਕਸ਼ੇ ਅੰਮਿ੍ਤਸਰ ਸ਼ਹਿਰ ਦੇ ਹਰ ਵਿਧਾਨ ਸਭਾ ਹਲਕੇ, ਹਰ ਵਾਰਡ ਅਤੇ ਹਰ ਮੁਹੱਲੇ 'ਚ ਜਾ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਗੇ ਅਤੇ ਸ਼ਹਿਰ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਕਰਨਗੇ | ਬੰਦੇਸ਼ਾ ਨੇ ਦੱਸਿਆ ਕਿ ਇਨ੍ਹਾਂ ਈ-ਰਿਕਸ਼ਿਆਂ ਉੱਪਰ ਇਕ ਵਿਸ਼ੇਸ਼ ਸ਼ਿਕਾਇਤ ਬਾਕਸ ਵੀ ਲਗਾਇਆ ਗਿਆ ਹੈ, ਜਿਸ 'ਚ ਲੋਕ ਨਸ਼ਾ ਤਸਕਰਾਂ ਖਿਲਾਫ਼ ਬਿਨਾਂ ਆਪਣੀ ਪਛਾਣ ਦੱਸੇ ਸ਼ਿਕਾਇਤ ਦਰਜ ਕਰ ਸਕਣਗੇ | ਉਨ੍ਹਾਂ ਕਿਹਾ ਕਿ ਸ਼ਿਕਾਇਤ ਬਕਸ਼ੇ 'ਚ ਜਿਸ ਵੀ ਨਸ਼ਾ ਤਸਕਰ ਦੀ ਸੂਚਨਾ ਮਿਲੇਗੀ ਉਸ ਖਿਲਾਫ਼ ਤੁਰੰਤ ਸਖਤ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ | ਪਨਸਪ ਦੇ ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਵੱਧ ਤੋਂ ਵੱਧ ਸਹਿਯੋਗ ਦੇਣ ਤਾਂ ਜੋ ਨਸ਼ੇ ਦੀ ਬੁਰਾਈ ਨੂੰ ਹਰ ਮੁਹੱਲੇ, ਹਰ ਗਲੀ ਅਤੇ ਹਰ ਘਰ ਵਿਚੋਂ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਮੋਰਚਾ ਦੇ ਸਾਰੇ ਵਲੰਟੀਅਰਜ਼ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ | ਦੀਕਸ਼ਿਤ ਧਵਨ ਮਾਝਾ ਜ਼ੋਨ ਇੰਚਾਰਜ, ਨਸ਼ਾ ਮੁਕਤੀ ਮੋਰਚਾ ਪੰਜਾਬ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਮੁਹਿੰਮ ਨਾਲ ਜੁੜਨ ਅਤੇ ਆਪਣੇ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਰੰਗਲਾ ਪੰਜਾਬ ਬਣਾਉਣ 'ਚ ਆਪਣਾ ਯੋਗਦਾਨ ਪਾਉਣ | ਇਸ ਮੌਕੇ ਹਨੀ ਨਾਹਰ, ਮਨਜੀਤ ਸਿੰਘ ਫੌਜੀ, ਜੈ ਕੁਸ਼ ਬੁੱਟਰ, ਸਾਹਿਬ ਸਿੰਘ ਗਿੱਲ, ਰਾਹੁਲ ਸੇਠ ਅਤੇ ਕੁਲਵੰਤ ਸਿੰਘ ਵਡਾਲੀ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਬੱਸਾਂ ਦਾ ਪਹੀਆ ਜਾਮ, ਬੱਸ ਅੱਡੇ 'ਤੇ ਲੱਗੀਆਂ ਭੀੜਾਂ, ਯਾਤਰੂ ਹੋਏ ਖੱਜਲ-ਖੁਆਰ <br/> ਅਗਲੀ ਖ਼ਬਰ ਪ੍ਰਦੂਸ਼ਿਤ ਹਵਾ ਤੇ ਪਾਣੀ ਨਾਲ ਟੌਂਸਾ ਖੇਤਰ ਦੇ ਲੋਕ ਅੱਖਾਂ ਦੇ ਰੋਗਾਂ ਤੇ ਕੈਂਸਰ ਜਿਹੀਆਂ ਬਿਮਾਰੀਆਂ ਤੋਂ ਹੋ ਰਹੇ ਪੀੜਤ...
Ad Position 24